23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪਿੰਡ ਬਧੌਛੀ ਕਲਾਂ 'ਚ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ

ਅਜੀਤ ਡੈਸਕ 18-10-2025
ਜਖ਼ਵਾਲੀ, 17 ਅਕਤੂਬਰ (ਨਿਰਭੈ ਸਿੰਘ)-ਸਰਹਿੰਦ ਬਲਾਕ ਦੇ ਪਿੰਡ ਬਧੌਛੀ ਕਲਾਂ ਦੇ ਗੁਰਦੁਆਰਾ ਸਿੰਘ ਸਭਾ ਵੱਡੇ ਦਰਵਾਜ਼ੇ ਵਿਖੇ ਸੱਜਣ ਸਿੰਘ (ਕਲਕੱਤੇ ਵਾਲੇ) ਦੀ ਅਗਵਾਈ ਵਿਚ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਜਿਸ ਵਿਚ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਅਤੇ ਸੰਤ ਬਾਬਾ ਗੁਰਮੀਤ ਸਿੰਘ ਖੇੜਾ ਹੰਸਾਲੀ ਵਾਲੇ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਸਾਬਕਾ ਮੰਤਰੀ ਡਾ: ਹਰਬੰਸ ਲਾਲ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਲੈ ਕੇ ਚਪੜ ਚਿੜੀ ਦੇ ਮੈਦਾਨ ਵਿਚ ਸਿੰਘਾਂ ਦੇ ਸਹਿਯੋਗ ਨਾਲ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਮੁਗ਼ਲਾਂ ਦੇ ਜ਼ਾਲਮ ਸ਼ਾਸਕ ਸੂਬਾ ਸਰਹਿੰਦ ਨੂੰ ਮੌਤ ਦੇ ਘਾਟ ਉਤਾਰ ਕੇ ਲਿਆ | ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਕਾਸ਼ਤਕਾਰਾਂ ਨੂੰ ਜ਼ਮੀਨਾਂ ਦੀ ਮਲਕੀਅਤ ਦੇ ਹੱਕ ਦਿੱਤੇ | ਜਿਸ ਕਾਰਨ ਉਨ੍ਹਾਂ ਨੂੰ ਰਹਿੰਦੀ ਦੁਨੀਆ ਤੱਕ ਸਿੱਖ ਕੌਮ ਦੇ ਮਹਾਨ ਜੋਧੇ ਦੇ ਤੌਰ 'ਤੇ ਲੋਕ ਯਾਦ ਰੱਖਣਗੇ | ਅੰਤ ਵਿਚ ਸੱਜਣ ਸਿੰਘ ਬਧੌਛੀ ਕਲਾਂ ਅਤੇ ਹਾਅ ਦਾ ਨਾਅਰਾ ਚੇਤਨਾ ਪੰਜਾਬ ਦੇ ਸਲਾਹਕਾਰ ਹਰਚੰਦ ਸਿੰਘ ਨੰਬਰਦਾਰ ਜਖਵਾਲੀ ਵਲੋਂ ਸੰਤ ਬਾਬਾ ਗੁਰਮੀਤ ਸਿੰਘ ਖੇੜਾ ਹੰਸਾਲੀ ਅਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਚੇਤਨਾ ਮੰਚ ਦੇ ਜ਼ਿਲ੍ਹਾ ਪ੍ਰਧਾਨ ਗੁਰਕੀਰਤ ਸਿੰਘ ਬੇਦੀ, ਜੈ ਸਿੰਘ ਜਨਰਲ ਸਕੱਤਰ, ਦਰਸ਼ਨ ਸਿੰਘ ਕੋਟਲਾ ਬਜਵਾੜਾ, ਰਣਧੀਰ ਸਿੰਘ ਧੀਰਾ, ਗਿਆਨੀ ਅਵਤਾਰ ਸਿੰਘ, ਕਰਨੈਲ ਸਿੰਘ, ਹਰਬੰਸ ਸਿੰਘ, ਭਾਗ ਸਿੰਘ, ਜੈ ਸਿੰਘ ਬਾੜਾ, ਗੁਰਦੀਪ ਸਿੰਘ ਭਾਗਨਪੁਰ ਪੈੱ੍ਰਸ ਸਕੱਤਰ ਤੇ ਹੋਰ ਸ਼ਖਸ਼ੀਅਤਾਂ ਸ਼ਾਮਿਲ ਸਨ |
ਪਿਛਲੀ ਖ਼ਬਰ ਪਿੰਡ ਭੜੀ ਵਿਖੇ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਵਿਅਕਤੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਸਮਰਥਨ... ਅਗਲੀ ਖ਼ਬਰ ਗੁਰਦੁਆਰਾ ਸਾਹਿਬ ਵਿਖੇ ਕੱਤਕ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।