ਅਮਲੋਹ, 23 ਅਕਤੂਬਰ (ਕੇਵਲ ਸਿੰਘ)-ਅਮਲੋਹ ਸ਼ਹਿਰ ਦੇ ਮੇਨ ਬਾਜ਼ਾਰ ਵਿਚ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ ਅਤੇ ਪੈ੍ਰਸ਼ਰ ਹਾਰਨ ਵਜਾਉਣ ਕਾਰਨ ਲੋਕ ਪ੍ਰੇਸ਼ਾਨ ਹਨ | ਸਥਾਨਕ ਦੁਕਾਨਦਾਰ ਵਿਜੇ ਕੁਮਾਰ ਨੇ ਦੱਸਿਆ ਕਿ ਕੁਝ ਨੌਜਵਾਨ ਬਿਨ੍ਹਾਂ ਕਿਸੇ ਡਰ ਦੇ ਬਾਜ਼ਾਰ ਵਿਚ ਮੋਟਰਸਾਈਕਲਾਂ ਤੇ ਕਾਰਾਂ ਤੇਜ਼ ਰਫ਼ਤਾਰ ਨਾਲ ਚਲਾਉਂਦੇ ਹਨ | ਜਿਸ ਨਾਲ ਆਮ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਆਉਂਦੀ ਹੈ ਅਤੇ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਉੱਚੀ ਆਵਾਜ਼ ਵਾਲੇ ਹਾਰਨ ਕਾਰਨ ਦਿਲ ਦੇ ਮਰੀਜ਼ ਅਤੇ ਬਜ਼ੁਰਗ ਵਿਅਕਤੀ ਖ਼ਾਸ ਤੌਰ 'ਤੇ ਪ੍ਰਭਾਵਿਤ ਹੋ ਰਹੇ ਹਨ | ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਅਜਿਹੇ ਵਾਹਨ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਲੋਕ ਬਿਨ੍ਹਾਂ ਕਿਸੇ ਡਰ ਦੇ ਬਾਜ਼ਾਰ ਵਿਚ ਖ਼ਰੀਦਦਾਰੀ ਕਰ ਸਕਣ |