17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਬਾਬਾ ਵਿਸ਼ਵਕਰਮਾ ਜੀ ਨੇ ਲੋਕਾਂ ਨੂੰ ਹੱਥੀਂ ਕੰਮ ਕਰਨ ਦੀ ਪੇ੍ਰਰਨਾ ਦਿੱਤੀ-ਰਾਜੂ ਖੰਨਾ

ਅਜੀਤ ਡੈਸਕ 23-10-2025
ਅਮਲੋਹ, 22 ਅਕਤੂਬਰ (ਅੰਮਿ੍ਤ ਸਿੰਘ ਸ਼ੇਰਗਿੱਲ)-ਸ਼ਿਲਪਕਲਾ ਦੇ ਦਾਤਾ ਤੇ ਮਹਾਨ ਸ਼ਿਲਪੀ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਅਮਲੋਹ ਵਿਖੇ ਗੁਰਦੁਆਰਾ ਸਾਹਿਬ ਰਾਮਗੜ੍ਹੀਆ ਅਤੇ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਿਰ ਕਮੇਟੀ ਵਲੋਂ ਪੂਰਨ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਇਸ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸੰਗਤਾਂ ਨੂੰ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਦਿਨ ਕਿਰਤੀਆਂ, ਉਦਯੋਗਪਤੀਆਂ ਅਤੇ ਮਜ਼ਦੂਰਾਂ ਲਈ ਬਹੁਤ ਅਹਿਮ ਹੈ ਕਿਉਂਕਿ ਹਰ ਕਿਰਤੀ ਆਪਣੇ ਰੋਜ਼ਗਾਰ ਦੀ ਚੜ੍ਹਦੀ ਕਲਾ ਲਈ ਕਿਰਤ ਦੇ ਦੇਵਤਾ ਭਗਵਾਨ ਵਿਸ਼ਵਕਰਮਾ ਜੀ ਅੱਗੇ ਭੱਲੇ ਦੀ ਅਰਦਾਸ ਕਰਦਾ ਹੈ | ਉਨ੍ਹਾਂ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਦਾ ਜੀਵਨ ਸਾਨੂੰ ਇਹ ਸਿੱਖਿਆ ਦਿੰਦਾ ਹੈ ਕਿ ਹੱਥੀਂ ਕੰਮ ਕਰਨਾ ਹੀ ਮਨੁੱਖਤਾ ਦਾ ਅਸਲੀ ਗਹਿਣਾ ਹੈ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਰਾਜੂ ਖੰਨਾ ਦਾ ਸਨਮਾਨ ਕੀਤਾ ਗਿਆ ਅਤੇ ਸੰਗਤਾਂ ਲਈ ਅਤੁੱਟ ਲੰਗਰ ਵੀ ਵਰਤਾਇਆ ਗਿਆ | ਸਮਾਗਮ ਵਿਚ ਹੈੱਡ ਗ੍ਰੰਥੀ ਬਾਬਾ ਪ੍ਰਕਾਸ਼ ਸਿੰਘ, ਪ੍ਰਧਾਨ ਪਰਮਜੀਤ ਸਿੰਘ, ਸਮਾਜ ਸੇਵਕ ਭਗਵਾਨ ਦਾਸ ਮਾਜਰੀ, ਖ਼ਜ਼ਾਨਚੀ ਰਾਜਿੰਦਰ ਸਿੰਘ ਬੱਬੀ, ਸੈਕਟਰੀ ਸਰੂਪ ਸਿੰਘ, ਜਗਤਾਰ ਸਿੰਘ, ਜਸਵੀਰ ਸਿੰਘ, ਗੁਰਜੰਟ ਸਿੰਘ, ਜਤਿੰਦਰ ਸਿੰਘ ਰਾਮਗੜ੍ਹੀਆ, ਲਕਸ਼ਮੀ ਚੰਦ, ਜਗਤਾਰ ਸਿੰਘ ਬੰਟੀ, ਜਗਦੀਸ਼ ਸਿੰਘ ਲੋਟੇ, ਰੁੱਲਦ ਸਿੰਘ, ਮਨਿੰਦਰ ਸਿੰਘ, ਅਵਤਾਰ ਸਿੰਘ ਰਿੰਕੂ ਹਾਜ਼ਰ ਰਹੇ |
ਪਿਛਲੀ ਖ਼ਬਰ ਰਗਬੀ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਖਿਡਾਰਨ ਅਮਨਦੀਪ ਕੌਰ ਦਾ ਪਿੰਡ ਧੀਰਪੁਰ ਪੁੱਜਣ 'ਤੇ ਗਰਮਜੋਸ਼ੀ ਨ... ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਲੋਂ 'ਅੰਤਰਰਾਸ਼ਟਰੀ ਕਵਾਂਟਮ ਵਿਗਿਆਨ ਤੇ ਤਕਨਾਲੋਜੀ ਵਰ੍ਹੇ' ਨੂੰ ਸਮਰਪਿਤ ਲੈਕਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।