24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਚੇਅਰਮੈਨ ਢਿੱਲੋਂ ਵਲੋਂ ਖਿਡਾਰਨ ਅਮਨਦੀਪ ਕੌਰ ਦਾ ਸਨਮਾਨ

ਅਜੀਤ ਡੈਸਕ 24-10-2025
ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਮਨਪ੍ਰੀਤ ਸਿੰਘ)-ਪੰਜਾਬ ਦੀ ਧੀ ਅਮਨਦੀਪ ਕੌਰ ਦਾ ਸ੍ਰੀਲੰਕਾ ਵਿਖੇ ਰਗਬੀ ਖੇਡ ਮੁਕਾਬਲਿਆਂ ਵਿਚ ਭਾਰਤ ਦਾ ਨਾਂਅ ਰੌਸ਼ਨ ਕਰਨ ਤੇ ਆਪਣੇ ਪਿੰਡ ਧੀਰਪੁਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪਹੁੰਚਣ 'ਤੇ ਇਲਾਕੇ ਦੇ ਲੋਕਾਂ ਅਤੇ ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਗੁਰਵਿੰਦਰ ਸਿੰਘ ਢਿੱਲੋਂ ਵਲੋਂ ਸਿਰੋਪਾਉ ਭੇਟ ਕਰ ਸਵਾਗਤ ਕੀਤਾ ਗਿਆ | ਇਸ ਮੌਕੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਚ ਪੜ੍ਹਾਈ ਕਰਨ ਦੇ ਨਾਲ ਖੇਡਾਂ ਵਿਚ ਫ਼ਤਹਿਗੜ੍ਹ ਸਾਹਿਬ ਦਾ ਨਾਮ ਰੌਸ਼ਨ ਕਰਨ ਵਾਲੀ ਅਮਨਦੀਪ ਕੌਰ ਪੁੱਤਰੀ ਮਲੂਕ ਸਿੰਘ ਪੇਂਡੂ ਇਲਾਕੇ ਦੇ ਪਿੰਡ ਧੀਰਪੁਰ ਨਿਵਾਸੀ ਤੇ ਸਾਨੂੰ ਬਹੁਤ ਮਾਣ ਹੈ, ਜਿਸ ਨੇ ਏਸ਼ੀਆ ਖੇਡਾਂ ਵਿਚ ਫ਼ਤਹਿਗੜ੍ਹ ਸਾਹਿਬ ਦਾ ਨਾਮ ਉੱਚਾ ਕਰਦੇ ਹੋਏ ਸੂਬੇ ਅਤੇ ਦੇਸ਼ ਦਾ ਨਾਂਅ ਚਮਕਾਇਆ ਹੈ | ਉਨ੍ਹਾਂ ਕਿਹਾ ਕਿ ਬੱਚਿਆ ਨੂੰ ਉਕਤ ਬੱਚੀ ਤੋਂ ਸੇਧ ਲੈਣੀ ਚਾਹੀਦੀ ਹੈ ਤੇ ਖੇਡਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਸੂਬੇ ਦੇ ਨਾਮ ਨੂੰ ਹੋਰ ਰੁਸ਼ਨਾਇਆ ਜਾ ਸਕੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਬਲਬੀਰ ਸਿੰਘ ਸੋਢੀ ਬਲਾਕ ਪ੍ਰਧਾਨ, ਅਮਰਿੰਦਰ ਸਿੰਘ ਮੰਡੋਫਲ, ਨੌਰੰਗ ਸਿੰਘ ਈਸਰਹੇਲ, ਤਰਨਪਾਲ ਸਿੰਘ ਢਿੱਲੋਂ, ਹਰਜੀਤ ਸਿੰਘ ਬਾਜਵਾ, ਬਲਕਾਰ ਸਿੰਘ ਨਬੀਪੁਰ, ਮਨਜੀਤ ਸਿੰਘ ਬਾਜਵਾ ਸਰਪੰਚ, ਸਾਬਕਾ ਸਰਪੰਚ ਸਤਨਾਮ ਸਿੰਘ ਬਾਜਵਾ, ਜਰਨੈਲ ਸਿੰਘ ਮੱਲ੍ਹੀ ਆਦਿ ਸਮੇਤ ਪਿੰਡ ਵਾਸੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਗੋਵਰਧਨ ਪੂਜਾ ਦੇ ਸ਼ੁੱਭ ਮੌਕੇ 'ਤੇ ਸ੍ਰੀ ਕਿ੍ਸ਼ਨਾ ਗਊਸ਼ਾਲਾ ਵਿਖੇ ਵਿਸ਼ਾਲ ਲੰਗਰ ਅਗਲੀ ਖ਼ਬਰ ਅਮਰੀਕਾ ਵਲੋਂ ਪ੍ਰਸ਼ਾਂਤ ਮਹਾਂਸਾਗਰ 'ਚ 2 ਕਿਸ਼ਤੀਆਂ ਤਬਾਹ, 5 ਤਸਕਰਾਂ ਦੀ ਮÏਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।