ਨਾਭਾ, 22 ਅਕਤੂਬਰ (ਕਰਮਜੀਤ ਸਿੰਘ)-ਤਖ਼ਤ ਸ੍ਰੀ ਪਟਨਾ ਸਾਹਿਬ ਜੀ ਮੈਨੇਜਮੈਂਟ ਕਮੇਟੀ ਵਲੋਂ ਬਿਹਾਰ ਟੂਰਿਜ਼ਮ ਵਿਭਾਗ ਦੇ ਸਹਿਯੋਗ ਨਾਲ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਅਤੇ ਉਨ੍ਹਾਂ ਦੇ ਪਰਮ ਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮਨਾਉਣ ਲਈ ਵਿਸ਼ਾਲ Tਜਾਗਿ੍ਤੀ ਯਾਤਰਾU ਸ਼ੁਰੂ ਕੀਤੀ ਗਈ ਹੈ | ਇਹ ਯਾਤਰਾ ਗੁਰਦੁਆਰਾ Tਗੁਰੂ ਕਾ ਬਾਗU, ਪਟਨਾ ਸਾਹਿਬ ਤੋਂ ਸ਼ੁਰੂ ਹੋਈ ਹੈ ਜਿੱਥੇ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਤੇ ਗੁਰੂ ਗੋਬਿੰਦ ਸਿੰਘ ਜੀ ਦਾ ਪਹਿਲਾ ਮਿਲਾਪ ਹੋਇਆ ਸੀ | ਯਾਤਰਾ ਬਿਹਾਰ, ਝਾਰਖੰਡ, ਉੜੀਸਾ, ਬੰਗਾਲ, ਯੂ.ਪੀ., ਦਿੱਲੀ, ਹਰਿਆਣਾ, ਉਤਰਾਖੰਡ ਤੋਂ ਹੁੰਦੀ ਹੋਈ ਪੰਜਾਬ ਪਹੁੰਚੇਗੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗੀ | ਇਸ ਯਾਤਰਾ ਵਿਚ ਗੁਰੂ ਸਾਹਿਬਾਨ ਦੀਆਂ ਪਵਿੱਤਰ ਨਿਸ਼ਾਨੀਆਂ ਤੇ ਬਾਬਾ ਦੀਪ ਸਿੰਘ ਜੀ ਦਾ ਹੱਥ-ਲਿਖਤ ਸਰੂਪ ਸ਼ਾਮਲ ਹੈ | ਗੁਰੂ ਸਾਹਿਬ ਜੀ ਨਾਲ ਸ਼ਹੀਦੀ ਦੇਣ ਵਾਲੇ ਭਾਈ ਮਤੀ ਦਾਸ ਜੀ ਆਦਿ ਦੇ ਪਰਿਵਾਰ ਵੀ ਇਸ ਵਿਚ ਸ਼ਾਮਿਲ ਹੋਣਗੇ | ਅੱਜ 23 ਅਕਤੂਬਰ ਦਿਨ ਵੀਰਵਾਰ ਨੂੰ ਦੁਪਹਿਰ 12.30 ਵਜੇ ਪਟਿਆਲਾ ਗੇਟ ਨਾਭਾ ਪਹੁੰਚੇਗੀ, ਜਿੱਥੇ ਸੰਗਤਾਂ ਲਈ ਦਰਸ਼ਨ ਦਾ ਸਮਾਂ ਰੱਖਿਆ ਗਿਆ ਹੈ |