ਖਮਾਣੋਂ, 17 ਅਕਤੂਬਰ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਸੇਵਾ ਮੁਕਤ ਜਸਟਿਸ ਨਿਰਮਲ ਸਿੰਘ ਸਾਬਕਾ ਵਿਧਾਇਕ ਬਸੀ ਪਠਾਣਾਂ ਵਲੋਂ ਅੱਜ ਨਜ਼ਦੀਕੀ ਪਿੰਡ ਭੜੀ ਵਿਖੇ ਮੀਟਿੰਗ ਕੀਤੀ ਗਈ | ਇਸ ਦੌਰਾਨ ਇਲਾਕੇ ਦੇ ਪਿੰਡਾਂ ਦੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਵਿਅਕਤੀ ਭਾਟੀਆ ਸਿੰਘ, ਸਵਰਨ ਸਿੰਘ, ਰਾਮ ਸਿੰਘ, ਹਰਪ੍ਰੀਤ ਸਿੰਘ, ਹਰਦੀਪ ਸਿੰਘ, ਰਾਜਪ੍ਰੀਤ ਸਿੰਘ, ਗੁਰਮੀਤ ਸਿੰਘ, ਬਿੰਦਰ ਸਿੰਘ, ਪਰਵਿੰਦਰ ਸਿੰਘ, ਸਿਮਰ ਸਿੰਘ, ਹਰਸ਼ ਸਿੰਘ, ਸਨੀ ਅਜਨੇਰ, ਲਖਬੀਰ ਸਿੰਘ, ਦਰਸ਼ਨ ਸਿੰਘ ਆਦਿ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਅਤੇ ਜਸਟਿਸ ਨਿਰਮਲ ਸਿੰਘ ਵਲੋਂ ਉਕਤ ਵਿਅਕਤੀਆਂ ਦਾ ਸਿਰੋਪਾਉ ਦੇ ਕੇ ਸਨਮਾਨ ਕੀਤਾ ਗਿਆ | ਜਸਟਿਸ ਨਿਰਮਲ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਵੱਡੇ ਪੱਧਰ 'ਤੇ ਲੋਕਾਂ ਦਾ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਪੰਜਾਬ ਦੇ ਹਿਤਾਂ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਆਪਣਾ ਸਮਰਥਨ ਦੇ ਰਹੇ ਹਨ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਲਖਬੀਰ ਸਿੰਘ ਥਾਬਲਾਂ ਸਾਬਕਾ ਚੇਅਰਮੈਨ ਅਤੇ ਗੁਰਮੀਤ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ |