04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸਿਹਤ ਵਿਭਾਗ ਨੇ ਹਵਾ ਪ੍ਰਦੂਸ਼ਣ ਬਾਰੇ ਐਡਵਾਈਜ਼ਰੀ ਕੀਤੀ ਜਾਰੀ

ਅਜੀਤ ਡੈਸਕ 05-11-2025
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਮਨਪ੍ਰੀਤ ਸਿੰਘ)-ਹਵਾ ਪ੍ਰਦੂਸ਼ਣ ਮਨੁੱਖੀ ਸਿਹਤ ਲਈ ਹਾਨੀਕਾਰਕ ਹੁੰਦਾ ਹੈ, ਜਿਸ ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਨੇ ਕਿਹਾ ਕਿ ਸਰਦੀ ਦਾ ਮੌਸਮ ਸ਼ੁਰੂ ਹੋਣ 'ਤੇ ਪਰਾਲੀ ਸਾੜਨ, ਪਟਾਕੇ ਚਲਾਉਣ, ਰਹਿੰਦ ਖੂੰਹਦ ਨੂੰ ਅੱਗ ਲਗਾਉਣ, ਕਾਰਖ਼ਾਨੇ ਤੇ ਵਾਹਨਾਂ ਤੇ ਤੰਬਾਕੂਨੋਸ਼ੀ ਦੇ ਧੰੂਏਾ ਆਦਿ ਕਾਰਨ ਹਵਾ ਦੀ ਗੁਣਵੱਤਾ ਵਿਗੜ ਜਾਂਦੀ ਹੈ | ਵਿਗੜਦਾ ਹਵਾ ਗੁਣਵੱਤਾ ਸੂਚਕ ਅੰਕ ਗਰਭਵਤੀ ਔਰਤਾਂ, ਬੱਚਿਆਂ, ਬਜ਼ੁਰਗਾਂ, ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਆਦਿ ਲਈ ਵਧੇਰੇ ਖ਼ਤਰਨਾਕ ਹੁੰਦਾ ਹੈ ਜੋ ਸਮਾਜ ਵਿਚ ਰੋਗ ਅਤੇ ਮੌਤ ਦਰ ਵਿਚ ਵਾਧਾ ਕਰਦਾ ਹੈ |
ਸਿਵਲ ਸਰਜਨ ਨੇ ਹਵਾ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਸਿਹਤ ਵਿਭਾਗ ਦੀ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਭੀੜ ਭੜੱਕੇ ਵਾਲੀਆਂ ਥਾਵਾਂ 'ਤੇ ਨਾ ਜਾਇਆ ਜਾਵੇ, ਵਧੇਰੇ ਪ੍ਰਦੂਸ਼ਣ ਦੇ ਦਿਨਾਂ ਵਿਚ ਸਵੇਰ ਤੇ ਸ਼ਾਮ ਦੀ ਸੈਰ ਤੇ ਵਧੇਰੇ ਕਸਰਤ ਕਰਨ ਤੋਂ ਪਰਹੇਜ਼ ਕੀਤਾ ਜਾਵੇ, ਸਵੇਰੇ ਸ਼ਾਮ ਘਰ ਦੇ ਦਰਵਾਜ਼ੇ ਤੇ ਖਿੜਕੀਆਂ ਨਾ ਖੋਲੀਆਂ ਜਾਣ | ਸਿਰਫ਼ ਦੁਪਹਿਰ 12 ਤੋਂ ਸ਼ਾਮ 4 ਵਜੇ ਵਿਚਕਾਰ ਹੀ ਘਰ ਨੂੰ ਹਵਾਦਾਰ ਕੀਤਾ ਜਾਵੇ, ਜੇਕਰ ਕਿਸੇ ਵਿਅਕਤੀ ਨੂੰ ਸਾਹ ਲੈਣ ਵਿਚ ਮੁਸ਼ਕਿਲ, ਖੰਘ, ਛਾਤੀ ਵਿਚ ਦਰਦ, ਅੱਖਾਂ ਵਿਚ ਜਲਨ ਜਾਂ ਚੱਕਰ ਆਉਣ ਤਾਂ ਤੁਰੰਤ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ | ਗਰਭਵਤੀ ਔਰਤਾਂ, ਬੱਚਿਆਂ, ਬਜ਼ੁਰਗਾਂ ਅਤੇ ਹੋਰ ਉੱਚ ਜੋਖ਼ਮ ਵਾਲੇ ਵਿਅਕਤੀਆਂ ਵਲੋਂ ਬਾਹਰੀ ਗਤੀਵਿਧੀਆਂ ਕਰਨ ਤੋਂ ਪਰਹੇਜ਼ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਅਤੇ ਟੋਆ ਪੁੱਟ ਕੇ ਉਸ ਨੂੰ ਧਰਤੀ ਵਿਚ ਦੱਬਿਆ ਜਾਵੇ, ਪਟਾਕੇ ਨਾ ਚਲਾਏ ਜਾਣ, ਨਿੱਜੀ ਵਾਹਨਾਂ ਦੀ ਥਾਂ 'ਤੇ ਪਬਲਿਕ ਵਾਹਨਾਂ ਦੀ ਵਰਤੋਂ ਕੀਤੀ ਜਾਵੇ, ਤੰਬਾਕੂਨੋਸ਼ੀ ਨਾ ਕੀਤੀ ਜਾਵੇ | ਵੱਧ ਤੋਂ ਵੱਧ ਰੁੱਖ ਲਗਾਏ ਜਾਣ ਅਤੇ ਵਾਤਾਵਰਨ ਨੂੰ ਸਾਫ਼ ਤੇ ਸ਼ੁੱਧ ਰੱਖਿਆ ਜਾਵੇ | ਏਅਰ ਕੁਆਲਿਟੀ ਇੰਡੈੱਕਸ 200 ਤੋਂ ਵਧੇਰੇ ਹੋਣ ਦੀ ਸੂਰਤ ਵਿਚ ਪ੍ਰਦੂਸ਼ਣ ਦੇ ਪ੍ਰਭਾਵ ਨੂੰ ਘਟਾਉਣ ਲਈ ਮਾਸਕ ਅਤੇ ਏਅਰ ਪਿਊਰੀਫਾਇਰ ਦੀ ਵਰਤੋਂ ਕਰਨੀ ਚਾਹੀਦੀ ਹੈ |
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਵਿਧਾਇਕ ਗੈਰੀ ਬੜਿੰਗ ਤੇ ਕੌਂਸਲ ਪ੍ਰਧਾਨ ਹਰਪ... ਅਗਲੀ ਖ਼ਬਰ ਭਾਜਪਾ ਨੇ ਅਮਰਿੰਦਰ ਸਿੰਘ ਰਾਜਾ ਬੜਿੰਗ ਦਾ ਫੂਕਿਆ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।