24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 24-10-2025
ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗੁਰੂਘਰ ਦੇ ਹਜ਼ੂਰੀ ਰਾਗੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦਾ ਰਸਭਿੰਨਾ ਸ਼ਬਦ ਕੀਰਤਨ ਸਰਵਣ ਕਰਵਾਇਆ ਗਿਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਗੁਰਦੁਆਰਾ ਮੈਨੇਜਰ ਰਣਜੀਤ ਸਿੰਘ ਨੇ ਸਮੁੱਚੀ ਲੋਕਾਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਕਲਿਆਣਕਾਰੀ ਬਾਣੀ ਸਮੁੱਚੀ ਲੋਕਾਈ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ, ਇਸੇ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਲੋਕਾਈ ਦੇ ਸਰਬ ਸਾਂਝੇ ਰਹਿਬਰ ਹਨ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਪਾਵਨ ਬਾਣੀ ਜਿੱਥੇ ਧਰਮ ਦੇ ਨਾਂਅ 'ਤੇ ਕੀਤੇ ਜਾ ਰਹੇ ਅਡੰਬਰਾਂ, ਪਾਖੰਡਾਂ ਦਾ ਖੰਡਨ ਕਰਦੀ ਹੈ ਉੱਥੇ ਹੀ ਸਾਰੇ ਵਰਗਾਂ ਨੂੰ ਏਕਤਾ ਅਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਵੀ ਦਿੰਦੀ ਹੈ | ਇਸ ਮੌਕੇ ਸਮਾਗਮ ਦੀ ਸਮਾਪਤੀ ਦੀ ਅਰਦਾਸ ਗਿਆਨੀ ਨਿਰਮਲ ਸਿੰਘ ਨੇ ਕੀਤੀ | ਸਮਾਗਮ ਵਿਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਗੁਰਦੀਪ ਸਿੰਘ ਨੌਲੱਖਾ, ਹਰਮਨਜੀਤ ਸਿੰਘ ਤੇ ਗੁਰਇਕਬਾਲ ਸਿੰਘ ਮਾਨ ਰਿਕਾਰਡ ਕੀਪਰ, ਗਗਨਦੀਪ ਸਿੰਘ, ਹਰਜੀਤ ਸਿੰਘ ਅਲੀਪੁਰ, ਭਾਈ ਗੁਰਜੰਟ ਸਿੰਘ, ਅਮਰਜੀਤ ਸਿੰਘ, ਜਤਿੰਦਰ ਸਿੰਘ, ਸੁਖਬੀਰ ਸਿੰਘ, ਪਿ੍ਤਪਾਲ ਸਿੰਘ, ਜਸਵਿੰਦਰ ਸਿੰਘ, ਮਾਸਟਰ ਸਤਵੰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਸਨ | ਇਸ ਤੋਂ ਇਲਾਵਾ ਇਸ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ | ਜਦੋਂਕਿ ਗੁਰਦੁਆਰਾ ਪ੍ਰਬੰਧ ਵਲੋਂ ਸੰਗਤਾਂ ਲਈ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ |
ਪਿਛਲੀ ਖ਼ਬਰ ਡੇਂਗੂ ਬੁਖ਼ਾਰ ਤੋਂ ਬਚਾਅ ਸੰਬੰਧੀ ਘਰ-ਘਰ ਜਾ ਕੇ ਕੀਤਾ ਜਾਗਰੂਕ ਅਗਲੀ ਖ਼ਬਰ ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫੇਅਰ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।