04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਭਗਤ ਰਵਿਦਾਸ ਐਸੋਸੀਏਸ਼ਨ ਨੇ ਨਗਰ ਕੀਰਤਨ ਦਾ ਕੀਤਾ ਸਵਾਗਤ

ਅਜੀਤ ਡੈਸਕ 05-11-2025
ਮੰਡੀ ਗੋਬਿੰਦਗੜ੍ਹ, 4 ਨਵੰਬਰ (ਰਾਜੇਸ਼ ਸ਼ਰਮਾ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਮੌਕੇ 'ਤੇ ਸਜਾਏ ਨਗਰ ਕੀਰਤਨ ਦਾ ਭਗਤ ਰਵਿਦਾਸ ਐਸੋਸੀਏਸ਼ਨ ਵਲੋਂ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਨੇੜੇ ਸਵਾਗਤ ਕੀਤਾ ਗਿਆ | ਐਸੋਸੀਏਸ਼ਨ ਦੇ ਪ੍ਰਧਾਨ ਹਰਚੰਦ ਸਿੰਘ ਨਸਰਾਲੀ, ਕੁਲਵੰਤ ਸਿੰਘ ਮਹਿਤੋਂ, ਸੁਖਦੇਵ ਸਿੰਘ, ਲਾਇਨਜ਼ ਕਲੱਬ ਸੁਪਰੀਮ ਦੇ ਪ੍ਰਧਾਨ ਜੋਗਿੰਦਰ ਮੈਣੀ ਤੇ ਹੋਰ ਮੈਂਬਰਾਂ ਨੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕੀਤੇ, ਇਸ ਉਪਰੰਤ ਫੁੱਲਾਂ ਨਾਲ ਸੱਜੀ ਸੁੰਦਰ ਪਾਲਕੀ ਸਾਹਿਬ 'ਤੇ ਫੁੱਲ ਵਰਸਾਏ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ 'ਤੇ ਪ੍ਰਧਾਨ ਹਰਚੰਦ ਸਿੰਘ ਨਸਰਾਲੀ ਨੇ ਸਾਰੇ ਸ਼ਹਿਰ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ |
ਪਿਛਲੀ ਖ਼ਬਰ ਜਗਮੇਲ ਬਾਵਾ ਕਾਂਗਰਸ ਸੇਵਾ ਦਲ ਪੰਜਾਬ ਦੇ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਵਿਧਾਇਕ ਰਾਏ ਨੇ ਪ੍ਰੋਫ਼ੈਸਰ ਕਾਲੋਨੀ ਸਰਹਿੰਦ ਵਿਖੇ ਨਵੇਂ ਰਸਤੇ ਦਾ ਕੰਮ ਸ਼ੁਰੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।