12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਹਰਜਿੰਦਰ ਸਿੰਘ ਧਾਮੀ ਦੇ ਮੁੜ ਪ੍ਰਧਾਨ ਤੇ ਜਥੇਦਾਰ ਸੁਰਜੀਤ ਸਿੰਘ ਗੜੀ ਦੇ ਅੰਤਰਿੰਗ ਕਮੇਟੀ ਮੈਂਬਰ ਬਣਨ 'ਤੇ ਖੁਸ਼ੀ ਦੀ ਲਹਿਰ

ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ¢ ਅਜੀਤ ਤਸਵੀਰ <br/> 04-11-2025
ਪਟਿਆਲਾ, 3 ਨਵੰਬਰ (ਅ.ਸ. ਆਹਲੂਵਾਲੀਆ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੰਜਵੀਂ ਵਾਰ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਅਤੇ ਇਸ ਨਵੀਂ ਚੁਣੀ ਐਗਜ਼ੈਕਟਿਵ ਟੀਮ ਵਿਚ ਪਟਿਆਲਾ ਨੂੰ ਇਕ ਵਾਰ ਫਿਰ ਨੁਮਾਇੰਦਗੀ ਮਿਲੀ ਹੈ, ਜਿਸ ਵਿਚ ਜਥੇਦਾਰ ਸੁਰਜੀਤ ਸਿੰਘ ਗੜੀ ਨੂੰ ਅੰਤਰਿੰਗ ਕਮੇਟੀ ਮੈਂਬਰ ਚੁਣਿਆ ਗਿਆ, ਜਿਸ 'ਤੇ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਬੀਬੀ ਹਰਦੀਪ ਕÏਰ ਖੋਖ, ਜਥੇਦਾਰ ਬਲਤੇਜ ਸਿੰਘ ਖੋਖ ਨੇ ਵਧਾਈ ਦਿੰਦਿਆਂ ਕਿਹਾ ਪ੍ਰਬੰਧ ਅਧੀਨ ਗੁਰਦੁਆਰਿਆਂ ਦੇ ਮੈਨੇਜਰਾਂ ਤੋਂ ਇਲਾਵਾ ਵੀ ਮੁਲਾਜ਼ਮਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ¢ ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਮੈਂਬਰ ਨੇ ਚੰਗੀ ਸੂਝ ਬੂਝ ਦੇ ਨਾਲ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬਤÏਰ ਪ੍ਰਧਾਨ ਚੁਣਿਆ ਹੈ¢ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਬਹੁਤ ਸਾਰੇ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਦੇ ਕਾਰਜਾਂ ਨੂੰ ਚਲਾਇਆ ਜਾ ਰਿਹਾ ਅਤੇ ਪ੍ਰਚੰਡ ਰੂਪ ਵਿਚ ਧਰਮ ਦੇ ਪ੍ਰਚਾਰ-ਪ੍ਰਸਾਰ ਦੀ ਲਹਿਰ ਚੱਲ ਰਹੀ ਹੈ | ਨੌਵੇਂ ਪਾਤਸਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਵੀ ਕਰਵਾਏ ਜਾ ਰਹੇ ਹਨ | ਨਵੰਬਰ ਦੇ ਇਸੇ ਮਹੀਨੇ ਵਿਚ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਸ਼ਤਾਬਦੀ ਸਮਾਗਮ ਵੀ ਨੇਪਰੇ ਚਾੜੇ ਜਾਣਗੇ¢ ਨਵੀਂ ਚੁਣੀ ਕਾਰਜਕਾਰਨੀ ਟੀਮ ਨੂੰ ਵਧਾਈ ਦੇਣ ਵਾਲਿਆਂ ਵਿਚ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਪਿ੍ਤਪਾਲ ਸਿੰਘ, ਮੈਨੇਜਰ ਭਾਗ ਸਿੰਘ ਰਾਜਪੁਰਾ, ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਜਸਵਿੰਦਰ ਸਿੰਘ, ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ ਗੁਰਦੁਆਰਾ ਬਾਬਾ ਅਜਾਪਾਲ ਘੋੜਿਆਂ ਵਾਲਾ ਨਾਭਾ, ਮੈਨੇਜਰ ਮਨਜੀਤ ਸਿੰਘ ਕÏਲੀ ਬਹਾਦਰਗੜ੍ਹ ਮੈਨੇਜਰ ਧਨਵੰਤ ਸਿੰਘ ਗੁਰਦੁਆਰਾ ਕਰਹਾਲੀ ਸਾਹਿਬ ਤੋਂ ਇਲਾਵਾ ਸੁਰਿੰਦਰ ਸਿੰਘ ਘੁਮਾਣਾ, ਬਲਵਿੰਦਰ ਸਿੰਘ ਨੇਪਰਾ, ਕੁਲਵਿੰਦਰ ਸਿੰਘ ਤੇ ਪ੍ਰਬੰਧਕੀ ਅਧਿਕਾਰੀਆਂ ਤੇ ਸਟਾਫ਼ ਮੈਂਬਰਾਂ ਨੇ ਵੀ ਵਧਾਈ ਦਿੱਤੀ ਹੈ¢
ਪਿਛਲੀ ਖ਼ਬਰ ਹਲਕਾ ਸਨੌਰ ਦੇ ਵੱਖ-ਵੱਖ ਪਿੰਡਾਂ 'ਚ ਬਣਨ ਵਾਲੀਆਂ ਸੜਕਾਂ ਦਾ ਚੇਅਰਮੈਨ ਹਡਾਣਾ ਵਲੋਂ ਉਦਘਾਟਨ ਅਗਲੀ ਖ਼ਬਰ ਪੰਚਾਇਤੀ ਗੁਰਦੁਆਰਾ ਤਿ੍ਪੜੀ ਤੋਂ ਪ੍ਰਭਾਤ ਫੇਰੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।