01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਮਾਤਾ ਗੁਜਰੀ ਕਾਲਜ ਦੇ ਫੂਡ ਟੈਕਨਾਲੋਜੀ ਵਿਭਾਗ ਨੇ ਮਨਾਇਆ ਵਿਸ਼ਵ ਭੋਜਨ ਦਿਵਸ

ਅਜੀਤ ਡੈਸਕ 20-10-2025
ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਫੂਡ ਟੈਕਨਾਲੋਜੀ ਵਿਭਾਗ ਵਲੋਂ ਕਾਲਜ ਦੇ ਇੰਸਟੀਚਿਊਟ ਇਨੋਵੇਸ਼ਨ ਸੈੱਲ ਦੇ ਸਹਿਯੋਗ ਨਾਲ ਵਿਸ਼ਵ ਭੋਜਨ ਦਿਵਸ ਬੜੇ ਉਤਸ਼ਾਹ ਅਤੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨਾਲ ਮਨਾਇਆ ਗਿਆ | ਇਸ ਸਮਾਰੋਹ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੌਸ਼ਟਿਕ ਭੋਜਨ ਦੀ ਮਹੱਤਤਾ, ਖਾਦ ਸੁਰੱਖਿਆ ਅਤੇ ਟਿਕਾਊ ਭੋਜਨ ਪ੍ਰਣਾਲੀਆਂ ਬਾਰੇ ਜਾਗਰੂਕ ਕਰਨਾ ਸੀ | ਇਸ ਮੌਕੇ ਵਿਦਿਆਰਥੀਆਂ ਨੇ ਵਿਸ਼ਵ ਖਾਦ ਦਿਵਸ ਨਾਲ ਸੰਬੰਧਿਤ ਰੰਗੋਲੀ, ਸਲਾਦ ਬਣਾਉਣ, ਕੁਕਿੰਗ ਵਿਦਾਉਟ ਫਾਇਰ, ਫੂਡ ਐਂਡ ਨਿਊਟ੍ਰੀਸ਼ਨ ਕੁਇਜ਼ ਅਤੇ ਫਨ ਗੇਮਜ਼ ਆਦਿ ਰਚਨਾਤਮਿਕ ਮੁਕਾਬਲਿਆਂ ਵਿਚ ਭਾਗ ਲਿਆ ਜਿਸ ਵਿਚ ਉਨ੍ਹਾਂ ਨੇ ਆਪਣੀ ਰਚਨਾਤਮਿਕਤਾ, ਨਵੀਂ ਸੋਚ ਤੇ ਹੁਨਰ ਦਾ ਵਧੀਆ ਪ੍ਰਦਰਸ਼ਨ ਕਰਦਿਆਂ ਕਈ ਪੌਸ਼ਟਿਕ ਅਤੇ ਆਕਰਸ਼ਕ ਵਿਅੰਜਨ ਤਿਆਰ ਕੀਤੇ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੀਆਂ ਉਸਾਰੂ ਗਤੀਵਿਧੀਆਂ ਦੁਆਰਾ ਵਿਦਿਆਰਥੀਆਂ ਨੂੰ ਭੋਜਨ ਦੇ ਨੁਕਸਾਨ, ਰਹਿੰਦ-ਖੂੰਹਦ, ਉਤਪਾਦਨ, ਪ੍ਰੋਸੈਸਿੰਗ ਤੇ ਪੈਕਿੰਗ, ਭੋਜਨ ਅਤੇ ਪੋਸ਼ਣ ਸੁਰੱਖਿਆ ਸੰਬੰਧੀ ਮਹੱਤਵਪੂਰਨ ਵਿਹਾਰਕ ਜਾਣਕਾਰੀ ਮਿਲਦੀ ਹੈ |
ਫੂਡ ਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਅਜੈ ਸਿੰਘ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਅਪਣਾਉਣ ਅਤੇ ਖਾਦ ਨਵੀਨਤਾ ਰਾਹੀਂ ਭੁੱਖ-ਰਹਿਤ ਵਿਸ਼ਵ ਦੇ ਨਿਰਮਾਣ ਵੱਲ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਸਮਾਗਮ ਦੀ ਕੋਆਰਡੀਨੇਟਰ ਪ੍ਰੋ. ਅਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸਰਗਰਮ ਭਾਗੀਦਾਰੀ ਲਈ ਉਤਸ਼ਾਹਿਤ ਕੀਤਾ ਅਤੇ ਸਾਰੇ ਮੁਕਾਬਲਿਆਂ ਦਾ ਸੁਚਾਰੂ ਰੂਪ ਨਾਲ ਪ੍ਰਬੰਧਨ ਕੀਤਾ |
ਪਿਛਲੀ ਖ਼ਬਰ ਬੰਦੀ ਛੋੜ ਦਿਵਸ ਭਾਈਚਾਰਕ ਸਾਂਝ ਦਾ ਸਬੂਤ ਦਿੰਦੇ ਹੋਏ ਸ਼ਾਂਤੀਪੂਰਵਕ ਮਨਾਇਆ ਜਾਵੇ- ਰਿਆ, ਸਿੱਧੂ ਅਗਲੀ ਖ਼ਬਰ ਪੰਜਾਬ ਸਿਵਲ ਮੈਡੀਕਲ ਸਰਵਿਸ ਐਸੋਸੀਏਸ਼ਨ ਵਲੋਂ ਕੈਰੀਅਰ ਵਾਧੇ ਕਰਨ 'ਤੇ ਪੰਜਾਬ ਸਰਕਾਰ ਦਾ ਧੰਨਵਾਦ-ਡਾ. ਸੁਮਿਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।