24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਛੱਠ ਪੂਜਾ ਦੀ ਤਿਆਰੀ ਨੂੰ ਲੈ ਕੇ ਸਮਿਤੀ ਦੇ ਪ੍ਰਧਾਨ ਸੁਭਾਸ਼ ਵਰਮਾ ਨੇ ਸੂਏ ਦੀ ਸਫ਼ਾਈ ਸ਼ੁਰੂ ਕਰਵਾਈ

ਅਜੀਤ ਡੈਸਕ 24-10-2025
ਮੰਡੀ ਗੋਬਿੰਦਗੜ੍ਹ, 23 ਅਕਤੂਬਰ (ਰਾਜੇਸ਼ ਸ਼ਰਮਾ)-ਪ੍ਰਵਾਸੀ ਭਾਈਚਾਰੇ ਦੇ ਸਭ ਤੋਂ ਵੱਡੇ ਅਤੇ ਪਵਿੱਤਰ ਤਿਉਹਾਰ ਛੱਠ ਪੂਜਾ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆ ਹਨ | ਇਸ ਸੰਬੰਧ ਵਿਚ ਛੱਠ ਪੂਜਾ ਸੇਵਾ ਸਮਿਤੀ ਦੇ ਪ੍ਰਧਾਨ ਸੁਭਾਸ਼ ਵਰਮਾ ਨੇ ਛੱਠ ਮਈਆ ਸੂਰਜ ਦੇਵ ਮੰਦਿਰ ਵਿਚ ਛੱਠੀ ਮਈਆ ਦਾ ਆਸ਼ੀਰਵਾਦ ਲੈ ਕੇ ਸੂਏ ਦੀ ਸਫ਼ਾਈ ਸ਼ੁਰੂ ਕਰਵਾਈ | ਇਸ ਤੋਂ ਪਹਿਲਾਂ ਪ੍ਰਧਾਨ ਸੁਭਾਸ਼ ਵਰਮਾ ਤੋਂ ਪੰਡਿਤ ਜਾਨਕੀ ਪ੍ਰਸਾਦ ਮਿਸ਼ਰਾ ਨੇ ਪੂਰੀਆਂ ਧਾਰਮਿਕ ਰਸਮਾਂ ਅਨੁਸਾਰ ਪੂਜਾ ਕਰਵਾਈ | ਉਪਰੰਤ ਛੱਠ ਪੂਜਾ ਦੀਆਂ ਤਿਆਰੀਆਂ ਨੂੰ ਸ਼ੁਰੂ ਕੀਤਾ ਗਿਆ | ਇਸ ਮੌਕੇ ਸ੍ਰੀ ਵਰਮਾ ਨੇ ਕਿਹਾ ਕਿ ਛੱਠ ਤਿਉਹਾਰ ਨੂੰ ਲੈ ਕੇ ਲੋਕਾਂ ਵਿਚ ਬਹੁਤ ਉਤਸ਼ਾਹ ਹੈ ਅਤੇ ਛੱਠ ਮਈਆ ਸੂਰਜ ਦੇਵ ਮੰਦਿਰ ਵਿਚ ਸਾਰੇ ਪ੍ਰਬੰਧ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਦੀ ਅਗਵਾਈ ਹੇਠ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ 36 ਘੰਟੇ ਤੱਕ ਚੱਲਣ ਵਾਲੇ ਇਸ ਵਰਤ ਲਈ ਲਗਭਗ 40,000 ਮਰਦ ਅਤੇ ਔਰਤਾਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ, ਜਿਨ੍ਹਾਂ ਦੀ ਆਮਦ ਨੂੰ ਦੇਖਦੇ ਹੋਏ ਪ੍ਰਸ਼ਾਸਨ ਵਲੋਂ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ | ਉਨ੍ਹਾਂ ਅੱਗੇ ਕਿਹਾ ਕਿ ਛੱਠ ਪੂਜਾ ਸੇਵਾ ਸਮਿਤੀ ਇਸ ਤਿੰਨ ਦਿਨਾਂ ਵਰਤ ਦੌਰਾਨ ਛੱਠੀ ਮਈਆ ਦੇ ਸਾਰੇ ਸ਼ਰਧਾਲੂਆਂ ਦੀ ਸੇਵਾ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ | ਇਸ ਸਾਲ ਦਾ ਛੱਠ ਤਿਉਹਾਰ ਵਿਸ਼ੇਸ਼ ਮਹੱਤਵ ਰੱਖਦਾ ਹੈ ਕਿਉਂਕਿ ਪੰਜਾਬ ਦੇ ਇਕਲੌਤੇ ਛੱਠ ਮਈਆ ਮੰਦਿਰ ਦੇ ਗੁੰਬਦ ਦੀ ਉਸਾਰੀ ਕੀਤੀ ਜਾ ਰਹੀ ਹੈ, ਜਿਸ ਵਿਚ ਸਾਰੇ ਸ਼ਹਿਰ ਵਾਸੀਆਂ ਅਤੇ ਸਹਿਯੋਗੀਆਂ ਤੋਂ ਸਹਿਯੋਗ ਦੀ ਉਮੀਦ ਹੈ |
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਨੇ ਡੀ. ਸੀ. ਦੇ ਨਾਂਅ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਗੋਵਰਧਨ ਪੂਜਾ ਦੇ ਸ਼ੁੱਭ ਮੌਕੇ 'ਤੇ ਸ੍ਰੀ ਕਿ੍ਸ਼ਨਾ ਗਊਸ਼ਾਲਾ ਵਿਖੇ ਵਿਸ਼ਾਲ ਲੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।