29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਡਿਪਟੀ ਕਮਿਸ਼ਨਰ ਵਲੋਂ 4 ਨੂੰ ਹੋਣ ਵਾਲੇ ਲਾਈਟ ਐਂਡ ਸਾਊਾਡ ਸ਼ੋਅ ਵਿਚ ਜ਼ਿਲ੍ਹਾ ਵਾਸੀਆਂ ਨੂੰ ਸ਼ਾਮਿਲ ਹੋਣ ਦਾ ਸੱਦਾ <br/>

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ | ਅਜੀਤ ਤਸਵੀਰ <br/> 01-11-2025
ਫ਼ਤਹਿਗੜ੍ਹ ਸਾਹਿਬ, 31 ਅਕਤੂਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਮਨਾਏ ਜਾ ਰਹੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਆਮ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਜੀਵਨ ਫ਼ਲਸਫ਼ੇ ਬਾਰੇ ਜਾਣਕਾਰੀ ਦੇਣ ਲਈ 4 ਨਵੰਬਰ ਨੂੰ ਮਾਧੋਪੁਰ ਖੇਡ ਸਟੇਡੀਅਮ ਸਰਹਿੰਦ ਵਿਖੇ ਲਾਈਟ ਐਂਡ ਸਾਊਾਡ ਸ਼ੋਅ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ | ਉਨ੍ਹਾਂ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਬੰਧਨ ਹੇਠ ਕਰਵਾਏ ਜਾ ਰਹੇ ਇਸ ਸਮਾਗਮ ਵਿਚ ਲੋਕਾਂ ਨੂੰ ਸ਼ਾਮ 5.30 ਵਜੇ ਪਹੁੰਚਣ ਦੀ ਅਪੀਲ ਕੀਤੀ | ਡੀ.ਸੀ ਨੇ ਦੱਸਿਆ ਕਿ ਇਸ ਸਮਾਗਮ ਦੇ ਪ੍ਰਬੰਧਾਂ ਨੂੰ ਸਮੇਂ ਸਿਰ ਅਤੇ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼ੰਕਰ ਸ਼ਰਮਾ ਨੂੰ ਨੋਡਲ ਅਫ਼ਸਰ ਤਾਇਨਾਤ ਕੀਤਾ ਗਿਆ ਹੈ | ਡਾ. ਸੋਨਾ ਥਿੰਦ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੰਦੇਸ਼, ਜੀਵਨ ਤੇ ਫ਼ਲਸਫ਼ਾ ਕੁੱਲ ਲੋਕਾਈ ਤੱਕ ਪਹੁੰਚਾਉਣ ਲਈ ਕੀਤੇ ਅਹਿਮ ਉਪਰਾਲਿਆਂ ਦੀ ਕੜੀ ਵਜੋਂ ਜੀਵਨ ਨੂੰ ਅਧਿਆਤਮਿਕਤਾ ਨਾਲ ਜੋੜਨ ਵਾਲੇ ਇਸ ਸਮਾਗਮ ਵਿਚ ਦਾਖਲਾ ਮੁਫ਼ਤ ਹੋਵੇਗਾ | ਉਨ੍ਹਾਂ ਨੇ ਅਧਿਕਾਰੀਆਂ ਨੂੰ ਸੁਖਾਵੇਂ ਆਵਾਜਾਈ ਪ੍ਰਬੰਧਾਂ, ਸੁਰੱਖਿਆ ਵਿਵਸਥਾ, ਵਾਹਨਾਂ ਦੀ ਪਾਰਕਿੰਗ, ਸਾਫ਼ ਸਫ਼ਾਈ, ਮੈਡੀਕਲ ਸੁਵਿਧਾ ਸਮੇਤ ਹੋਰ ਸਹੂਲਤਾਂ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ | ਇਸ ਮੌਕੇ ਉਪ ਮੰਡਲ ਮੈਜਿਸਟਰੇਟ ਅਰਵਿੰਦ ਗੁਪਤਾ, ਉਪ ਮੰਡਲ ਮੈਜਿਸਟਰੇਟ ਅਮਲੋਹ ਚੇਤਨ ਬੰਗੜ, ਉਪ ਮੰਡਲ ਮੈਜਿਸਟਰੇਟ ਬਸੀ ਪਠਾਣਾਂ ਹਰਵੀਰ ਕੌਰ, ਉਪ ਮੰਡਲ ਮੈਜਿਸਟਰੇਟ ਖਮਾਣੋਂ ਮਨਰੀਤ ਰਾਣਾ, ਐਸ.ਪੀ. ਰਾਕੇਸ਼ ਯਾਦਵ, ਡੀ.ਐਸ.ਪੀ. ਹਰਤੇਸ਼ ਕੌਸ਼ਿਕ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 96 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ <br/> ਅਗਲੀ ਖ਼ਬਰ ਗੰਡਾਸੇ ਨਾਲ ਹਮਲਾ ਕਰ ਕੇ ਵਿਅਕਤੀ ਦਾ ਅੰਗੂਠਾ ਵੱਢਣ ਦੇ ਦੋਸ਼ 'ਚ ਖ਼ਿਲਾਫ਼ ਮੁਕੱਦਮਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।