24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋ ਰਿਹਾ-ਸੁਖਦੇਵ ਬੈਣੀ, ਡਾ. ਅਰਜਨ ਸਿੰਘ

ਅਜੀਤ ਡੈਸਕ 24-10-2025
ਅਮਲੋਹ, 23 ਅਕਤੂਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਅਤੇ ਲਗਾਤਾਰ ਮਿਹਨਤ ਸਦਕਾ ਪਾਰਟੀ ਮਜ਼ਬੂਤੀ ਵੱਲ ਅੱਗੇ ਵਧ ਰਹੀ ਹੈ | ਇਹ ਗੱਲ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ ਬੈਣੀ, ਸੀਨੀਅਰ ਆਗੂ ਡਾ. ਅਰਜਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ | ਉਨ੍ਹਾਂ ਕਿਹਾ ਕਿ ਅੱਜ ਜਿੱਥੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਨੀਤੀਆਂ ਤੋਂ ਖ਼ੁਸ਼ ਹਨ | ਉੱਥੇ ਹੀ ਪਾਰਟੀ ਦੇ ਪ੍ਰਧਾਨ ਵਲੋਂ ਕੀਤੀ ਜਾ ਰਹੀ ਮਿਹਨਤ ਨੇ ਵੱਡਾ ਭਰੋਸਾ ਕਾਇਮ ਕੀਤਾ ਹੈ | ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਵੀ ਚੰਗੇ ਨਤੀਜੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਆਉਣ ਦੀ ਉਮੀਦ ਹੈ | ਉਨ੍ਹਾਂ ਰਾਜੂ ਖੰਨਾ ਵਲੋਂ ਪਾਰਟੀ ਪ੍ਰਤੀ ਨਿਭਾਈ ਜਾ ਰਹੀ ਇਮਾਨਦਾਰ ਸੇਵਾ ਦੀ ਵੀ ਸ਼ਲਾਘਾ ਕੀਤੀ | ਉਨ੍ਹਾਂ ਹਲਕਾ ਅਮਲੋਹ ਦੇ ਸਮੂਹ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਚੋਣਾਂ ਲਈ ਹੁਣ ਤੋਂ ਹੀ ਮਿਹਨਤ ਸ਼ੁਰੂ ਕਰ ਦੇਣ ਤਾਂ ਜੋ ਪਾਰਟੀ ਹੋਰ ਮਜ਼ਬੂਤ ਹੋ ਸਕੇ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ 'ਆਪ' ਸਰਕਾਰ ਤੋਂ ਸੂਬੇ ਦੇ ਲੋਕ ਦੁਖੀ ਹਨ ਅਤੇ 2027 ਵਿਚ ਇਸ ਸਰਕਾਰ ਨੂੰ ਚੱਲਦਾ ਕਰਨ ਦਾ ਮਨ ਬਣਾ ਚੁੱਕੇ ਹਨ |
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਦਾ ਫ਼ਾਇਦਾ ਉਠਾਇਆ ਜਾਵੇ- ਡਾ. ਕੇ.ਡੀ. ਸਿੰਘ ਅਗਲੀ ਖ਼ਬਰ ਭਾਦਸੋਂ 'ਚ ਵਿਸ਼ਵਕਰਮਾ ਪੂਜਾ ਮਹਾਂਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।