17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਝੂਠਾ ਕੇਸ ਦਰਜ ਕਰਨ ਦੇ ਦੋਸ਼ ਲਾਉਦਿਆਂ ਡੇਰਾ ਓਡਾਂ ਦੇ ਲੋਕਾਂ ਵਲੋਂ ਸੜਕ 'ਤੇ ਧਰਨਾ

ਅਜੀਤ ਡੈਸਕ 23-10-2025
ਪਾਤੜਾਂ, 22 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਸਰਪੰਚੀ ਦੀਆਂ ਵੋਟਾਂ ਨੂੰ ਲੈ ਕੇ ਚੱਲ ਰਹੀ ਤਕਰਾਰਬਾਜੀ ਨੂੰ ਲੈ ਡੇਰਾ ਓਡਾ ਅਰਨੋ ਦੇ ਵਿਅਕਤੀ 'ਤੇ ਹਮਲਾ ਕਰਕੇ ਜਖਮੀ ਕਰਨ ਦੇ ਦੋਸ਼ ਹੇਠ ਪੁਲਿਸ ਵਲੋਂ 4 ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਸੀ | ਇਸ ਕੇਸ ਵਿਚ ਸ਼ਾਮਿਲ ਇਕ ਵਿਅਕਤੀ ਦੇ ਖਿਲਾਫ ਝੂਠਾ ਕੇਸ ਦਰਜ ਕਰਨ ਦੇ ਦੋਸ਼ ਲਾਉਦਿਆਂ ਪਿੰਡ ਦੇ ਬਹੁਤ ਸਾਰੇ ਲੋਕਾਂ ਵਲੋਂ ਧਰਨਾ ਲਾ ਕੇ ਨਾਅਰੇਬਾਜੀ ਕੀਤੀ ਗਈ ਦੇਰ ਸ਼ਾਮ ਤੱਕ ਚੱਲ੍ਹੇ ਇਸ ਧਰਨੇ ਨੂੰ ਪੁਲਿਸ ਵੱਲੋਂ ਨਿਰਦੋਸ਼ਾਂ ਨੂੰ ਪੜਤਾਲ ਕਰਕੇ ਪਰਚੇ ਵਿੱਚੋਂ ਕੱਡ ਦਿੱਤੇ ਜਾਣ ਅਤੇ ਦੂਜੀ ਧਿਰ ਦੇ ਖਿਲਾਫ ਵੀ ਕੇਸ ਦਰਜ ਕਰ ਲੈਣ ਮਗਰੋਂ ਸਮਾਪਤ ਕੀਤਾ ਗਿਆ | ਮੁਕੇਸ਼ ਕੁਮਾਰ ਦੀ ਅਗਵਾਈ 'ਚ ਧਰਨਾ ਦੇ ਰਹੇ ਲੋਕਾਂ ਨੇ ਦੱਸਿਆ ਕਿ ਬੀਤੇ ਦਿਨ ਪੁਲਿਸ ਵਲੋਂ ਮੇਘ ਰਾਜ ਦੇ ਖਿਲਾਫ ਇੱਕ ਝੂਠਾ ਕੇਸ ਦਰਜ ਕੀਤਾ ਗਿਆ ਜਿਸ ਨਾਲ ਉਸ ਦਾ ਕੋਈ ਸੰਬੰਧ ਨਹੀਂ ਹੈ ਅਤੇ ਇਸ ਪੁਰਾਣੀ ਰੰਜਸ ਦੇ ਚੱਲਦਿਆਂ ਕਾਰਵਾਈ ਕੀਤੀ ਗਈ ਜਦੋਂ ਕਿ ਇਸ ਝਗੜੇ ਵਿਚ ਇਕ ਤਰਫਾ ਕਾਰਵਾਈ ਕੀਤੇ ਜਾਣ ਕਾਰਨ ਪਿੰਡ ਵਾਸੀਆਂ ਵਿੱਚ ਬਹੁਤ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਦਿੱਤਾ ਜਾ ਰਿਹਾ ਧਰਨਾਂ ਉਸ ਸਮੇਂ ਤੱਕ ਜਾਰੀ ਰਹੇਗਾ ਜਦੋਂ ਤੱਕ ਨਿਰਦੋਸ਼ਾਂ ਖਿਲਾਫ ਦਰਜ ਕੀਤਾ ਗਿਆ ਕੇਸ ਰੱਦ ਨਹੀਂ ਕੀਤਾ ਜਾਂਦਾ | ਇਸ ਬਾਰੇ ਠਰੂਆ ਪੁਲਿਸ ਚੌਕੀ ਦੇ ਮੁਖੀ ਜੈ ਪ੍ਰਕਾਸ਼ ਨੇ ਦੱਸਿਆ ਕਿ ਬੀਤੇ ਦਿਨ ਰਾਜੀਵ ਕੁਮਾਰ ਪੁੱਤਰ ਬਾਬੂ ਰਾਮ ਨੇ ਦਿੱਤੇ ਬਿਆਨਾਂ ਵਿਚ ਦੱਸਿਆ ਸੀ ਕਿ ਉਸ ਤੇ ਸਾਡੇ ਪਿੰਡ ਦੇ 4 ਵਿਅਕਤੀਆਂ ਨੇ ਸਰਪੰਚੀ ਦੀਆਂ ਵੋਟਾਂ ਦੀ ਰੰਜਸ਼ ਨੂੰ ਲੈ ਕੇ ਹਮਲਾ ਕਰਕੇ ਜਾਨ ਲੇਵਾ ਵਾਰ ਕਰਕੇ ਜਖਮੀ ਕੀਤਾ ਹੈ ਇਸ ਦੇ ਸਬੰਧ ਵਿੱਚ ਰਮੇਸ਼ ਕੁਮਾਰ, ਰਜੇਸ਼ ਕੁਮਾਰ, ਮੇਘ ਰਾਜ, ਨਵੀਨ ਕੁਮਾਰ ਦੇ ਖਿਲਾਫ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਧਰਨਾਕਾਰੀਆਂ ਨੂੰ ਯਕੀਨ ਦਿਵਾਇਆ ਗਿਆ ਕਿ ਇਸ ਮਾਮਲੇ ਵਿੱਚ ਧਰਨਕਾਰੀ ਧਿਰ ਦੇ ਬਿਆਨਾਂ ਦੇ ਅਧਾਰ ਤੇ ਦੂਜੀ ਧਿਰ ਦੇ ਖਿਲਾਫ ਕਰਾਸ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਵਿੱਚ ਨਿਰਦੋਸ਼ ਪਾਏ ਗਏ ਵਿਅਕਤੀਆਂ ਖਿਲਾਫ ਦਰਜ ਕੇਸ ਕੈਸਿਲ ਕਰ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਲੋਂ 'ਅੰਤਰਰਾਸ਼ਟਰੀ ਕਵਾਂਟਮ ਵਿਗਿਆਨ ਤੇ ਤਕਨਾਲੋਜੀ ਵਰ੍ਹੇ' ਨੂੰ ਸਮਰਪਿਤ ਲੈਕਚਰ ਅਗਲੀ ਖ਼ਬਰ ਤਖ਼ਤ ਸ੍ਰੀ ਪਟਨਾ ਸਾਹਿਬ ਜੀ ਤੋਂ ਗੁਰੂ ਸਾਹਿਬਾਨ ਦੀ ਨਿਸ਼ਾਨੀਆਂ ਵਾਲੀ ਮਹਾਨ ਯਾਤਰਾ ਅੱਜ ਪਹੁੰਚੇਗੀ ਨਾਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।