23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸਕਾਲਰਜ਼ ਸਕੂਲ ਦੇ ਉਭਰਦੇ ਖਿਡਾਰੀਆਂ ਦਾ ਸ਼ਤਰੰਜ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ, ਜਿੱਤੇ 5 ਸੋਨ ਤਗਮੇ

ਅਜੀਤ ਡੈਸਕ 18-10-2025
ਰਾਜਪੁਰਾ, 17 ਅਕਤੂਬਰ (ਜੀ.ਪੀ. ਸਿੰਘ)-ਸਥਾਨਕ ਸਕਾਲਰਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ-1 ਖਡੋਲੀ 'ਚ ਹੋਈ ਸ਼ਤਰੰਜ ਜੋਨ ਪ੍ਰਾਇਮਰੀ ਮੁਕਾਬਲਿਆਂ-2025 'ਚ ਹਿੱਸਾ ਲੈ ਕੇ 5 ਸੋਨੇ ਦੇ ਤਗਮੇ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਚੇਅਰਮੈਨ ਤਰਸੇਮ ਜੋਸ਼ੀ ਨੇ ਦੱਸਿਆ ਕਿ ਸਕੂਲ ਦੇ 5 ਵਿਦਿਆਰਥੀ ਤਨਮਯ, ਸਰਿਆਂਸ਼ ਜੋਸ਼ੀ, ਕਿ੍ਸ਼ੀਵ, ਅਰਸ਼ ਅਤੇ ਅਥਰਵ ਨੇ ਅੰਡਰ-11 ਵਰਗ 'ਚ ਆਪਣੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕਰਦੇ ਹੋਏ ਇਕ-ਇਕ ਸੋਨੇ ਦਾ ਤਗਮਾ ਜਿੱਤਿਆ | ਇਹਨਾਂ ਸਾਰੇ ਵਿਦਿਆਰਥੀਆਂ ਦੀ ਹੁਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ ਹੋ ਗਈ ਹੈ | ਇਸ ਮੌਕੇ ਸਕੂਲ ਦੇ ਚੇਅਰਮੈਨ ਤਰਸੇਮ ਜੋਸ਼ੀ, ਡਾਇਰੈਕਟਰ ਸੁਦੇਸ਼ ਜੋਸ਼ੀ, ਪਿ੍ੰਸੀਪਲ ਭਾਰਤੀ ਆਸ਼ੂਤੋਸ਼ ਨੇ ਇਹਨਾਂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਕਰਮਜੀਤ ਕੌਰ ਨੂੰ ਵਧਾਈਆਂ ਦਿੱਤੀਆਂ ਤੇ ਸਕੂਲ ਪਹੁੰਚਣ ਤੇ ਸਨਮਾਨ ਕੀਤਾ ਅਤੇ ਭਵਿੱਖ 'ਚ ਇਸ ਤੋਂ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ |
ਪਿਛਲੀ ਖ਼ਬਰ ਬਲਾਕ ਪਟਿਆਲਾ-3 ਦੀਆਂ ਖੇਡਾਂ ਯਾਦਗਾਰੀ ਹੋ ਨਿੱਬੜੀਆਂ ਅਗਲੀ ਖ਼ਬਰ ਅਕਾਲ ਅਕੈਡਮੀ ਬਲਬੇੜ੍ਹਾ 'ਚ ਅੰਮਿ੍ਤ ਸੰਚਾਰ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।