23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਪੰਜਾਬ ਸਰਕਾਰ ਕਰ ਰਹੀ ਹੈ ਸੜਕਾਂ ਦਾ ਨਿਰਮਾਣ-ਢਿੱਲੋਂ

ਅਜੀਤ ਡੈਸਕ 18-10-2025
ਪਟਿਆਲਾ, 17 ਅਕਤੂਬਰ (ਮਨਦੀਪ ਸਿੰਘ ਖਰੌੜ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਰਸਾਤਾਂ ਉਪਰੰਤ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚ ਵਿਕਾਸ ਸੰਬੰਧੀ ਕੰਮ ਚਾਲੂ ਕਰ ਦਿੱਤੇ ਗਏ ਹਨ ਇਸ ਮੌਕੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਟਿਆਲਾ ਵਿਚ ਸੜਕਾਂ ਦਾ ਨਿਰਮਾਣ ਪੂਰੇ ਜੋਰਾਂ-ਸ਼ੋਰਾਂ ਨਾਲ ਚਾਲੂ ਕਰਵਾਇਆ ਗਿਆ | ਇਸੇ ਸੰਬੰਧ ਵਿਚ ਮੇਅਰ ਕੁੰਦਨ ਗੋਗੀਆ ਨੂੰ ਬੁਲਾ ਕੇ ਦਸਮੇਸ਼ ਨਗਰ ਵਾਰਡ ਨੰਬਰ-3 ਵਿਖੇ ਕੌਂਸਲਰ ਜਤਿੰਦਰ ਕੌਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਦੀ ਮੌਜੂਦਗੀ ਵਿਚ ਸੜਕ ਦਾ ਉਦਘਾਟਨ ਕਰਵਾਇਆ ਗਿਆ, ਇਸ ਮੌਕੇ ਬਲਜਿੰਦਰ ਢਿੱਲੋਂ ਨੇ ਦੱਸਿਆ ਕਿ ਪਟਿਆਲਾ ਦਿਹਾਤੀ ਵਿਖੇ ਸੜਕਾਂ ਦਾ ਨਿਰਮਾਣ ਕਰਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ | ਇਸ ਮੌਕੇ ਜਸਬੀਰ ਸਿੰਘ ਗਾਂਧੀ ਆਫ਼ਿਸ ਸਕੱਤਰ ਸਿਹਤ ਵਿਭਾਗ, ਚਰਨਜੀਤ ਸਿੰਘ, ਪ੍ਰੇਮ ਸਿੰਘ, ਹਰਮੀਤ ਸਿੰਘ ਗੁਜਰਾਲ, ਰਾਜਵਿੰਦਰ ਸਿੰਘ ਥਿੰਦ, ਰਵਿੰਦਰ ਸਿੰਘ, ਪਿ੍ੰਸ, ਯਾਦਵਿੰਦਰ ਸਿੰਘ, ਰਾਜਪਾਲ ਸਿੰਘ ਚੰਨੀ, ਜਸਵੀਰ ਸਿੰਘ ਜੱਸੀ ਮੌਜੂਦ ਰਹੇ |
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ '11ਵਾਂ ਸਾਲਾਨਾ ਦੋ ਦਿਨਾ ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸੰਮੇਲਨ' ਸਫਲਤਾਪੂਰਵਕ ਸੰਪੰਨ... ਅਗਲੀ ਖ਼ਬਰ ਸਰਕਾਰ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕਰ ਕੇ ਹੀ ਦਮ ਲਵੇਗੀ-ਵਿਧਾਇਕ ਮਿੱਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।