17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸਾਨੂੰ ਆਪਣੇ ਗੁਰੂਆਂ ਦੀਆਂ ਯਾਦਗਾਰਾਂ ਮਨਾਉਂਦੇ ਰਹਿਣਾ ਚਾਹੀਦੈ-ਵਿਧਾਇਕ ਰਾਏ

ਅਜੀਤ ਡੈਸਕ 23-10-2025
ਫ਼ਤਹਿਗੜ੍ਹ ਸਾਹਿਬ , 22 ਅਕਤੂਬਰ (ਮਨਪ੍ਰੀਤ ਸਿੰਘ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ ਬਿਹਾਰ ਤੋਂ ਚੱਲ ਕੇ ਅਨੰਦਪੁਰ ਸਾਹਿਬ ਜਾਣ ਵਾਲਾ ਨਗਰ ਕੀਰਤਨ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਤੇ ਪਹੁੰਚਿਆ | ਜਿਸ ਦਾ 'ਆਪ' ਵਲੰਟੀਅਰਾਂ ਵਲੋਂ ਵਿਧਾਇਕ ਲਖਵੀਰ ਸਿੰਘ ਰਾਏ ਦੀ ਅਗਵਾਈ 'ਚ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਵਿਧਾਇਕ ਰਾਏ ਨੇ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਭੇਟ ਕੀਤਾ, ਉੱਥੇ ਹੀ ਗੁਰੂ ਘਰ ਦੇ ਵਜ਼ੀਰਾਂ ਨੂੰ ਸਿਰੋਪਾਉ ਦੀ ਭੇਟ ਕਰ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਗੁਰਪੁਰਬ ਸੂਬਾ ਪੱਧਰ 'ਤੇ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਉਸ ਦੇ ਸੰਬੰਧ ਵਿਚ ਵੱਖ-ਵੱਖ ਥਾਵਾਂ ਤੋਂ ਨਗਰ ਕੀਰਤਨ ਸਜਾਏ ਜਾ ਰਹੇ ਹਨ | ਇਸੇ ਲੜੀ ਦੇ ਤਹਿਤ ਉਕਤ ਨਗਰ ਕੀਰਤਨ ਬਿਹਾਰ ਤੋਂ ਯੂ.ਪੀ. ਦੇ ਰਾਸਤੇ ਹੁੰਦਾ ਹੋਇਆ ਕੱਲ੍ਹ ਰਾਜਪੁਰਾ ਵਿਖੇ ਪੁੱਜਾ ਸੀ, ਜੋ ਸੋਹਾਣਾ ਸਾਹਿਬ ਹੁੰਦਾ ਹੋਇਆ ਫ਼ਤਹਿਗੜ੍ਹ ਸਾਹਿਬ ਪਹੁੰਚਿਆ ਹੈ | ਜਿੱਥੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾ ਸਵਾਗਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਰਹਿਬਰਾਂ ਨੂੰ ਯਾਦ ਰੱਖਣ ਦੀ ਲੋੜ ਹੈ | ਕਿਉਂਕਿ ਇਨ੍ਹਾਂ ਨਾਲ ਹੀ ਸਾਡਾ ਇਤਿਹਾਸ ਜੁੜਿਆ ਹੈ ਤੇ ਸਾਡੀ ਨੌਜਵਾਨ ਪੀੜੀ ਇਤਿਹਾਸ ਤੋਂ ਤਾਂ ਹੀ ਜਾਣੂ ਹੋਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਹਾਦਰ ਜਲਾਲ, ਨੌਰੰਗ ਸਿੰਘ, ਪਵੇਲ ਹਾਂਡਾ, ਬਲਵੀਰ ਸੋਢੀ, ਸੰਦੀਪ ਵਾਲਮੀਕੀ, ਰਜੇਸ਼ ਉੱਪਲ, ਆੜ੍ਹਤੀ ਐਸੋਸੀਏਸ਼ਨ ਸਰਹਿੰਦ ਦੇ ਪ੍ਰਧਾਨ ਤਰਸੇਮ ਉੱਪਲ, ਮਾਸਟਰ ਸੰਤੋਖ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਦੇ ਵਿਚ 'ਆਪ' ਵਲੰਟੀਅਰ ਅਤੇ ਇਲਾਕੇ ਦੀਆਂ ਸੰਗਤਾਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਖਮਾਣੋਂ ਕਲਾਂ ਵਿਖੇ ਨੌਜਵਾਨ ਦੀ ਹੱਤਿਆ ਨੂੰ ਲੈ ਕੇ ਮੁੱਖ ਹਾਈਵੇਅ ਜਾਮ ਅਗਲੀ ਖ਼ਬਰ ਪਟਨਾ ਸਾਹਿਬ ਤੋਂ ਆਰੰਭ ਹੋੲਆ ਨਗਰ ਕੀਰਤਨ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।