24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਡੀ.ਟੀ.ਐਫ਼ ਨੇ ਤਰਨਤਾਰਨ ਵਿਖੇ 2 ਨੂੰ ਪੁਰਾਣੀ ਪੈਨਸ਼ਨ ਬਹਾਲੀ ਮਾਰਚ ਵਿਚ ਸ਼ਾਮਿਲ ਹੋਣ ਦਾ ਕੀਤਾ ਐਲਾਨ

ਅਜੀਤ ਡੈਸਕ 24-10-2025
ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਬਲਜਿੰਦਰ ਸਿੰਘ)-ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਦੀ ਸੂਬਾ ਪੱਧਰੀ ਮੀਟਿੰਗ ਦੌਰਾਨ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਕਨਵੀਨਰ ਜਗਵਿੰਦਰ ਸਿੰਘ ਗਰੇਵਾਲ ਅਤੇ ਪਰਵਿੰਦਰ ਸਿੰਘ ਕੋ ਕਨਵੀਨਰ ਨੇ ਦੱਸਿਆ ਕਿ ਸਿੱਖਿਆ ਕ੍ਰਾਂਤੀ ਦਾ ਢੋਲ ਪਿੱਟਣ ਵਾਲੀ 'ਆਪ' ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਸੂਬੇ ਦੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਗਿਆ ਸੀ ਅਤੇ ਸੱਤਾ ਵਿਚ ਆਉਣ ਤੋਂ ਬਾਅਦ ਇਕ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਸੀ ਪ੍ਰੰਤੂ ਇਹ ਨੋਟੀਫ਼ਿਕੇਸ਼ਨ ਅੱਜ ਤੱਕ ਲਾਗੂ ਨਹੀਂ ਕੀਤਾ ਗਿਆ ਅਤੇ ਸੱਤਾ ਦੇ ਲਗਪਗ ਸਾਢੇ ਤਿੰਨ ਸਾਲ ਬੀਤਣ ਦੇ ਬਾਵਜੂਦ ਵੀ ਮੁਲਾਜ਼ਮਾਂ ਦੀ ਹੱਕੀ ਮੰਗ ਲਾਗੂ ਕਰਨ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਲਈ 2 ਨਵੰਬਰ ਨੂੰ ਤਰਨਤਾਰਨ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਵਿਚ ਸੂਬੇ ਭਰ 'ਚੋਂ ਵੱਡੀ ਗਿਣਤੀ ਵਿਚ ਅਧਿਆਪਕ ਸ਼ਮੂਲੀਅਤ ਕਰਨਗੇ | ਜਿਸ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਵੀ ਅਧਿਆਪਕ ਸਾਥੀ ਸ਼ਾਮਿਲ ਹੋਣਗੇ | ਉਨ੍ਹਾਂ ਦੋਸ਼ ਲਗਾਇਆ ਕਿ ਸੂਬਾ ਸਰਕਾਰ ਨੇ ਪਹਿਲੀ ਵਾਰ ਮੁਲਾਜ਼ਮ ਹਿਤਾਂ ਨੂੰ ਅੱਖੋਂ-ਪਰੋਖੇ ਕਰਕੇ ਦੀਵਾਲੀ ਤੇ ਖ਼ਾਲੀ ਖੀਸਾ ਦਿਖਾਇਆ ਹੈ, ਜਦੋਂਕਿ ਪੰਜਾਬ ਸਰਕਾਰ ਮੁਲਾਜ਼ਮਾਂ ਦਾ ਬਣਦਾ 16 ਫ਼ੀਸਦੀ ਡੀ.ਏ. ਦੱਬੀ ਬੈਠੀ ਹੈ |
ਪਿਛਲੀ ਖ਼ਬਰ ਸੂਬੇ 'ਚ ਹੁਣ ਤੱਕ 61.01 ਲੱਖ ਮੀਟਿ੍ਕ ਟਨ ਝੋਨਾ ਖ਼ਰੀਦਿਆ, ਕਿਸਾਨਾਂ ਨੂੰ 13073 ਕਰੋੜ ਰੁਪਏ ਦੀ ਅਦਾਇਗੀ- ਭਗਵੰਤ ਮਾਨ... ਅਗਲੀ ਖ਼ਬਰ ਭਾਕਿਯੂ ਕਾਦੀਆਂ ਨੇ ਡੀ. ਸੀ. ਦੇ ਨਾਂਅ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।