17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਖਮਾਣੋਂ ਕਲਾਂ ਵਿਖੇ ਨੌਜਵਾਨ ਦੀ ਹੱਤਿਆ ਨੂੰ ਲੈ ਕੇ ਮੁੱਖ ਹਾਈਵੇਅ ਜਾਮ

ਅਜੀਤ ਡੈਸਕ 23-10-2025
ਖਮਾਣੋਂ, 22 ਅਕਤੂਬਰ (ਜੋਗਿੰਦਰ ਪਾਲ)-ਦੀਵਾਲੀ ਦੀ ਰਾਤ ਖਮਾਣੋਂ ਦੇ ਵਾਰਡ ਨੰ. 6 ਵਿਖੇ ਮਾਮੂਲੀ ਤਕਰਾਰ ਨੂੰ ਲੈ ਕੇ ਅਮਨਦੀਪ ਸਿੰਘ ਨਾਂਅ ਦੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਨੂੰ ਲੈ ਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਮੁਹੱਲਾ ਵਾਸੀਆਂ ਵਲੋਂ ਪਿੱਪਲੀ ਦੇ ਨਜ਼ਦੀਕ ਟ੍ਰੈਫ਼ਿਕ ਨੂੰ ਜਾਮ ਕਰ ਦਿੱਤਾ ਗਿਆ ਅਤੇ ਉਨ੍ਹਾਂ ਇਸ ਘਟਨਾ ਲਈ ਸਥਾਨਕ ਪੁਲਿਸ ਉੱਤੇ ਅਣਗਹਿਲੀ ਦਾ ਦੋਸ਼ ਵੀ ਲਗਾਇਆ | ਖ਼ਬਰ ਲਿਖੇ ਜਾਣ ਤੱਕ ਲਗਭਗ ਦੁਪਹਿਰ 4:30 ਵਜੇ ਤੱਕ ਟ੍ਰੈਫ਼ਿਕ ਜਾਮ ਜਾਰੀ ਸੀ | ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਜੇਕਰ ਪੁਲਿਸ ਰਾਤ ਵੇਲੇ ਹੀ ਉਕਤ ਵਿਅਕਤੀ ਦੇ ਖ਼ਿਲਾਫ਼ ਕਾਰਵਾਈ ਕਰਦੀ ਤਾਂ ਇਹ ਘਟਨਾ ਨਾ ਵਾਪਰਦੀ | ਖਮਾਣੋਂ ਪੁਲਿਸ ਇਸ ਘਟਨਾ ਦੀ ਜਾਂਚ ਕਰ ਰਹੀ ਹੈ | ਰਮਿੰਦਰ ਸਿੰਘ ਕਾਹਲੋਂ ਡੀ.ਐਸ.ਪੀ. ਖਮਾਣੋਂ ਨੇ ਦੱਸਿਆ ਕਿ ਮਿ੍ਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ਉੱਤੇ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਧਰਨੇ ਦੌਰਾਨ ਪਹੁੰਚੇ ਐੱਸ.ਪੀ. ਜਸਕੀਰਤ ਸਿੰਘ ਨੇ ਦੱਸਿਆ ਕਿ ਹਮਲਾਵਰ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀ ਧਾਰਾ 103 ਅਧੀਨ ਪਰਚਾ ਦਰਜ ਕਰ ਲਿਆ ਹੈ ਅਤੇ ਜਲਦੀ ਹੀ ਮੁਲਜ਼ਮ ਸਲਾਖ਼ਾਂ ਪਿੱਛੇ ਹੋਵੇਗਾ |
ਪਿਛਲੀ ਖ਼ਬਰ ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਹਰ ਵਰਗ ਲਈ ਪੇ੍ਰਰਨਾ ਸਰੋਤ-ਰਾਜੂ ਖੰਨਾ ਅਗਲੀ ਖ਼ਬਰ ਸਾਨੂੰ ਆਪਣੇ ਗੁਰੂਆਂ ਦੀਆਂ ਯਾਦਗਾਰਾਂ ਮਨਾਉਂਦੇ ਰਹਿਣਾ ਚਾਹੀਦੈ-ਵਿਧਾਇਕ ਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।