ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਬਲਜਿੰਦਰ ਸਿੰਘ)-ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ (ਬਿਹਾਰ) ਦੀ ਧਰਤੀ ਤੋਂ ਹਿੰਦ ਦੀ ਚਾਦਰ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਸਮੁੱਚੀ ਅਗਵਾਈ ਹੇਠ ਆਰੰਭ ਹੋਏ ਅਲੌਕਿਕ ਨਗਰ ਕੀਰਤਨ ਦਾ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਪਹੁੰਚਣ ਮੌਕੇ ਸ਼੍ਰੋਮਣੀ ਕਮੇਟੀ ਅਤੇ ਇਲਾਕਿਆਂ ਦੀਆਂ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਪੁਰਬ ਨੂੰ ਸਮਰਪਿਤ ਇਹ ਨਗਰ ਕੀਰਤਨ 'ਜਾਗਰਿਤੀ ਯਾਤਰਾ' 17 ਸਤੰਬਰ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ (ਬਿਹਾਰ) ਤੋਂ ਆਰੰਭ ਹੋਇਆ ਸੀ | ਇਸ ਯਾਤਰਾ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਪਵਿੱਤਰ ਨਿਸ਼ਾਨੀਆਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਅੱਜ 36ਵੇਂ ਦਿਨ ਨਗਰ ਕੀਰਤਨ ਦਾ ਫ਼ਤਹਿਗੜ੍ਹ ਸਾਹਿਬ ਜ਼ਿਲੇ੍ਹ ਅੰਦਰ ਦਾਖ਼ਲ ਹੋਣ 'ਤੇ ਸ਼੍ਰੋਮਣੀ ਕਮੇਟੀ ਸਮੇਤ ਵੱਖ-ਵੱਖ ਸੰਸਥਾਵਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮਕਸਦ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ, ਏਕਤਾ ਤੇ ਭਾਈਚਾਰੇ ਦੀ ਭਾਵਨਾ ਦੇ ਅਮਰ ਸੰਦੇਸ਼ ਨੂੰ ਦੇਸ਼ ਭਰ ਵਿਚ ਪ੍ਰਸਾਰਿਤ ਕਰਨਾ ਹੈ | ਮੋਹਾਲੀ ਚੰਡੀਗੜ੍ਹ ਦੇ ਰਸਤਿਉਂ ਫ਼ਤਹਿਗੜ੍ਹ ਸਾਹਿਬ ਵਿਚ ਦਾਖ਼ਲ ਹੋਏ ਨਗਰ ਕੀਰਤਨ ਦਾ ਚੁੰਨੀ, ਬਡਾਲੀ ਆਲਾ ਸਿੰਘ, ਦੁਫੇੜਾ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚਣ 'ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ | ਇਹ ਨਗਰ ਕੀਰਤਨ ਫ਼ਤਹਿਗੜ੍ਹ ਸਾਹਿਬ, ਪਟਿਆਲਾ, ਖੰਨਾ, ਸੁਲਤਾਨਪੁਰ ਲੋਧੀ, ਜਲੰਧਰ, ਕਰਤਾਰਪੁਰ, ਲੁਧਿਆਣਾ ਅਤੇ ਨਵਾਂ ਸ਼ਹਿਰ ਦੇ ਇਤਿਹਾਸਕ ਗੁਰਦੁਆਰਿਆਂ ਅਤੇ ਸ਼ਹਿਰਾਂ ਤੋਂ ਹੁੰਦਾ ਹੋਇਆ 27 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਚ ਪਹੁੰਚ ਕੇ ਸਮਾਪਤ ਹੋਵੇਗਾ | ਇਸ ਮੌਕੇ 'ਤੇ ਭਾਈ ਅਵਤਾਰ ਸਿੰਘ ਰਿਆ ਅਤੇ ਗੁਰਦੁਆਰਾ ਸਾਹਿਬ ਦੇ ਅਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ 'ਸ੍ਰੀ ਰੁਮਾਲਾ ਸਾਹਿਬ, ਪੰਜ ਪਿਆਰਿਆਂ ਅਤੇ ਪ੍ਰਬੰਧਕਾਂ ਨੂੰ ਸਿਰੋਪਾਉ ਭੇਟ ਕੀਤੇ ਗਏ | ਇਸ ਮੌਕੇ ਗਿਆਨੀ ਦਲੀਪ ਸਿੰਘ ਐਡੀਸ਼ਨਲ ਹੈੱਡਗ੍ਰੰਥੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਗਿਆਨੀ ਭਜਨ ਸਿੰਘ, ਜਰਨੈਲ ਸਿੰਘ, ਦਲਜੀਤ ਸਿੰਘ ਸੁਪਰਡੈਂਟ, ਭੁਪਿੰਦਰ ਸਿੰਘ ਮੈਨੇਜਰ, ਭਾਈ ਚਰਨਜੀਤ ਸਿੰਘ ਕਥਾ ਵਾਚਕ, ਜਗਜੋਤ ਸਿੰਘ ਸੋਈ, ਇੰਦਰਜੀਤ ਸਿੰਘ, ਹਰਕੀਰਤਜੀਤ ਸਿੰਘ ਰਾਮਗੜ੍ਹੀਆ, ਮਲਵਿੰਦਰ ਸਿੰਘ ਬੈਨੀਪਾਲ, ਗਿਆਨੀ ਨਿਰਮਲ ਸਿੰਘ, ਹਰਮਨਜੀਤ ਸਿੰਘ ਤੇ ਗੁਰਇਕਬਾਲ ਸਿੰਘ ਮਾਨ ਰਿਕਾਰਡ ਕੀਪਰ, ਗਗਨਦੀਪ ਸਿੰਘ, ਹਰਜੀਤ ਸਿੰਘ ਅਲੀਪੁਰ, ਭਾਈ ਗੁਰਜੰਟ ਸਿੰਘ, ਅਮਰਜੀਤ ਸਿੰਘ, ਜਤਿੰਦਰ ਸਿੰਘ, ਸੁਖਬੀਰ ਸਿੰਘ, ਪਿ੍ਤਪਾਲ ਸਿੰਘ, ਜਸਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜਰ ਸਨ | ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂਆਂ ਵਲੋਂ ਵੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਗਰ ਕੀਰਤਨ 'ਜਾਗਰਿਤੀ ਯਾਤਰਾ' ਦਾ ਭਰਵਾਂ ਸਵਾਗਤ ਕੀਤਾ ਗਿਆ | ਜਿਸ ਦੌਰਾਨ ਮਾਸਟਰ ਚਰਨਜੀਤ ਸਿੰਘ ਖਾਲਸਪੁਰ, ਹਰਵੇਲ ਸਿੰਘ ਮਾਧੋਪੁਰ ਵਲੋਂ ਨਾਲ ਆਏ ਪ੍ਰਬੰਧਕਾਂ ਮਾਲਵਿੰਦਰ ਸਿੰਘ ਬੈਨੀਪਾਲ ਅਤੇ ਹੋਰ ਸ਼ਖ਼ਸੀਅਤਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਮਾਸਟਰ ਚਰਨਜੀਤ ਸਿੰਘ ਖਾਲਸਪੁਰ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੁ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਉਪਦੇਸ਼ ਨੂੰ ਸੰਸਾਰ ਪੱਧਰ 'ਤੇ ਪ੍ਰਚਾਰਨ ਦੀ ਲੋੜ ਹੈ | ਇਸ ਮੌਕੇ 'ਤੇ ਅਮਰਜੀਤ ਸਿੰਘ ਸਾਬਕਾ ਮੈਨੇਜਰ, ਹਰੀ ਸਿੰਘ ਚਮਕ, ਹਰਵਿੰਦਰ ਸਿੰਘ ਬੱਬਲ, ਰਣਜੀਤ ਸਿੰਘ ਤਰਖਾਣ ਮਾਜਰਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ, ਗੁਰਦੀਪ ਸਿੰਘ ਨੌਲੱਖਾ, ਜਗਦੀਸ਼ ਸਿੰਘ ਬੈਂਸ, ਨਿਰਮਲ ਸਿੰਘ ਸਾਦੀਪੁਰ, ਸੁਰਜੀਤ ਸਿੰਘ ਚਨਾਰਥਲ ਕਲਾਂ, ਮਲਕੀਤ ਸਿੰਘ ਰੈਲੋਂ, ਮੇਜਰ ਸਿੰਘ ਸ਼ਮਸੇਰ ਨਗਰ, ਬਲਵੀਰ ਸਿੰਘ ਬਾਜਵਾ, ਸੰਦੀਪ ਪਾਲ ਸਿੰਘ, ਜਰਨੈਲ ਸਿੰਘ, ਹਰਜੀਤ ਸਿੰਘ, ਰੁਪਿੰਦਰ ਸਿੰਘ ਬਾਜਵਾ, ਲਖਵਿੰਦਰ ਸਿੰਘ ਸਰਪੰਚ ਮਹਿਮੂਦਪੁਰ, ਰਕੇਸ਼ ਕੁਮਾਰ ਬਸੀ ਪਠਾਣਾ, ਹਰਪ੍ਰੀਤ ਸਿੰਘ ਭੈਰੋਂਪੁਰ, ਬਲਵਿੰਦਰ ਸਿੰਘ ਪੰਚ ਖਾਲਸਪੁਰ, ਗੁਰਮੀਤ ਸਿੰਘ, ਗੁਰਮੁਖ ਸਿੰਘ ਘਮੰਡਗੜ੍ਹ, ਜਗੀਰ ਸਿੰਘ ਸੰਘੋਲ, ਭਾਗ ਸਿੰਘ ਚੁੰਨੀ ਕਲਾਂ ਤੋਂ ਇਲਾਵਾ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਮੀਤ ਮੈਨੇਜਰ ਕੁਲਵਿੰਦਰ ਸਿੰਘ ਚੀਮਾ, ਕਥਾ ਵਾਚਕ ਗਿਆਨੀ ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ ਸਮਾਣਾ, ਹਰਜੀਤ ਸਿੰਘ ਅਲੀਪੁਰ ਤੇ ਹੋਰ ਪ੍ਰਬੰਧਕ ਵੀ ਹਾਜ਼ਰ ਸਨ |