17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਭਗਵਾਨ ਸ੍ਰੀ ਵਿਸ਼ਵਕਰਮਾ ਸਾਡੇ ਲਈ ਪੇ੍ਰਰਨਾ ਸਰੋਤ-ਵਿਧਾਇਕ ਰਾਏ

ਅਜੀਤ ਡੈਸਕ 23-10-2025
ਫ਼ਤਹਿਗੜ੍ਹ ਸਾਹਿਬ, 22 ਅਕਤੂਬਰ (ਮਨਪ੍ਰੀਤ ਸਿੰਘ)-ਦੇਸ਼ ਭਰ ਵਿਚ ਭਗਵਾਨ ਵਿਸ਼ਵਕਰਮਾ ਦੇ ਸਤਿਕਾਰ ਵਿਚ ਵਿਸ਼ਵਕਰਮਾ ਦਿਵਸ ਮਨਾਇਆ ਗਿਆ | ਇਸੇ ਲੜੀ ਦੇ ਤਹਿਤ ਹਲਕਾ ਫ਼ਤਹਗਿੜ੍ਹ ਸਾਹਿਬ ਅਧੀਨ ਆਉਂਦੀ ਇੰਡਸਟਰੀ ਮੂਨ ਲਾਈਟ ਵਿਖੇ ਵੀ ਵਿਸ਼ਵਕਰਮਾ ਦਿਵਸ ਸ਼ਰਧਾ ਅਤੇ ਸਤਿਕਾਰ ਦੇ ਨਾਲ ਮਨਾਇਆ ਗਿਆ | ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ | ਪ੍ਰਬੰਧਕਾਂ ਵਲੋਂ ਵਿਧਾਇਕ ਲਖਬੀਰ ਸਿੰਘ ਰਾਏ ਦਾ ਪਹੁੰਚਣ ਤੇ ਸਿਰੋਪਾਉ ਦੇ ਨਾਲ ਸਨਮਾਨ ਕੀਤਾ ਗਿਆ | ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਸਤਿਕਾਰ ਵਿਚ ਵਿਸ਼ਵਕਰਮਾ ਦਿਵਸ ਮਨਾਇਆ ਜਾਂਦਾ ਹੈ | ਭਗਵਾਨ ਵਿਸ਼ਵਕਰਮਾ ਬ੍ਰਹਿਮੰਡ ਦੇ ਦੈਵੀ ਸ਼ਿਲਪਕਾਰ, ਦੇਸ਼ ਦੇ ਹੁਨਰਮੰਦ, ਕਾਰੀਗਰਾਂ, ਦਸਤਕਾਰਾਂ ਅਤੇ ਕਿਰਤੀਆਂ ਦੇ ਲਈ ਪ੍ਰੇਰਣਾ ਸਰੋਤ ਹਨ | ਜਿਸ ਕਾਰਨ ਸਾਰਾ ਜਗਤ ਹੀ ਇਨ੍ਹਾਂ ਦੀ ਪੂਜਾ ਕਰਦਾ ਹੈ | ਉਨ੍ਹਾਂ ਸਮੁੱਚੇ ਸਮਾਜ ਨੂੰ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੰਦਿਆਂ ਕਾਮਨਾ ਕੀਤੀ ਕਿ ਪੰਜਾਬ ਹਮੇਸ਼ਾ ਇਸੇ ਤਰ੍ਹਾਂ ਤਰੱਕੀਆਂ ਕਰਦਾ ਰਹੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਡਸਟਰੀ ਦੇ ਐਮ.ਡੀ. ਯੋਗੇਸ਼ ਬਿੰਬਰਾ, ਸਰਪੰਚ ਰਜਿੰਦਰ ਸਿੰਘ ਖਰੌੜੀ, ਪਵੇਲ ਹਾਂਡਾ, ਮੋਹਿਤ ਸੂਦ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਵਿਸ਼ਵਕਰਮਾ ਦਿਵਸ ਮੌਕੇ ਮਾਡਲ ਟਾਊਨ ਵਿਖੇ ਲਗਾਇਆ ਲੰਗਰ ਅਗਲੀ ਖ਼ਬਰ ਦੀਵਾਲੀ ਮੌਕੇ ਨਗਰ ਖੇੜਾ ਸਪੋਰਟਸ ਕਲੱਬ ਨੇ ਬਦਾਮਾਂ ਵਾਲੇ ਦੁੱਧ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।