01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਖਮਾਣੋਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 20-10-2025
ਖਮਾਣੋਂ, 19 ਅਕਤੂਬਰ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਖਮਾਣੋਂ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲੀ ਬੱਚਿਆਂ ਤੇ ਅਧਿਆਪਕਾਂ ਵਲੋਂ ਸਕੂਲ ਨੂੰ ਰੰਗ-ਬਿਰੰਗੇ ਫੁੱਲਾਂ ਅਤੇ ਰੰਗੋਲੀਆਂ ਨਾਲ ਸਜਾਇਆ ਗਿਆ | ਬੱਚਿਆਂ ਨੇ ਵੱਖ-ਵੱਖ ਕਲਾਸਾਂ ਵਿਚ ਦੀਵੇ ਸਜਾਉਣ, ਮੋਮਬੱਤੀ ਸਜਾਵਟ, ਕਾਰਡ ਬਣਾਉਣ ਅਤੇ ਰੰਗੋਲੀ ਮੁਕਾਬਲੇ ਵਿਚ ਭਾਗ ਲਿਆ | ਬੱਚਿਆਂ ਵਲੋਂ ਪਿ੍ੰਸੀਪਲ ਗੁਰਪ੍ਰੀਤ ਕੌਰ ਅਤੇ ਆਪੋ ਆਪਣੇ ਅਧਿਆਪਕਾਂ ਨੂੰ ਵਧਾਈ ਸੰਦੇਸ਼ ਵੀ ਦਿੱਤੇ ਗਏ | ਸਕੂਲ ਦੇ ਵੱਖ-ਵੱਖ ਕਲਾਸਾਂ ਦੇ ਕਮਰਿਆਂ ਨੂੰ ਸਜਾਉਣ 'ਚ ਵਿਦਿਆਰਥੀਆਂ ਵਿਚ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਰੰਗੋਲੀ ਮੁਕਾਬਲੇ ਵਿਚ ਬਣਾਈਆਂ ਗਈਆਂ ਵੱਖ-ਵੱਖ ਕਲਾਕਿ੍ਤੀਆਂ ਰਾਹੀਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ | ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਸਕੂਲ ਦੇ ਸਮੂਹ ਅਧਿਆਪਕਾਂ, ਸੁਸਾਇਟੀ ਦੇ ਮੈਂਬਰਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦੀਵਾਲੀ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਰਲ ਮਿਲ ਕੇ ਤਿਉਹਾਰ ਮਨਾਉਣੇ ਚਾਹੀਦੇ ਹਨ ਅਤੇ ਦੀਵਾਲੀ ਪ੍ਰਦੂਸ਼ਣ ਰਹਿਤ ਹੀ ਮਨਾਉਣੀ ਚਾਹੀਦੀ ਹੈ ਤਾਂ ਜੋ ਸਾਡਾ ਵਾਤਾਵਰਨ ਪ੍ਰਦੂਸ਼ਣ ਰਹਿਤ ਰਹੇ |
ਪਿਛਲੀ ਖ਼ਬਰ ਇਜ਼ਰਾਈਲ ਵਲੋਂ ਗਾਜ਼ਾ 'ਤੇ ਵੱਡਾ ਹਮਲਾ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਿਖੇ ਹਰੀ ਦੀਵਾਲੀ ਮਨਾਉਣ ਦੇ ਵਿਸ਼ੇ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।