24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਵਿਸ਼ਵਕਰਮਾ ਪੂਜਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਵੱਖ-ਵੱਖ ਥਾਵਾਂ 'ਤੇ ਧਾਰਮਿਕ ਸਮਾਗਮ ਕਰਵਾਏ

ਅਜੀਤ ਡੈਸਕ 24-10-2025
ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਬਲਜਿੰਦਰ ਸਿੰਘ)-ਵਿਸ਼ਵਕਰਮਾ ਪੂਜਾ ਦਿਵਸ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਵੱਖ-ਵੱਖ ਥਾਵਾਂ 'ਤੇ ਕਰਵਾਏ ਗਏ ਧਾਰਮਿਕ ਸਮਾਗਮਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ ਨੇ ਉਚੇਚੇ ਤੌਰ 'ਤੇ ਹਾਜ਼ਰੀ ਲਗਵਾਈ | ਵਿਸ਼ਵਕਰਮਾ ਭਵਨ ਪਿੰਡ ਸਾਨੀਪੁਰ ਤੇ ਵਿਸ਼ਵਕਰਮਾ ਗੁਰਦੁਆਰਾ ਸਾਹਿਬ ਸਰਹਿੰਦ ਵਿਖੇ ਸ਼ਮੂਲੀਅਤ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਭੁੱਟਾ ਨੇ ਕਿਹਾ ਕਿ ਸਾਨੂੰ ਵਿਸ਼ਵਕਰਮਾ ਜੀ ਦੇ ਉਪਦੇਸ਼ ਅਨੁਸਾਰ ਕਿਰਤ ਕਰਨਾ, ਏਕਤਾ, ਸੇਵਾ ਭਾਵਨਾ ਅਤੇ ਇਮਾਨਦਾਰੀ ਨਾਲ ਸਮਾਜ ਵਿਚ ਵਿਚਰਨਾ ਚਾਹੀਦਾ ਹੈ | ਉਨ੍ਹਾਂ ਸਮੁੱਚੀ ਲੋਕਾਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕੇਵਲ ਸਿੱਖਾਂ ਦੇ ਹੀ ਨਹੀਂ ਸਗੋਂ ਸਮੁੱਚੀ ਲੋਕਾਈ ਦੇ ਸਰਬ ਸਾਂਝੇ ਰਹਿਬਰ ਹਨ | ਜਿਸ ਰਾਹੀਂ ਸਾਨੂੰ ਸਮਾਜਿਕ, ਧਾਰਮਿਕ, ਰਾਜਨੀਤਿਕ ਅਤੇ ਪਰਮਾਰਥਿਕ ਦੇ ਰਾਹ ਦੀ ਸੋਝੀ ਮਿਲਦੀ ਹੈ | ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ਼ ਕਲਿਆਣਕਾਰੀ ਬਾਣੀ ਦੇ ਉਪਦੇਸ਼ ਤੋਂ ਉੱਚਾ-ਸੁੱਚਾ ਜੀਵਨ ਜਿਊਣ ਦੀ ਜਾਂਚ ਵੀ ਮਿਲਦੀ ਹੈ | ਇਸ ਮੌਕੇ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ਅਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ 'ਤੇ ਹਰਜੀਤ ਸਿੰਘ ਸਾਨੀਪੁਰ, ਜਰਨੈਲ ਸਿੰਘ ਖ਼ਾਲਸਾ, ਬਲਵਿੰਦਰ ਸਿੰਘ ਸਹਾਰਨ, ਤਜਿੰਦਰ ਸਿੰਘ ਕਾਕਾ, ਮੇਹਰਪਾਲ ਸਿੰਘ ਵਿੱਕੀ, ਸੰਜੇ ਧੀਮਾਨ, ਹਰਪ੍ਰੀਤ ਸਿੰਘ ਸਰਹਿੰਦ, ਗੁਰਜੀਤ ਸਿੰਘ, ਗੁਰਵਿੰਦਰ ਸਿੰਘ, ਲਖਵਿੰਦਰ ਸਿੰਘ, ਜੰਗ ਸਿੰਘ, ਬਲਜੀਤ ਸਿੰਘ ਅਤੇ ਸਮੂਹ ਵਿਸ਼ਵਕਰਮਾ ਕਮੇਟੀ ਦੇ ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਤੇਜ਼ ਰਫ਼ਤਾਰ ਵਾਹਨ ਚਲਾਉਣ ਤੇ ਪ੍ਰੈਸ਼ਰ ਹਾਰਨ ਵਜਾਉਣ ਵਾਲਿਆਂ ਖ਼ਿਲਾਫ਼ ਹੋਵੇ ਕਾਰਵਾਈ-ਵਿਜੇ ਕੁਮਾਰ ਅਗਲੀ ਖ਼ਬਰ ਵਿਸ਼ਵ 'ਵਰਸਿਟੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।