12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਨਗਰ ਕੀਰਤਨ ਸਜਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੰਡੀ ਗੋਬਿੰਦਗੜ੍ਹ 'ਚ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ ਤੇ ਸ਼ਾਮਿਲ ਸ਼ਖ਼ਸੀਅਤਾਂ | ਅਜੀਤ ਤਸਵੀਰ <br/> 04-11-2025
ਮੰਡੀ ਗੋਬਿੰਦਗੜ੍ਹ, 3 ਨਵੰਬਰ (ਇਕਬਾਲਦੀਪ ਸੰਧੂ, ਰਾਜੇਸ਼ ਸ਼ਰਮਾ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗੜ੍ਹ 'ਚੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧੰਨ-ਧੰਨ ਬਾਬਾ ਬੁੱਢਾ ਜੀ ਸੇਵਾ ਦਲ ਤੇ ਮੀਰੀ ਪੀਰੀ ਸੇਵਾ ਦਲ ਸਮੇਤ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲ੍ਹਾਂ ਨਾਲ ਸ਼ਿੰਗਾਰੀ ਸੁੰਦਰ ਪਾਲਕੀ ਸਾਹਿਬ ਵਿਚ ਸ਼ਸ਼ੋਭਿਤ ਸਨ ਜਦੋਂਕਿ ਨਗਰ ਕੀਰਤਨ ਦੀ ਸਮੁੱਚੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਹੈੱਡਗ੍ਰੰਥੀ ਗਿਆਨੀ ਕੁਲਵਿੰਦਰ ਸਿੰਘ ਨੇ ਕੀਤੀ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਭਾਈ ਜੋਗਾ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ, ਫੋਰਮੈਨ ਬਲਵੀਰ ਸਿੰਘ ਸਿੱਧੂ ਉਪ ਚੇਅਰਮੈਨ ਸ੍ਰੀ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ, ਸੰਸਥਾ ਦੇ ਚੇਅਰਮੈਨ ਭਿੰਦਰ ਸਿੰਘ, ਪ੍ਰਧਾਨ ਜਗਜੀਵਨ ਸਿੰਘ ਊਬੀ, ਭਾਈ ਰਵਿੰਦਰਜੀਤ ਸਿੰਘ ਭੰਗੂ ਅਤੇ ਇੰਚਾਰਜ ਖੜਕ ਸਿੰਘ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਨੂੰ ਧਾਰਨ ਕਰਦੇ ਹੋਏ ਉਨ੍ਹਾਂ ਦੀਆਂ ਸਿਖਿਆਵਾਂ ਤੇ ਉਪਦੇਸ਼ ਨੂੰ ਆਪਣੇ ਜੀਵਨ ਦਾ ਹਿੱਸਾ ਬਣਾ ਕੇ ਲੋੜਵੰਦਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ | ਇਸ ਮੌਕੇ ਮੈਨੇਜਰ ਜੋਗਾ ਸਿੰਘ ਤੇ ਇੰਚਾਰਜ ਖ਼ੜਕ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸੰਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ 5 ਨਵੰਬਰ ਨੂੰ ਪਾਏ ਜਾਣਗੇ | ਨਗਰ ਕੀਰਤਨ ਦੌਰਾਨ ਜਿੱਥੇ ਸ੍ਰੀ ਹਰਿਗੋਬਿੰਦ ਸਾਹਿਬ ਗੱਤਕਾ ਅਖਾੜਾ ਦੇ ਸਿੰਘਾਂ ਨੇ ਗਤਕੇ ਦੇ ਜੰਗਜੂ ਕਰਤਵ ਵਿਖਾਏ, ਉੱਥੇ ਹੀ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਗੁਰੂ ਸਾਹਿਬ ਜੀ ਦੀ ਮਹਿਮਾ ਦਾ ਗੁਣਗਾਨ ਕਰ ਰਹੇ ਸਨ | ਨਗਰ ਕੀਰਤਨ ਵਿਚ ਬਾਬਾ ਬੁੱਢਾ ਜੀ ਸੇਵਾ ਦਲ ਦੇ ਚੇਅਰਮੈਨ ਭਿੰਦਰ ਸਿੰਘ, ਪ੍ਰਧਾਨ ਜਗਜੀਵਨ ਸਿੰਘ ਊਬੀ, ਮੀਰੀ ਪੀਰੀ ਸੇਵਾ ਦਲ ਦੇ ਪ੍ਰਬੰਧਕ ਰਵਿੰਦਰਜੀਤ ਸਿੰਘ ਭੰਗੂ, ਕੇਸਰ ਸਿੰਘ ਪ੍ਰੀਤ ਨਗਰ, ਫੋਰਮੈਨ ਬਲਵੀਰ ਸਿੰਘ ਸਿੱਧੂ, ਬਾਬਾ ਨਿਸ਼ਾਨ ਸਿੰਘ, ਕੁਲਵਿੰਦਰ ਸਿੰਘ ਭੰਗੂ, ਗੁਰਜੀਤ ਸਿੰਘ ਮੰਗਾ, ਨਿਰਭੈ ਸਿੰਘ, ਸੁਰਿੰਦਰਪਾਲ ਸਿੰਘ ਭਾਟੀਆ, ਹਰਬੰਸ ਸਿੰਘ ਹੁੰਝਣ, ਕੇਸਰ ਸਿੰਘ, ਹਰਮੀਤ ਸਿੰਘ ਖਾਲਸਾ, ਜਰਨੈਲ ਸਿੰਘ ਮਾਜਰੀ, ਹਰਪ੍ਰੀਤ ਸਿੰਘ ਪਿ੍ੰਸ ਪ੍ਰਧਾਨ ਨਗਰ ਕੌਂਸਲ, ਚਰਨਜੀਤ ਸਿੰਘ ਬਾਜਵਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਾਇਮਰੀ ਖੇਡਾਂ 'ਚ ਓਵਰਆਲ ਟਰਾਫ਼ੀ ਪਟਿਆਲਾ-2 ਨੇ ਜਿੱਤੀ ਅਗਲੀ ਖ਼ਬਰ ਗਰਾਮ ਨਿਆਲਿਆ ਖੋਲ੍ਹੇ ਜਾਣ ਦੇ ਵਿਰੋਧ 'ਚ ਵਕੀਲਾਂ ਨੇ ਅਦਾਲਤੀ ਕੰਮਕਾਜ ਠੱਪ ਕਰ ਕੇ ਕੀਤਾ ਰੋਸ ਵਿਖਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।