24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸੂਬੇ 'ਚ ਹੁਣ ਤੱਕ 61.01 ਲੱਖ ਮੀਟਿ੍ਕ ਟਨ ਝੋਨਾ ਖ਼ਰੀਦਿਆ, ਕਿਸਾਨਾਂ ਨੂੰ 13073 ਕਰੋੜ ਰੁਪਏ ਦੀ ਅਦਾਇਗੀ- ਭਗਵੰਤ ਮਾਨ

ਅਜੀਤ ਡੈਸਕ 24-10-2025
ਬਸੀ ਪਠਾਣਾਂ, 23 ਅਕਤੂਬਰ (ਐਚ.ਐਸ.ਗੌਤਮ)-ਸੂਬੇ ਵਿਚ ਹੜ੍ਹਾਂ ਕਾਰਨ ਝੋਨੇ ਦੀ ਫ਼ਸਲ ਨੂੰ ਪਹੁੰਚੇ ਨੁਕਸਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਸਰਕਾਰ ਨੂੰ ਝੋਨੇ ਦੀ ਖ਼ਰੀਦ ਲਈ ਤੈਅ ਕੀਤੇ ਮਾਪਦੰਡਾਂ ਵਿਚ ਢਿੱਲ ਦੇਣ ਦੀ ਮੰਗ ਕੀਤੀ ਹੈ | ਬਸੀ ਪਠਾਣਾਂ ਦੀ ਦਾਣਾ ਮੰਡੀ ਵਿਚ ਝੋਨੇ ਦੀ ਖ਼ਰੀਦ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਭਿਆਨਕ ਹੜ੍ਹਾਂ ਨੇ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਖ਼ਰਾਬ ਮੌਸਮ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਨੂੰ ਧਿਆਨ ਵਿਚ ਰੱਖਦੇ ਹੋਏ ਭਾਰਤ ਸਰਕਾਰ ਨੂੰ ਝੋਨੇ ਦੀ ਖ਼ਰੀਦ ਲਈ ਨਿਰਧਾਰਿਤ ਮਾਪਦੰਡਾਂ ਵਿਚ ਢਿੱਲ ਦੇਣੀ ਚਾਹੀਦੀ ਹੈ ਕਿਉਂਕਿ ਝੋਨੇ ਵਿਚ ਨਮੀ ਦੀ ਮਾਤਰਾ, ਖ਼ਰਾਬ ਤੇ ਬਦਰੰਗ ਹੋਏ ਦਾਣਿਆਂ ਦੀ ਮਾਤਰਾ ਵਧ ਗਈ ਹੈ | ਉਨ੍ਹਾਂ ਕਿਹਾ ਕਿ ਉਹ ਇਸ ਸਬੰਧ ਵਿਚ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਬੇਨਤੀ ਕਰ ਚੁੱਕੇ ਹਨ ਕਿ ਉਹ ਸੂਬੇ ਦੇ ਕਿਸਾਨਾਂ ਦੀ ਇਹ ਅਤਿ ਲੋੜੀਂਦੀ ਮੰਗ ਪੂਰੀ ਕਰੇ ਕਿਉਂਕਿ ਰਿਪੋਰਟਾਂ ਮੁਤਾਬਿਕ ਹੜ੍ਹਾਂ ਕਾਰਨ ਕਈ ਪ੍ਰਭਾਵਿਤ ਖੇਤਰਾਂ ਵਿਚ ਝੋਨੇ ਦਾ ਨੁਕਸਾਨ ਹੋਇਆ ਅਤੇ ਦਾਣੇ ਬਦਰੰਗ ਹੋ ਗਏ ਹਨ | ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦੇ ਬਾਵਜੂਦ ਪੰਜਾਬ ਵਲੋਂ ਅਜੇ ਵੀ ਕੌਮੀ ਅੰਨ ਭੰਡਾਰ ਵਿਚ 170 ਲੱਖ ਮੀਟਰਿਕ ਟਨ ਝੋਨੇ ਦਾ ਯੋਗਦਾਨ ਪਾਉਣ ਦੀ ਉਮੀਦ ਹੈ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਵਿਆਪਕ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬੀ ਕਿਸਾਨਾਂ ਦੀ ਸਖ਼ਤ ਮਿਹਨਤ ਨਾਲ ਪੈਦਾ ਹੋਇਆ ਇਕ-ਇਕ ਦਾਣਾ ਖ਼ਰੀਦਿਆ ਜਾਵੇ | ਇਸ ਮੌਕੇ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਤੋਂ ਇਲਾਵਾ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਧੀਮਾਨ ਬ੍ਰਾਹਮਣ ਸਭਾ ਬਸੀ ਪਠਾਣਾਂ ਵਲੋਂ ਬਾਬਾ ਵਿਸ਼ਵਕਰਮਾ ਦਾ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਡੀ.ਟੀ.ਐਫ਼ ਨੇ ਤਰਨਤਾਰਨ ਵਿਖੇ 2 ਨੂੰ ਪੁਰਾਣੀ ਪੈਨਸ਼ਨ ਬਹਾਲੀ ਮਾਰਚ ਵਿਚ ਸ਼ਾਮਿਲ ਹੋਣ ਦਾ ਕੀਤਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।