23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਗੁਰਦੁਆਰਾ ਸਾਹਿਬ ਵਿਖੇ ਕੱਤਕ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 18-10-2025
ਖਮਾਣੋਂ, 17 ਅਕਤੂਬਰ (ਜੋਗਿੰਦਰ ਪਾਲ)-ਗੁਰਦੁਆਰਾ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ ਕੱਤਕ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਾਇਆ ਗਿਆ ਅਤੇ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਅਧੀਨ 102ਵੇਂ 2 ਅਖੰਡ ਪਾਠ ਦੀ ਆਰੰਭਤਾ ਦਰਸ਼ਨ ਸਿੰਘ ਲੁਹਾਰ ਮਾਜਰੇ ਵਾਲਿਆਂ ਅਤੇ ਕਮਾਡੈਂਟ ਪ੍ਰੀਤਮ ਸਿੰਘ ਬਾਜਵਾ ਵਲੋਂ ਕਰਵਾਈ ਗਈ ਸੀ ਜਿਸ ਦੀ ਸੰਪੂਰਨਤਾ ਦੇ ਭੋਗ ਕੱਤਕ ਦੀ ਪਵਿੱਤਰ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਪਾਏ ਗਏ | ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਲਾਹਕਾਰ ਦਿਲਬਾਰਾ ਸਿੰਘ ਨੇ ਦੱਸਿਆ ਕਿ ਉਕਤ ਪਰਿਵਾਰਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਇਹ ਪਵਿੱਤਰ ਕਾਰਜ ਆਪਣੇ ਪਰਿਵਾਰਾਂ ਦੀ ਚੜ੍ਹਦੀ ਕਲਾ, ਖ਼ੁਸ਼ਹਾਲੀ ਅਤੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਕਰਵਾਏ ਗਏ | ਭਾਈ ਸਾਹਿਬ ਤਾਰਾ ਸਿੰਘ ਵਲੋਂ ਰਸ ਭਿੰਨੀ ਬਾਣੀ ਦਾ ਗਾਇਣ ਕਰਕੇ ਸੰਗਤ ਨੂੰ ਬਾਣੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ ਗਈ ਅਤੇ ਗਿਆਨੀ ਗੁਰਮੇਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਸਮਾਗਮ ਦੌਰਾਨ ਮਦਨ ਸਿੰਘ ਪ੍ਰਧਾਨ, ਪ੍ਰੀਤਮ ਸਿੰਘ ਬਾਜਵਾ, ਦਰਸ਼ਨ ਸਿੰਘ ਲੁਹਾਰ ਮਾਜਰਾ, ਮਾਸਟਰ ਅਵਤਾਰ ਸਿੰਘ, ਬਲਦੇਵ ਸਿੰਘ, ਕੈਪਟਨ ਦਿਲਬਾਰਾ ਸਿੰਘ, ਮੇਵਾ ਸਿੰਘ, ਕੁਲਦੀਪ ਮਦਾਨ, ਜਗੀਰ ਸਿੰਘ, ਗੁਰਮੀਤ ਸਿੰਘ, ਜਗਨਿੰਦਰ ਸਿੰਘ, ਰਜਿੰਦਰ ਸਿੰਘ ਬਾਜਵਾ, ਐਡਵੋਕੇਟ ਸਤਿੰਦਰ ਸਿੰਘ ਬਾਜਵਾ, ਸੁਰਿੰਦਰ ਸਿੰਘ ਰਾਮਗੜ੍ਹ ਸਾਬਕਾ ਚੇਅਰਮੈਨ, ਸ਼ੇਰ ਸਿੰਘ ਖ਼ਜ਼ਾਨਚੀ, ਰਾਮ ਸਿੰਘ ਚੜ੍ਹੀ, ਪ੍ਰਬੰਧਕ ਕਮੇਟੀ ਦੇ ਹੋਰ ਮੈਂਬਰ ਅਤੇ ਸੁਖਮਨੀ ਸਾਹਿਬ ਸੁਸਾਇਟੀ ਦੀਆਂ ਬੀਬੀਆਂ ਤੋਂ ਇਲਾਵਾ ਭਰਵੀਂ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਬਧੌਛੀ ਕਲਾਂ 'ਚ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਭਾਸ਼ਾ ਵਿਭਾਗ ਨੇ ਵਿਸ਼ਵ ਯੂਨੀਵਰਸਿਟੀ ਵਿਖੇ ਵੱਖ-ਵੱਖ ਵਰਗਾਂ ਦੇ ਬਾਲ ਗਿਆਨ ਕੁਇਜ਼ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।