ਬਸੀ ਪਠਾਣਾਂ, 23 ਅਕਤੂਬਰ (ਐਚ.ਐਸ.ਗੌਤਮ)-ਭਾਜਪਾ ਪੰਜਾਬ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਸਰਗਰਮ ਆਗੂ ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਜੋ ਵੀ ਵਿਅਕਤੀ ਭਾਜਪਾ ਵਿਚ ਸ਼ਾਮਿਲ ਹੋਵੇਗਾ, ਉਸ ਨੂੰ ਪਾਰਟੀ ਵਲੋਂ ਪੂਰਾ ਮਾਣ ਅਤੇ ਸਤਿਕਾਰ ਦਿੱਤਾ ਜਾਵੇਗਾ | ਸਿੱਧੂਪੁਰ ਪਿਛਲੇ ਕਈ ਦਿਨਾਂ ਤੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਦਾ ਕੰਮ ਕਰ ਰਹੇ ਹਨ | ਪਿੰਡ ਲੂਲੋਂ ਵਿਚ ਦਰਜਨਾਂ ਪਰਿਵਾਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਸ਼ਮੂਲੀਅਤ ਕੀਤੀ | ਸ਼ਮੂਲੀਅਤ ਸਮਾਗਮ ਵਿਚ ਗੁਰਪ੍ਰੀਤ ਸਿੰਘ, ਭਗਤ ਰਾਮ (ਬੂਥ ਇੰਚਾਰਜ, ਲੂਲੋ), ਹਰਦੀਪ ਕੌਰ, ਜਸਪ੍ਰੀਤ ਕੌਰ, ਮਨਦੀਪ ਕੌਰ, ਸੁਖਵਿੰਦਰ ਕੌਰ, ਸਰਬਜੀਤ ਸਿੰਘ ਸਮੇਤ ਪਿੰਡ ਦੀਆਂ ਮਹਿਲਾਵਾਂ, ਸਾਬਕਾ ਪੰਚ ਅਤੇ ਸਾਬਕਾ ਸਰਪੰਚ ਹਾਜ਼ਰ ਸਨ |