16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

'ਆਪ' ਦੇ ਉਮੀਦਵਾਰ ਦੀ ਤਰਨ ਤਾਰਨ ਜ਼ਿਮਨੀ ਚੋਣ 'ਚ ਹੋਵੇਗੀ ਵੱਡੀ ਜਿੱਤ-ਲੱਕੀ ਭਲਵਾਨ, ਹਰਦੀਪ ਮਛਰਾਏ <br/>

ਅਜੀਤ ਡੈਸਕ 02-11-2025
ਅਮਲੋਹ, 1 ਨਵੰਬਰ (ਕੇਵਲ ਸਿੰਘ)-ਹਲਕਾ ਅਮਲੋਹ ਤੋਂ 'ਆਪ' ਦੇ ਸੀਨੀਅਰ ਆਗੂ ਭਲਵਾਨ ਯਾਦਵਿੰਦਰ ਸਿੰਘ ਲੱਕੀ ਸਲਾਣਾ ਅਤੇ ਸਰਪੰਚ ਹਰਦੀਪ ਸਿੰਘ ਮਛਰਾਏ ਬਲਾਕ ਪ੍ਰਧਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਰਨ ਤਾਰਨ ਵਿਚ ਹੋਣ ਜਾ ਰਹੀ ਜ਼ਿਮਨੀ ਚੋਣ ਵਿਚ 'ਆਪ' ਦੇ ਉਮੀਦਵਾਰ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਪਾਰਟੀ ਵਰਕਰ ਪੂਰੇ ਜੋਸ਼ ਨਾਲ ਪ੍ਰਚਾਰ ਕਰ ਰਹੇ ਹਨ | ਉਨ੍ਹਾਂ ਕਿਹਾ ਕਿ 'ਆਪ' ਦੀ ਸਰਕਾਰ ਨੇ ਲੋਕਾਂ ਲਈ ਕਈ ਸੁਵਿਧਾਵਾਂ ਜਿਵੇਂ ਮੁਫ਼ਤ ਬਿਜਲੀ, ਸਿਹਤ ਸੇਵਾਵਾਂ ਅਤੇ ਸਿੱਖਿਆ ਵਿਚ ਸੁਧਾਰ ਦਿੱਤੇ ਹਨ, ਜਿਸ ਨਾਲ ਲੋਕ ਖ਼ੁਸ਼ ਹਨ | ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੇ ਆਮ ਜਨਤਾ ਦਾ ਭਰੋਸਾ ਜਿੱਤਿਆ ਹੈ | ਜਿਸ ਕਰਕੇ ਚੋਣਾਂ ਵਿਚ 'ਆਪ' ਦੀ ਜਿੱਤ ਪੱਕੀ ਹੈ ਅਤੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਾਰ ਦਾ ਸਾਹਮਣਾ ਕਰਨ ਲਈ ਮਜਬੂਰ ਹੋਣਾ ਪਵੇਗਾ | ਉਨ੍ਹਾਂ ਤਰਨਤਾਰਨ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ 'ਆਪ' ਦੇ ਉਮੀਦਵਾਰ ਦੇ ਹੱਕ ਵਿਚ ਵੋਟ ਦੇਣ |

ਪਿਛਲੀ ਖ਼ਬਰ ਸਕੂਲ ਆਫ਼ ਲਾਅ ਵਲੋਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਅਧੀਨ ਬਰੋਸ਼ਰ ਜਾਰੀ ਅਗਲੀ ਖ਼ਬਰ ਪੰਥਕ ਉਮੀਦਵਾਰ ਮਨਦੀਪ ਸਿੰਘ ਦੇ ਸਮਰਥਕਾਂ 'ਤੇ ਹਕੂਮਤੀ ਦਬਾਅ ਪਾ ਕੇ 'ਆਪ' ਨੇ ਚੋਣ ਨਤੀਜੇ ਤੋਂ ਪਹਿਲਾਂ ਹੀ ਆਪਣੀ ਹਾਰ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।