17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਹੜ੍ਹ ਪੀੜਤ ਕਿਸਾਨਾਂ ਨੂੰ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਵਲੋਂ ਇਕ ਹਜ਼ਾਰ ਕੁਇੰਟਲ ਕਣਕ ਦੇ ਬੀਜ ਭੇਜਣ 'ਤੇ ਡਾ. ਹਰਬੰਸ ਲਾਲ ਨੇ ਕੀਤਾ ਧੰਨਵਾਦ

ਅਜੀਤ ਡੈਸਕ 23-10-2025
ਫ਼ਤਹਿਗੜ੍ਹ ਸਾਹਿਬ, ਜਖ਼ਵਾਲੀ, 22 ਅਕਤੂਬਰ (ਬਲਜਿੰਦਰ ਸਿੰਘ, ਨਿਰਭੈ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਪਿਛਲੇ ਦਿਨੀਂ ਪੰਜਾਬ ਵਿਚ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਦੇ ਕਿਸਾਨਾਂ ਨੂੰ ਅਗਲੀ ਫ਼ਸਲ ਦੀ ਬਿਜਾਈ ਲਈ ਇਕ ਹਜ਼ਾਰ ਕੁਇੰਟਲ ਕਣਕ ਦੇ ਬੀਜ ਭੇਜਣ 'ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਦਿੱਤਿਆ ਨਾਥ ਯੋਗੀ ਦਾ ਉਚੇਚੇ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਵਿਚ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਪਿਛਲੇ ਦਿਨਾਂ ਤੋਂ ਲਗਾਤਾਰ ਹੜ੍ਹ ਪੀੜਤਾਂ ਦੀ ਮਦਦ ਲਈ ਅਨੇਕਾਂ ਉਪਰਾਲੇ ਕਰ ਰਹੇ ਹਨ ਤਾਂ ਜੋ ਹੜ੍ਹਾਂ ਦੀ ਮਾਰ ਕਾਰਨ ਝੰਬੇ ਕਿਸਾਨਾਂ ਦੇ ਜ਼ਖ਼ਮਾਂ 'ਤੇ ਮਲ੍ਹਮ ਲਗਾ ਕੇ ਉਨ੍ਹਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਸਕੇ | ਉਨ੍ਹਾਂ ਦੱਸਿਆ ਕਿ ਇਸ ਤੋਂ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਅੰਦਰ ਹੜ੍ਹਾਂ ਦਾ ਜਾਇਜ਼ਾ ਲੈਣ ਪਹੁੰਚੇ ਸਨ ਅਤੇ ਉਨ੍ਹਾਂ ਪੰਜਾਬ ਸੂਬੇ ਦੇ ਹੜ੍ਹ ਪੀੜਤਾਂ ਲਈ 1600 ਕਰੋੜ ਰੁਪਏ ਦਾ ਪੈਕੇਜ ਦੇਣ ਦਾ ਐਲਾਨ ਕੀਤਾ ਸੀ | ਡਾ. ਲਾਲ ਨੇ ਕਿਹਾ ਕਿ ਦੇਸ਼ ਵਿਚ ਜਿੱਥੇ ਵੀ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਹਨ, ਉਨ੍ਹਾਂ ਸੂਬਿਆਂ ਦੀਆਂ ਸਰਕਾਰਾਂ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਮਦਦ ਭੇਜੀ ਹੈ | ਇਸ ਮੌਕੇ ਡਾ. ਹਰਬੰਸ ਲਾਲ ਨੇ ਚਨਾਰਥਲ ਕਲਾਂ ਦੇ ਭਾਜਪਾ ਦੇ ਪੁਰਾਣੇ ਸੀਨੀਅਰ ਆਗੂ ਡਾ. ਦਵੀਸ਼ ਕੁਮਾਰ ਸ਼ੈਲੀ ਨਾਲ ਮੁਲਾਕਾਤ ਵੀ ਕੀਤੀ | ਇਸ ਮੌਕੇ 'ਤੇ ਯਾਦਵਿੰਦਰ ਸਿੰਘ, ਜਸਵੰਤ ਸਿੰਘ, ਸੰਜੀਵ ਕੁਮਾਰ ਸੋਨੀ, ਡਾ. ਵਰਿੰਦਰ ਸ਼ੈਲੀ, ਪੰਡਿਤ ਕੇਸ਼ਵ ਮੁਰਾਰੀ, ਅਵਤਾਰ ਸਿੰਘ ਟਿਵਾਣਾ, ਠੇਕੇਦਾਰ ਗੁਰਵੰਤ ਸਿੰਘ, ਗੁਰਕੀਰਤ ਸਿੰਘ ਬੇਦੀ, ਸੱਜਣ ਸਿੰਘ ਬਧੌਛੀ, ਸੁਖਬੀਰ ਸਿੰਘ, ਸੁਰਜੀਤ ਸਿੰਘ ਟਿਵਾਣਾ, ਰਾਮ ਲਾਲ, ਜੈ ਸਿੰਘ ਬਾੜਾ, ਸਰਬਜੀਤ ਸਿੰਘ, ਮੁਖਤਿਆਰ ਸਿੰਘ, ਲਖਵੀਰ ਸਿੰਘ ਅਤੇ ਗੁਰਦੀਪ ਸਿੰਘ ਭਾਗਨਪੁਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਡਡਹੇੜੀ ਵਿਖੇ ਬੱਚਿਆਂ ਦੀਆਂ ਫ਼ੀਸਾਂ ਭਰੀਆਂ ਅਗਲੀ ਖ਼ਬਰ ਵਿਸ਼ਵਕਰਮਾ ਦਿਵਸ ਮੌਕੇ ਮਾਡਲ ਟਾਊਨ ਵਿਖੇ ਲਗਾਇਆ ਲੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।