ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜਿੱਥੇ ਖੇਡ ਮੁਕਾਬਲੇ ਕਰਵਾ ਰਹੀ ਹੈ, ਉੱਥੇ ਹੀ ਪਿੰਡਾਂ 'ਚ ਵੱਡੇ ਪੱਧਰ 'ਤੇ ਖੇਡ ਗਰਾੳਾੂਡ ਬਣਾ ਕੇ ਨੌਜਵਾਨਾਂ ਨੂੰ ਸਹੂਲਤਾਂ ਵੀ ਦੇ ਰਹੀ ਹੈ ਤਾਂ ਜੋ ਉਹ ਖੇਡ ਮੈਦਾਨਾਂ ਨਾਲ ਜੁੜ ਕੇ ਮਾੜੀਆਂ ਕੁਰੀਤੀਆਂ ਤੋਂ ਦੂਰ ਰਹਿ ਸਕਣ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਪਿੰਡ ਭਮਾਰਸੀ ਜ਼ੇਰ ਵਿਖੇ ਬਾਬਾ ਅਤਰਦਾਸ ਜੀ ਦੀ ਯਾਦ 'ਚ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦੇ ਕੰਮ ਦੀ ਸ਼ੁਰੂਆਤ ਕਰਾਉਣ ਸਮੇਂ ਕੀਤਾ | ਵਿਧਾਇਕ ਰਾਏ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਸਦਕਾ ਪਿੰਡਾਂ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਇਸੇ ਲੜੀ ਦੇ ਤਹਿਤ ਭਮਾਰਸੀ ਜ਼ੇਰ ਦੇ ਖੇਡ ਮੈਦਾਨ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਕਰੀਬ 45 ਲੱਖ ਰੁਪਏ ਦੀ ਲਾਗਤ ਦੇ ਨਾਲ ਖੇਡ ਮੈਦਾਨ ਬਣਾਇਆ ਜਾ ਰਿਹਾ ਹੈ, ਜਿਸ 'ਚ ਖੇਡ ਮੈਦਾਨ ਦਾ ਟਰੈਕ ਬਣੇਗਾ, ਚਾਰਦੀਵਾਰੀ ਹੋਵੇਗੀ, ਉੱਥੇ ਹੀ ਲਾਈਟਾਂ ਲਗਾ ਕੇ ਇਸ ਦਾ ਸੁੰਦਰੀਕਰਨ ਵੀ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਮੁਹਿੰਮ ਦੇ ਤਹਿਤ ਇਨ੍ਹਾਂ ਖੇਡ ਮੈਦਾਨਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ ਤਾਂ ਜੋ ਪੰਜਾਬ ਦੀ ਕੁਰਾਹੇ ਪਈ ਜਵਾਨੀ ਨੂੰ ਖੇਡ ਮੈਦਾਨਾਂ ਵੱਲ ਲਿਆਂਦਾ ਜਾ ਸਕੇ | ਇਸ ਮੌਕੇ ਗ੍ਰਾਮ ਪੰਚਾਇਤ ਵਲੋਂ ਵਿਧਾਇਕ ਰਾਏ ਨੂੰ ਸਿਰੋਪਾਉ ਦੇ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਅਤਰਦਾਸ ਡੇਰੇ ਦੇ ਗੱਦੀ ਨਸ਼ੀਨ ਮਹੰਤ ਗਣੇਸ਼ ਦਾਸ, ਸਰਪੰਚ ਨਰਿੰਦਰ ਸਿੰਘ, ਵਰਿੰਦਰ ਸਿੰਘ, ਗੁਰਮੀਤ ਸਿੰਘ, ਕਮਲਜੀਤ ਸਿੰਘ, ਹਰਬੰਸ ਸਿੰਘ, ਭੁਪਿੰਦਰ ਕੌਰ, ਬਲਜੀਤ ਕੌਰ, ਸੁਸਾਇਟੀ ਪ੍ਰਧਾਨ ਗੁਰਵੀਰ ਸਿੰਘ ਜੱਲ੍ਹਾ, ਸਰਪੰਚ ਇੰਦਰਦੀਪ ਸਿੰਘ ਰੰਧਾਵਾ, ਸਰਪੰਚ ਪਰਵਿੰਦਰ ਸਿੰਘ, ਸਰਪੰਚ ਜਸਵੰਤ ਸਿੰਘ, ਗੁਰਜੰਟ ਸਿੰਘ ਭਮਾਰਸੀ, ਪੰਚ ਕਰਮ ਸਿੰਘ, ਹਰਪ੍ਰੀਤ ਸਿੰਘ, ਗੁਰਮੀਤ ਸਿੰਘ ਜੱਗਾ, ਪ੍ਰਧਾਨ ਕੁਲਦੀਪ ਸਿੰਘ, ਸਰਪੰਚ ਰਾਜਦੀਪ ਸਿੰਘ ਰਾਜੂ, ਰਜਿੰਦਰ ਸਿੰਘ ਰੱਜੀ, ਬਲਾਕ ਪ੍ਰਧਾਨ ਸਤਵੀਰ ਸਿੰਘ ਸੱਤੀ ਤੇ ਸੈਕਟਰੀ ਮਨਵੀਰ ਸਿੰਘ ਆਦਿ ਹਾਜ਼ਰ ਸਨ |