17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਖਮਾਣੋਂ ਵਿਖੇ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ

ਅਜੀਤ ਡੈਸਕ 23-10-2025
ਖਮਾਣੋਂ, 22 ਅਕਤੂਬਰ (ਜੋਗਿੰਦਰ ਪਾਲ)-ਰਾਮਗੜ੍ਹੀਆ ਸਭਾ ਅਤੇ ਸਮੂਹ ਵਿਸ਼ਵਕਰਮਾ ਭਾਈਚਾਰੇ ਖਮਾਣੋਂ ਵਲੋਂ ਗਿਆਨ ਵਿਗਿਆਨ ਦੇ ਜਨਮ ਦਾਤਾ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ 33ਵਾਂ ਸਾਲਾਨਾ ਉਤਸਵ ਵਿਸ਼ਕਰਮਾ ਭਵਨ ਵਾਰਡ ਨੰ. 11 ਵਿਖੇ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਜਿਸ ਉਪਰੰਤ ਭਾਈ ਮੰਗਲ ਸਿੰਘ ਖਮਾਣੋਂ ਦੇ ਕੀਰਤਨੀ ਜਥੇ ਵਲੋਂ ਸ੍ਰੀ ਵਿਸ਼ਵਕਰਮਾ ਜੀ ਦੀ ਜੀਵਨੀ ਬਾਰੇ ਸੰਗਤਾਂ ਨੂੰ ਪ੍ਰੇਰਿਤ ਕੀਤਾ ਗਿਆ | ਉੁਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਸੰਗਤਾਂ ਨੂੰ ਅਪੀਲ ਕੀਤੀ ਗਈ ਅਤੇ ਹਾਜ਼ਰ ਸੰਗਤ ਨੂੰ ਇਸ ਦਿਹਾੜੇ ਦੀ ਵਧਾਈ ਦਿੱਤੀ |
ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਪ੍ਰਬੰਧਕਾਂ ਵਲੋਂ ਸਮੂਹ ਇਲਾਕਾ ਨਿਵਾਸੀਆਂ ਨੂੰ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੰਦਿਆਂ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ ਗਿਆ ਅਤੇ ਕੀਰਤਨੀ ਜਥੇ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਮਾਰਕੀਟ ਕਮੇਟੀ ਖਮਾਣੋਂ ਦੇ ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਰਾਮਗੜ੍ਹ, ਡਾ. ਨਰੇਸ਼ ਚੌਹਾਨ, ਭਾਗ ਸਿੰਘ ਮਾਰਵਾ ਪ੍ਰਧਾਨ, ਰਣਧੀਰ ਸਿੰਘ ਬਿੱਲੂ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾ. ਅਮਰਜੀਤ ਸੋਹਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਖਮਾਣੋਂ, ਗੁਰਮਿੰਦਰ ਸਿੰਘ ਗਰੇਵਾਲ, ਗੁਰਿੰਦਰ ਸਿੰਘ ਸੋਨੀ ਕੌਂਸਲਰ, ਡਾਕਟਰ ਨਰਿੰਦਰ ਸ਼ਰਮਾ ਬਡਲੇ ਵਾਲੇ, ਬਲਦੇਵ ਸਿੰਘ ਬੇਦੀ, ਬਲਬੀਰ ਸਿੰਘ ਸਿੱਧੂ, ਪਵਿੱਤਰ ਸਿੰਘ, ਨੰਬਰਦਾਰ ਨੱਥੂ ਰਾਮ ਨੰਗਲਾਂ, ਮੁਨੀ ਲਾਲ ਵਰਮਾ, ਡਾ. ਸੰਜੀਵ ਕੁਮਾਰ ਬਡਲਾ, ਦਰਸ਼ਨ ਸਿੰਘ ਮੁੱਖ ਸੇਵਾਦਾਰ, ਹਰਮਿੰਦਰ ਸਿੰਘ, ਜਸਵਿੰਦਰ ਸਿੰਘ, ਰਾਜਪਾਲ ਸਿੰਘ, ਰਣਜੀਤ ਸਿੰਘ, ਇੰਦਰਜੀਤ ਸਿੰਘ ਹੁੰਝਣ, ਠੇਕੇਦਾਰ ਦੇਵੀ ਸਿੰਘ, ਦਰਸ਼ਨ ਕੁਮਾਰ ਸੋਨੀ, ਨਰੇਸ਼ ਕੁਮਾਰ ਘੋਕਾ, ਜਗਜੀਤ ਕੁਮਾਰ ਵਿੱਕੀ, ਗੁਰਪ੍ਰੀਤ ਸਿੰਘ ਸੰਧੂ, ਰਵਿੰਦਰ ਬਬਲਾ, ਸੁਰਿੰਦਰ ਸਿੰਘ ਸੋਢੀ, ਰਾਮਗੜ੍ਹੀਆ ਸਭਾ ਖਮਾਣੋਂ ਦੇ ਸਮੂਹ ਮੈਂਬਰ, ਕਰਿਆਨਾ ਐਸੋਸੀਏਸ਼ਨ ਦੇ ਸਮੂਹ ਮੈਂਬਰ ਅਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |
ਪਿਛਲੀ ਖ਼ਬਰ ਚਰਨ ਸਿੰਘ ਵਲੋਂ 'ਆਪ' ਦੇ ਹਲਕਾ ਮੀਡੀਆ ਇੰਚਾਰਜ ਲਾਲੀ ਫ਼ਤਿਹਪੁਰ ਦਾ ਸਨਮਾਨ ਅਗਲੀ ਖ਼ਬਰ ਸਰਹਿੰਦ 'ਚ ਅੰਨਕੂਟ ਤਿਉਹਾਰ ਮੌਕੇ ਵੱਖ-ਵੱਖ ਥਾਵਾਂ 'ਤੇ ਲਗਾਏ ਲੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।