12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਕੁਰਬਾਨੀ ਤੋਂ ਨੌਜਵਾਨ ਪੀੜ੍ਹੀ ਨੂੰ ਸੇਧ ਲੈਣ ਦੀ ਲੋੜ- ਮਕਾਰੋਂਪੁਰ

ਅਜੀਤ ਡੈਸਕ 04-11-2025
ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੀ ਸਾਬਕਾ ਵਿਦਿਆਰਥੀ ਜਥੇਬੰਦੀ ਦੇ ਸਾਬਕਾ ਪ੍ਰਧਾਨ ਮਨਮੋਹਨ ਸਿੰਘ ਮਕਾਰੌਂਪੁਰ ਨੇ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਯਾਦ ਵਿਚ ਕਰਵਾਏ ਜਾ ਰਹੇ ਸਮਾਗਮਾਂ ਤੋਂ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਧਰਮ ਵਿਚ ਪਰਪੱਕ ਹੋਣ ਅਤੇ ਜੀਵਨ ਜਾਂਚ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਲਜਾਂ ਸਮੇਤ ਹੋਰਨਾਂ ਸੰਸਥਾਵਾਂ ਵਲੋਂ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੇ ਜੀਵਨ ਤੇ ਕੁਰਬਾਨੀ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਥਾਵਾਂ 'ਤੇ ਗੁਰਮਤਿ ਸਮਾਗਮ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਬਾਰੇ ਸੈਮੀਨਾਰ ਕਰਵਾਏ ਜਾ ਰਹੇ ਹਨ | ਜੋ ਸਮੇਂ ਦੀ ਲੋੜ ਵੀ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਵੀ ਚਾਹੀਦਾ ਹੈ ਕਿ ਉਸ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੇ ਚੱਲਦੇ ਹੋਏ ਆਪਣਾ ਜੀਵਨ ਸਿੱਖੀ ਸਿਧਾਂਤਾਂ ਮੁਤਾਬਿਕ ਬਤੀਤ ਕਰਨ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਅਗਲੀ ਖ਼ਬਰ ਵਿਜੈ ਸਾਂਪਲਾ ਨੂੰ ਭਾਜਪਾ ਆਗੂ ਕਾਂਸਲ ਨੇ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।