01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਇਸ ਵਾਰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਈ ਜਾਵੇ-ਸੁਰਜੀਤ ਸਿੰਘ ਕਾਲੇਵਾਲ

ਸਮਾਜ ਸੇਵੀ ਅਤੇ ਪੰਜਾਬ ਵਿਰਾਸਤ ਐਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਕਾਲੇਵਾਲ | <br/> 20-10-2025
ਸੰਘੋਲ, 19 ਅਕਤੂਬਰ (ਗੁਰਨਾਮ ਸਿੰਘ ਚੀਨਾ)-ਪੰਜਾਬ ਵਿਰਾਸਤ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸਮਾਜ ਸੇਵੀ ਸੁਰਜੀਤ ਸਿੰਘ ਕਾਲੇਵਾਲ ਜੋ ਕਿ ਆਸਟੇ੍ਰਲੀਆ ਵਿਖੇ ਕਾਫ਼ੀ ਸਾਲ ਰਹਿ ਕੇ ਆਏ ਹਨ ਅਤੇ ਹੁਣ ਪੰਜਾਬ ਵਿਚ ਸਮਾਜ ਸੇਵੀ ਕੰਮਾਂ ਵਿਚ ਵਿਅਸਤ ਹਨ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਇਸ ਵਾਰ ਪੰਜਾਬ ਨਿਵਾਸੀਆਂ ਨੂੰ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਤਾਂ ਜੋ ਅਸੀਂ ਸਹੀ ਅਰਥਾਂ ਵਿਚ ਦੀਵਾਲੀ ਮਨਾ ਸਕੀਏ, ਕਿਉਂਕਿ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਬਹੁਤ ਜ਼ਿਆਦਾ ਤੇ ਸਾਨੂੰ ਪੰਜਾਬ ਨੂੰ ਹਰਿਆਲੀ ਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਲਈ ਸਾਨੂੰ ਸਾਰਿਆਂ ਨੂੰ ਉਪਰਾਲਾ ਕਰਨਾ ਚਾਹੀਦਾ ਹੈ | ਉਨ੍ਹਾਂ ਪੰਜਾਬੀਆਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਡੀ ਮਨਾਈ ਦੀਵਾਲੀ ਹੋਰ ਵੀ ਸਾਰਥਿਕ ਹੋ ਜਾਵੇਗੀ ਜੇਕਰ ਅਸੀਂ ਦੀਵਾਲੀ ਮੌਕੇ ਆਪਣੇ ਹਿੱਸੇ ਦਾ ਇਕ ਬੂਟਾ ਜ਼ਰੂਰ ਲਗਾਈਏ ਤੇ ਪ੍ਰਦੂਸ਼ਣ ਰਹਿਤ ਪੰਜਾਬ ਸਿਰਜ ਸਕੀਏ |
ਪਿਛਲੀ ਖ਼ਬਰ ਨੀਮਾ ਐਸੋਸੀਏਸ਼ਨ ਨੇ ਧਨਵੰਤਰੀ ਦਿਵਸ ਮਨਾਇਆ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਿਖੇ ਹਰੀ ਦੀਵਾਲੀ ਮਨਾਉਣ ਦੇ ਵਿਸ਼ੇ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।