17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਵਿਸ਼ਵਕਰਮਾ ਦਿਵਸ ਮੌਕੇ ਦੁਕਾਨਦਾਰਾਂ ਅਤੇ ਕਾਰੀਗਰਾਂ ਨੇ ਅÏਜ਼ਾਰਾਂ ਤੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੀ ਕੀਤੀ ਪੂਜਾ

ਅਜੀਤ ਡੈਸਕ 23-10-2025
ਖਮਾਣੋਂ, 22 ਅਕਤੂਬਰ (ਜੋਗਿੰਦਰ ਪਾਲ)-ਖਮਾਣੋਂ ਸ਼ਹਿਰ ਅਤੇ ਇਲਾਕੇ ਵਿਚ ਵੱਖ-ਵੱਖ ਥਾਈਾ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਅੱਜ ਵਿਸ਼ਵਕਰਮਾ ਦਿਵਸ ਮੌਕੇ ਮਿਸਤਰੀਆਂ, ਕਾਰੀਗਰਾਂ, ਮਜ਼ਦੂਰਾਂ ਤੇ ਹੱਥੀਂ ਕੰਮ ਕਰਨ ਵਾਲਿਆਂ ਨੇ ਆਪਣੇ ਅÏਜ਼ਾਰਾਂ ਦੀ ਪੂਜਾ ਕੀਤੀ ਅਤੇ ਭਗਵਾਨ ਸ੍ਰੀ ਵਿਸ਼ਵਕਰਮਾ ਦੀ ਅਰਾਧਨਾ ਕੀਤੀ | ਵੱਖ-ਵੱਖ ਦੁਕਾਨਾਂ 'ਤੇ ਦੁਕਾਨਦਾਰਾਂ ਅਤੇ ਕਾਰੀਗਰਾਂ ਨੇ ਅÏਜ਼ਾਰਾਂ ਅਤੇ ਭਗਵਾਨ ਸ੍ਰੀ ਵਿਸ਼ਵਕਰਮਾ ਦੀ ਪੂਜਾ ਕਰਦਿਆਂ ਲੋਕਾਂ ਨੂੰ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਜਨਮ ਦਿਵਸ ਦੀ ਵਧਾਈ ਦਿੱਤੀ ਗਈ ਅਤੇ ਲੱਡੂ ਵੰਡੇ ਗਏ | ਉੱਘੇ ਸਮਾਜ ਸੇਵਕ ਜਸਪਾਲ ਸਿੰਘ ਜੱਸੀ ਨੇ ਸਮੂਹ ਸ਼ਹਿਰ ਤੇ ਇਲਾਕਾ ਨਿਵਾਸੀਆਂ ਨੂੰ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਵੀ ਦਿੱਤੀ |
ਪਿਛਲੀ ਖ਼ਬਰ ਖਮਾਣੋਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ (ਸੇਵਾ ਮੁਕਤ) ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।