17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਖਮਾਣੋਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 23-10-2025
ਖਮਾਣੋਂ, 22 ਅਕਤੂਬਰ (ਜੋਗਿੰਦਰ ਪਾਲ)-ਖਮਾਣੋਂ ਸ਼ਹਿਰ, ਇਸ ਦੇ ਆਸ ਪਾਸ ਦੇ ਪਿੰਡਾਂ ਅਤੇ ਕਸਬਿਆਂ 'ਚ ਦੀਵਾਲੀ ਦਾ ਤਿਉਹਾਰ ਬਹੁਤ ਹੀ ਧੂਮ ਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਲੋਕਾਂ ਵਲੋਂ ਹਲਵਾਈਆਂ, ਫਲ ਵਿਕਰੇਤਾ, ਆਤਿਸ਼ਬਾਜ਼ੀ ਅਤੇ ਹੋਰ ਸਜਾਵਟੀ ਸਾਮਾਨ ਦੀਆਂ ਦੁਕਾਨਾਂ ਉੱਤੇ ਲੋਕਾਂ ਨੇ ਵੱਖ-ਵੱਖ ਸਾਮਾਨ ਦੀ ਖ਼ਰੀਦੋ ਫ਼ਰੋਖ਼ਤ ਕੀਤੀ | ਸ਼ਹਿਰ ਦੇ ਮੰਦਿਰਾਂ ਅਤੇ ਗੁਰਦੁਆਰਾ ਸਾਹਿਬਾਨ ਨੂੰ ਪ੍ਰਬੰਧਕਾਂ ਵਲੋਂ ਰੰਗ ਬਿਰੰਗੀਆਂ ਲੜੀਆਂ ਨਾਲ ਬਹੁਤ ਹੀ ਵਧੀਆ ਢੰਗ ਨਾਲ ਸਜਾਇਆ ਗਿਆ ਸੀ | ਬਾਬਾ ਸ੍ਰੀ ਚੰਦ ਜੀ ਦੇ ਅਸਥਾਨਾਂ ਵਿਖੇ ਬਾਬਾ ਸਰਬਜੀਤ ਸਿੰਘ ਭੱਲਾ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਸਮੂਹ ਦੇਸ਼ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਰਾਤ ਨੂੰ ਲੋਕਾਂ ਨੇ ਆਤਿਸ਼ਬਾਜ਼ੀ ਚਲਾ ਕੇ ਇਸ ਤਿਉਹਾਰ ਦਾ ਆਨੰਦ ਮਾਣਿਆ | ਸ਼ਾਮ ਸਮੇਂ ਸ਼ਹਿਰ ਦੇ ਮੰਦਿਰਾਂ ਅਤੇ ਗੁਰਦੁਆਰਾ ਸਾਹਿਬਾਨ ਵਿਖੇ ਸ਼ਰਧਾਲੂ ਵੱਡੀ ਗਿਣਤੀ ਵਿਚ ਨਤਮਸਤਕ ਹੋਏ ਅਤੇ ਦੀਪਮਾਲਾ ਕੀਤੀ | ਇਸ ਤੋਂ ਇਲਾਵਾ ਸ਼ਹਿਰ ਦੇ ਵੱਖ ਵੱਖ ਸਕੂਲਾਂ ਵਿਚ ਵੀ ਦੀਵਾਲੀ ਮੌਕੇ ਬੱਚਿਆਂ ਨੂੰ ਇਸ ਤਿਉਹਾਰ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਦੀਵਾਲੀ ਨਾਲ ਸੰਬੰਧਿਤ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ | ਖਮਾਣੋਂ ਪੁਲਿਸ ਵਲੋਂ ਦੀਵਾਲੀ ਦੇ ਇਸ ਤਿਉਹਾਰ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ |
ਪਿਛਲੀ ਖ਼ਬਰ ਜਗਰਾਉਂ 'ਚ ਵੱਖ-ਵੱਖ ਸਥਾਨਾਂ 'ਤੇ ਬਾਬਾ ਵਿਸ਼ਵਕਰਮਾ ਦਾ ਆਗਮਨ ਦਿਹਾੜਾ ਮਨਾਇਆ ਅਗਲੀ ਖ਼ਬਰ ਵਿਸ਼ਵਕਰਮਾ ਦਿਵਸ ਮੌਕੇ ਦੁਕਾਨਦਾਰਾਂ ਅਤੇ ਕਾਰੀਗਰਾਂ ਨੇ ਅÏਜ਼ਾਰਾਂ ਤੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੀ ਕੀਤੀ ਪੂਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।