04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਮੰਡੀ ਗੋਬਿੰਦਗੜ੍ਹ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਵਿਧਾਇਕ ਗੈਰੀ ਬੜਿੰਗ ਤੇ ਕੌਂਸਲ ਪ੍ਰਧਾਨ ਹਰਪ੍ਰੀਤ ਪਿ੍ੰਸ ਨੇ ਕੀਤਾ ਸਵਾਗਤ

ਅਜੀਤ ਡੈਸਕ 05-11-2025
ਮੰਡੀ ਗੋਬਿੰਦਗੜ੍ਹ, 4 ਨਵੰਬਰ (ਰਾਜੇਸ਼ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੰਡੀ ਗੋਬਿੰਦਗੜ੍ਹ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਅਲੌਕਿਕ ਨਗਰ ਕੀਰਤਨ ਦਾ ਸਥਾਨਕ ਮੇਨ ਬਜ਼ਾਰ ਵਿਚ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਸਮੇਤ ਇਲਾਕੇ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਜਿਸ ਦੌਰਾਨ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ ਅਤੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਬਰੈੱਡ ਪਕੌੜਿਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਸਮੁੱਚੀ ਲੋਕਾਈ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਜੀ ਦੀਆਂ ਸਿਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਨਾਉਣ ਦੀ ਅਪੀਲ ਕੀਤੀ ਗਈ | ਇਸ ਮੌਕੇ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਦੀ ਅਗਵਾਈ ਹੇਠ ਵਾਰਡ ਨੰਬਰ-4 ਦੀ ਸਮੂਹ ਸੰਗਤ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਬੜਿੰਗ ਅਤੇ ਨਗਰ ਕੌਂਸਲ ਪ੍ਰਧਾਨ ਪਿ੍ੰਸ ਨੇ ਸੰਗਤ ਨਾਲ ਮਿਲ ਕੇ ਲੰਗਰ ਵਰਤਾਉਣ ਦੀ ਸੇਵਾ ਵੀ ਨਿਭਾਈ | ਇਸ ਮੌਕੇ ਥਾਣਾ ਮੰਡੀ ਗੋਬਿੰਦਗੜ੍ਹ ਦੇ ਐੱਸ.ਐੱਚ.ਓ. ਮਨਪ੍ਰੀਤ ਸਿੰਘ ਦਿਓਲ, ਜਗਮੋਹਨ ਸਿੰਘ ਬਿੱਟੂ, ਸੰਦੀਪ ਸਿੰਘ ਸਨੀ ਚੀਮਾ, ਰਮਨ ਤਾਂਗੜੀ, 'ਆਪ' ਯੂਥ ਲੀਡਰ ਅਮਿਤ ਠਾਕੁਰ, ਬਲਵਿੰਦਰ ਸਿੰਘ ਖਟੜਾ, ਦੀਪਕ ਮਲਹੋਤਰਾ, ਓਲੰਪਿਕ ਖਿਡਾਰੀ ਅਰਜੁਨ ਸਿੰਘ ਚੀਮਾ, ਸ਼ੁਭਕਰਮਨ ਸਿੰਘ, ਸਰਤਾਜ ਟਿਵਾਣਾ, ਕੁਦਰਤ ਚਹਿਲ, ਸ਼ਹਿਬਾਜ਼ ਚਹਿਲ, ਕਿਸਮਤ ਚੀਮਾ, ਕਿ੍ਸ਼ਮਾ ਚੀਮਾ, ਕਿਰਨਦੀਪ ਚੀਮਾ, ਕਾਇਨੀ ਚੀਮਾ, ਨੀਤੂ ਚੀਮਾ, ਹਰਿੰਦਰ ਕੌਰ ਗੁਰਾਇਆ, ਨਵਜੋਤ ਗੁਰਾਇਆ, ਇੰਦੂ, ਦੀਪਕ ਕੁਮਾਰ, ਮਾ. ਬੀਰਦਵਿੰਦਰ ਸਿੰਘ, ਗਗਨਦੀਪ ਸਿੰਘ ਰਿੱਚੀ, ਗੁਰਪ੍ਰੀਤ ਸਿੰਘ ਜਿੰਮੀ, ਮਨਜੀਤ ਲੋਟੇ, ਵਿਨੋਦ ਕਾਹੜਾ, ਲਾਡੀ, ਵਿੱਕੀ, ਬਲਕਾਰ ਸਿੰਘ, ਗੁਰਪਾਲ ਸਿੰਘ, ਰਾਜਿੰਦਰ ਸਿੰਘ, ਹਰਪ੍ਰੀਤ ਸਿੰਘ, ਪੱਪੀ, ਅਮਰੀਕ ਸਿੰਘ, ਰਾਜੂ ਕੁਮਾਰ, ਕਨੂੰ ਸ਼ਰਮਾ, ਨਰੇਸ਼ ਸ਼ਰਮਾ ਤੇ ਅਦਿਤਿਆ ਪਾਂਡੇ ਆਦਿ ਮੌਜੂਦ ਰਹੇ |
ਪਿਛਲੀ ਖ਼ਬਰ ਵਿਧਾਇਕ ਰਾਏ ਨੇ ਪਿੰਡ ਭਮਾਰਸੀ ਜ਼ੇਰ ਵਿਖੇ ਬਣਨ ਵਾਲੇ ਸਟੇਡੀਅਮ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਸਿਹਤ ਵਿਭਾਗ ਨੇ ਹਵਾ ਪ੍ਰਦੂਸ਼ਣ ਬਾਰੇ ਐਡਵਾਈਜ਼ਰੀ ਕੀਤੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।