24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਘਰ 'ਚ ਦਾਖ਼ਲ ਹੋ ਕੇ ਕੀਤੀ ਕੁੱਟਮਾਰ, ਦੋ ਔਰਤਾਂ ਸਮੇਤ 4 ਜਣਿਆਂ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 24-10-2025
ਰਾਜਪੁਰਾ, 23 ਅਕਤੂਬਰ (ਜੀ.ਪੀ. ਸਿੰਘ)-ਇਕ ਵਿਅਕਤੀ ਦੇ ਘਰ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕਰਨ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਸ਼ੰਭੂ ਦੀ ਪੁਲਿਸ ਨੇ ਇੱਕੋ ਪਰਿਵਾਰ ਦੀਆਂ ਦੋ ਔਰਤਾਂ ਸਮੇਤ 4 ਜਣਿਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |ਜਾਣਕਾਰੀ ਅਨੁਸਾਰ ਨਿਰਮਲ ਸਿੰਘ ਵਾਸੀ ਪਿੰਡ ਚਮਾਰੂ ਨੇ ਬਿਆਨ ਦਰਜ ਕਰਵਾਏ ਹਨ ਕਿ ਲੰਘੀ 19 ਅਕਤੂਬਰ ਨੂੰ ਸੁਖਵਿੰਦਰ ਕੌਰ, ਉਸ ਦੇ ਦੋ ਪੁੱਤਰ ਵਰਿੰਦਰ ਸਿੰਘ ਅਤੇ ਸੰਦੀਪ ਸਿੰਘ ਅਤੇ ਵਰਿੰਦਰ ਸਿੰਘ ਦੀ ਪਤਨੀ ਭਾਰਤੀ ਵਾਸੀਅਨ ਪਿੰਡ ਚਮਾਰੂ ਉਸ ਦੇ ਘਰ ਅੰਦਰ ਦਾਖ਼ਲ ਹੋ ਗਏ ਤੇ ਉਸ ਦੀ ਕੁੱਟਮਾਰ ਕੀਤੀ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ | ਥਾਣਾ ਸ਼ੰਭੂ ਦੀ ਪੁਲਿਸ ਨੇ ਉਕਤ 4 ਜਣਿਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਕਾਮੀ ਕਲਾਂ ਵਿਖੇ ਲੱਗੇ ਜਨ ਸੁਵਿਧਾ ਕੈਂਪ 'ਚ ਡਿਪਟੀ ਕਮਿਸ਼ਨਰ ਪੁੱਜੇ ਅਗਲੀ ਖ਼ਬਰ ਘਨੌਰ ਨਾਇਬ ਤਹਿਸੀਲਦਾਰ ਦੀ ਅਸਾਮੀ ਲੰਬੇ ਸਮੇਂ ਤੋਂ ਖਾਲੀ, ਜਨਤਾ ਨੂੰ ਕਰਨਾ ਪੈ ਰਿਹੈ ਮੁਸ਼ਕਿਲਾਂ ਦਾ ਸਾਹਮਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।