12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਜ਼ਿਲ੍ਹਾ ਪ੍ਰਾਇਮਰੀ ਖੇਡਾਂ 'ਚ ਓਵਰਆਲ ਟਰਾਫ਼ੀ ਪਟਿਆਲਾ-2 ਨੇ ਜਿੱਤੀ

ਅਜੀਤ ਡੈਸਕ 04-11-2025
ਪਟਿਆਲਾ , 3 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਪ੍ਰਾਇਮਰੀ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼ਾਲੂ ਮਹਿਰਾ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਫਿਜ਼ੀਕਲ ਐਜੂਕੇਸ਼ਨ ਕਾਲਜ ਪਟਿਆਲਾ ਵਿਖੇ ਕਰਵਾਈਆਂ ਗਈਆਂ | ਬਲਾਕ ਪ੍ਰਾਇਮਰੀ ਅਫ਼ਸਰ ਪਟਿਆਲਾ-2 ਪਿ੍ਥੀ ਸਿੰਘ ਨੇ ਦੱਸਿਆ ਕਿ ਪਟਿਆਲਾ-2 ਬਲਾਕ ਨੇ ਲਗਾਤਾਰ ਤੀਜੀ ਵਾਰ ਜ਼ਿਲ੍ਹਾ ਪ੍ਰਾਇਮਰੀ ਖੇਡਾਂ 'ਚ ਓਵਰਆਲ ਟਰਾਫ਼ੀ ਜਿੱਤੀ ਹੈ | ਇਸ ਮੌਕੇ 'ਤੇ ਬਲਾਕ ਸਪੋਰਟਸ ਅਫ਼ਸਰ ਆਦਰਸ਼ ਬਾਂਸਲ, ਸੀਐਸਟੀ ਇੰਦਰਪਾਲ ਸਿੰਘ, ਭੁਪਿੰਦਰ ਸਿੰਘ, ਇੰਦੂਬਾਲਾ, ਸੰਦੀਪ ਕੌਰ, ਅਮਨਦੀਪ ਕੌਰ, ਸਤਵੰਤ ਕੌਰ, ਸੁਰੇਸ਼ ਕੁਮਾਰ, ਪੂਰਨ ਸਿੰਘ ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਜੈ ਸਾਂਪਲਾ ਨੂੰ ਭਾਜਪਾ ਆਗੂ ਕਾਂਸਲ ਨੇ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।