ਰਗਬੀ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਖਿਡਾਰਨ ਅਮਨਦੀਪ ਕੌਰ ਦਾ ਪਿੰਡ ਧੀਰਪੁਰ ਪੁੱਜਣ 'ਤੇ ਗਰਮਜੋਸ਼ੀ ਨਾਲ ਸਵਾਗਤ
ਅਜੀਤ ਡੈਸਕ
23-10-2025
ਇਸ ਦੇ ਬਾਵਜੂਦ, ਭਾਰਤੀ ਟੀਮ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ ਅਤੇ ਦੇਸ਼ ਦਾ ਦਰਜਾ ਹੁਣ ਆਪਣੇ ਪਿਛਲੇ 10ਵੇਂ ਸਥਾਨ ਤੋਂ ਹੇਠਾਂ ਆ ਕੇ 5ਵੇਂ ਸਥਾਨ 'ਤੇ ਆ ਗਿਆ ਹੈ | ਭਾਰਤੀ ਟੀਮ ਹੁਣ ਅਗਲੇ ਸਾਲ ਏਸ਼ੀਅਨ ਚੈਂਪੀਅਨਸ਼ਿਪ ਵਿਚ ਹਿੱਸਾ ਲਵੇਗੀ | ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਅੱਜ ਆਪਣੇ ਪਿੰਡ ਵਾਪਸ ਪਰਤਣ 'ਤੇ ਜਿੱਥੇ ਪਿੰਡ ਵਾਸੀਆਂ ਵਲੋਂ ਅਮਨਦੀਪ ਕੌਰ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਉੱਥੇ ਹੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ, ਸੀਨੀਅਰ ਆਗੂ ਕੁਲਦੀਪ ਸਿੰਘ ਸਿੱਧੂਪੁਰ, ਬਲਜੀਤ ਸਿੰਘ ਭੁੱਟਾ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤੇ ਪਿੰਡ ਧੀਰਪੁਰ ਦੇ ਸਰਪੰਚ ਰਣਧੀਰ ਸਿੰਘ ਨੇ ਉਸ ਨੂੰ ਵਧਾਈ ਦਿੱਤੀ | ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਅਤੇ ਬਲਜੀਤ ਸਿੰਘ ਭੁੱਟਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਨੇ ਖਿਡਾਰਨ ਅਮਨਦੀਪ ਕੌਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਸ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿਚ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੀ ਲੋੜ ਹੈ ਤਾਂ ਜੋ ਉਹ ਖੇਡਾਂ ਵਿਚ ਹਿੱਸਾ ਲੈ ਕੇ ਸਰੀਰਕ ਤੇ ਮਾਨਸਿਕ ਪੱਖੋਂ ਮਜ਼ਬੂਤ ਬਣ ਸਕਣ ਅਤੇ ਦੇਸ਼ ਤੇ ਪੰਜਾਬ ਦੀ ਖ਼ੁਸ਼ਹਾਲੀ ਅਤੇ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਦੇ ਕਾਬਲ ਬਣ ਸਕਣ | ਇਸ ਮੌਕੇ 'ਤੇ ਭਾਜਪਾ ਐਸ.ਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਹੋਤਾ, ਪਿ੍ੰਸੀਪਲ ਨੌਰੰਗ ਸਿੰਘ, ਬਹਾਦਰ ਸਿੰਘ ਸਰਹਿੰਦ ਤੇ ਹੋਰ ਆਗੂ ਵੀ ਹਾਜ਼ਰ ਸਨ |