ਸਮਾਣਾ, 22 ਅਕਤੂਬਰ (ਸਾਹਿਬ ਸਿੰਘ)-ਸ. ਜੱਸਾ ਸਿੰਘ ਰਾਮਗੜ੍ਹੀਆ ਭਵਨ ਸਭਾ ਵਲੋਂ ਰਾਮਗੜ੍ਹੀਆ ਭਵਨ ਵਿਖੇ ਸ੍ਰੀ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਸਨ | ਵਿਸ਼ੇਸ਼ ਮਹਿਮਾਨ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਤੇ ਨਿੱਜੀ ਸਹਾਇਕ ਗੁਰਦੇਵ ਸਿੰਘ ਟਿਵਾਣਾ ਸਨ | ਸਮਾਗਮ ਤੋਂ ਪਹਿਲਾਂ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁ. ਰਾਮਗੜ੍ਹੀਆ ਸਾਹਿਬ ਦੀਆਂ ਬੀਬੀਆਂ ਨੇ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ | ਸਮਾਗਮ ਵਿਚ ਪ੍ਰੋ. ਹਰਬੰਸ ਸਿੰਘ ਨਾਗੀ, ਜਸਬੀਰ ਸਿੰਘ ਐਡਵੋਕੇਟ, ਪ੍ਰਧਾਨ ਅੰਗਰੇਜ਼ ਸਿੰਘ ਠੇਕੇਦਾਰ, ਹਰਜੀਤ ਸਿੰਘ ਆਰੇਵਾਲੇ, ਸੁਖਵਿੰਦਰ ਸਿੰਘ ਦਾਨੀਪੁਰ, ਬਲਦੇਵ ਕ੍ਰਿਸ਼ਨ, ਗੁਲਾਬ ਸਿੰਘ ਤੇ ਜੋਗਿੰਦਰ ਸਿੰਘ ਆਰੇਵਾਲਾ ਨੇ ਸ਼ਮੂਲੀਅਤ ਕੀਤੀ |