16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪੰਚਾਇਤੀ ਜ਼ਮੀਨ 'ਚੋਂ ਦਰਖ਼ਤ ਚੋਰੀ ਕਰਨ ਦੇ ਦੋਸ਼ 'ਚ ਮਾਮਲਾ ਦਰਜ

ਅਜੀਤ ਡੈਸਕ 02-11-2025
ਖਮਾਣੋਂ, 1 ਨਵੰਬਰ (ਮਨਮੋਹਣ ਸਿੰਘ ਕਲੇਰ)-ਪੁਲਿਸ ਥਾਣਾ ਖੇੜੀ ਨੌਧ ਸਿੰਘ ਨੇ ਦਰਖ਼ਤ ਵੱਢ ਕੇ ਚੋਰੀ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਸਮੇਤ ਇਕ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ |
ਪੁਲਿਸ ਨੂੰ ਦਿੱਤੀ ਦਰਖ਼ਾਸਤ 'ਚ ਹਰਦੀਪ ਸਿੰਘ ਪੁੱਤਰ ਸਵ. ਗੁਰਚਰਨ ਸਿੰਘ ਵਾਸੀ ਪਿੰਡ ਗੋਸਲਾਂ ਥਾਣਾ ਸਮਰਾਲਾ ਨੇ ਦੱਸਿਆ ਕਿ ਕੁਝ ਵਿਅਕਤੀ ਉਸ ਦੇ ਪਿੰਡ ਦੀ ਪੰਚਾਇਤੀ ਜ਼ਮੀਨ ਵਿਚੋਂ ਦਰਖ਼ਤ ਵੱਢ ਕੇ ਚੋਰੀ ਕਰਕੇ ਲੈ ਗਏ | ਜਿਸ ਦੀ ਪੜਤਾਲ ਉਪ ਕਪਤਾਨ ਪੁਲਸ ਸਰਕਲ ਖਮਾਣੋਂ ਵਲੋਂ ਕੀਤੀ ਗਈ | ਉਪਰੰਤ ਐਸ.ਪੀ (ਡੀ) ਵਲੋਂ ਪੜ੍ਹਤਾਲੀਆ ਰਿਪੋਰਟ 'ਤੇ ਸਹਿਮਤੀ ਪ੍ਰਗਟਾਉਂਦੇ ਹੋਏ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ | ਪੁਲਿਸ ਨੇ ਇਸ ਮਾਮਲੇ 'ਚ ਵਰਿੰਦਰਜੀਤ ਸਿੰਘ ਪਿੰਡ ਗੱਗੜਵਾਲ ਥਾਣਾ ਖਮਾਣੋਂ, ਪ੍ਰਕਾਸ਼ ਸਿੰਘ ਵਾਸੀ ਰਤਨਗੜ੍ਹ ਥਾਣਾ ਮੋਰਿੰਡਾ ਅਤੇ ਨਾ ਮਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਖੇਤਰੀ ਯੁਵਕ ਮੇਲੇ ਦੇ ਤੀਸਰੇ ਦਿਨ ਵੀ ਦਮਦਾਰ ਰਿਹਾ ਮਾਤਾ ਗੁਜਰੀ ਕਾਲਜ ਦਾ ਪ੍ਰਦਰਸ਼ਨ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।