ਫ਼ਤਹਿਗੜ੍ਹ ਸਾਹਿਬ, 23 ਅਕਤੂਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲੇ੍ਹ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਵਿਖੇ ਲਗਾਏ ਗਏ ਇਸ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ ਦੌਰਾਨ ਗਰਭਵਤੀਆਂ ਨੂੰ ਰਿਫਰੈਸ਼ਮੈਂਟ ਦਿੰਦਿਆਂ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ ਨੇ ਕਿਹਾ ਕਿ ਸਰਕਾਰੀ ਸਿਹਤ ਕੇਂਦਰਾਂ ਵਿਚ ਆਪਣੇ ਇਲਾਜ ਲਈ ਆਉਣ ਵਾਲੀਆਂ ਗਰਭਵਤੀਆਂ ਦਾ ਵਿਭਾਗ ਵਲੋਂ ਇਸ ਦਿਨ ਵਿਸ਼ੇਸ਼ ਐਟੀਨੇਟਲ ਚੈੱਕਅਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੈਂਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪ੍ਰੈਗਨੈਂਸੀ ਦੇ ਜੋਿਖ਼ਮ ਨੂੰ ਘਟਾਇਆ ਜਾ ਸਕੇ, ਇਸ ਦਿਨ ਦਾ ਵੱਧ ਤੋਂ ਵੱਧ ਫ਼ਾਇਦਾ ਉਠਾਇਆ ਜਾਵੇ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲਾਂ ਵਿਚ ਮਿਲਦੀਆਂ ਸਹੂਲਤਾਂ ਦਾ ਫ਼ਾਇਦਾ ਲੈਣ ਲਈ ਪ੍ਰੇਰਿਤ ਕਰਦਿਆਂ ਆਪਣਾ ਜਣੇਪਾ ਸਰਕਾਰੀ ਸੰਸਥਾ ਵਿਚ ਕਰਵਾਉਣ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰੀ ਸੰਸਥਾਵਾਂ ਵਿਚ ਸਰਕਾਰ ਵਲੋਂ ਪ੍ਰੈਗਨੈਂਸੀ ਟੈਸਟ ਤੋਂ ਲੈ ਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ | ਗਰਭਵਤੀਆਂ ਦੇ ਦੋ ਅਲਟ੍ਰਾਸਾਂਊਡ ਵੀ ਮੁਫ਼ਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਲੋੜ ਪੈਣ ਤੇ ਸਾਨੂੰ ਇਨ੍ਹਾਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ | ਇਸ ਮੌਕੇ ਜ਼ਿਲ੍ਹਾ ਐਪੀਡਿਮੋਲੋਜ਼ਿਸਟ ਡਾ. ਸੰਪਨ ਅÏਰਤ ਰੋਗਾਂ ਦੇ ਮਾਹਿਰ ਡਾ. ਗਗਨਦੀਪ, ਡਾ. ਪੁਨੀਤ, ਚਮੜੀ ਰੋਗਾਂ ਦੇ ਮਾਹਿਰ ਡਾ. ਹਰਪ੍ਰੀਤ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਅਮਨਪ੍ਰੀਤ ਸਿੰਘ, ਚੀਫ਼ ਫਾਰਮੇਸੀ ਅਫ਼ਸਰ ਸੰਦੀਪ ਸਿੰਘ, ਐਲ.ਐਚ.ਵੀ. ਜਸਵਿੰਦਰ ਕੌਰ, ਫਾਸਿਲਟੀ ਮੈਨੇਜਰ ਕੁਲਵਿੰਦਰ ਕੌਰ, ਕੌਂਸਲਰ ਬਲਜੀਤ ਸਿੰਘ ਤੋਂ ਇਲਾਵਾ ਆਸ਼ਾ ਵਰਕਰਾਂ ਤੇ ਗਰਭਵਤੀ ਅÏਰਤਾਂ ਹਾਜ਼ਰ ਸਨ |