ਅਮਲੋਹ, 4 ਨਵੰਬਰ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਅਮਲੋਹ ਵਲੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਅਰਦਾਸ ਨਾਲ ਹੋਈ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਸਾਹਿਬ ਵਿਚ ਸ਼ਸ਼ੋਭਿਤ ਸਨ ਤੇ ਨਗਰ ਕੀਰਤਨ ਦੀ ਸਮੁੱਚੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਬੜਿੰਗ ਵਿਸ਼ੇਸ਼ ਤੌਰ 'ਤੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਕੇ ਆਪਣੀ ਹਾਜਰੀ ਲਗਵਾਈ | ਉਨ੍ਹਾਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਆਪਣੇ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਨੂੰ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ ਤੇ ਲੋੜਵੰਦਾਂ ਦੀ ਸੇਵਾ ਕਰਨੀ ਚਾਹੀਦੀ ਹੈ | ਉਨ੍ਹਾਂ ਦਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਵੀ ਕੀਤਾ ਗਿਆ | ਸੁਪਰ ਕਮੇਟੀ ਦੇ ਮੈਂਬਰ ਦਰਸ਼ਨ ਸਿੰਘ ਚੀਮਾ ਨੇ ਦੱਸਿਆ ਕਿ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਚ ਸਮਾਪਤ ਹੋਇਆ | ਇਸ ਦੌਰਾਨ ਸੜਕਾਂ ਦੇ ਕਿਨਾਰੇ ਵੱਖ-ਵੱਖ ਸਥਾਨਾਂ 'ਤੇ ਸੰਗਤ ਵਲੋਂ ਲੰਗਰ ਲਗਾਏ ਗਏ | ਸ਼ਹਿਰ ਦੇ ਨਿਵਾਸੀਆਂ ਵਲੋਂ ਨਗਰ ਕੀਰਤਨ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਪ੍ਰਬੰਧਕ ਕਮੇਟੀ ਨੇ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸੁਪਰ ਕਮੇਟੀ ਮੈਂਬਰ ਦਰਸ਼ਨ ਸਿੰਘ ਚੀਮਾ, ਚਮਕੌਰ ਸਿੰਘ ਤੰਦਾ ਬੱਧਾ, ਨੰਬਰਦਾਰ ਪਰਮਿੰਦਰ ਸਿੰਘ ਨੀਟਾ ਸੰਧੂ, ਹਰਨੇਕ ਸਿੰਘ ਪਾਲੀਆ, ਦਰਸ਼ਨ ਸਿੰਘ ਅÏਲਖ, ਮਾਨ ਸਿੰਘ ਬੈਣਾ, ਪ੍ਰਧਾਨ ਕਰਮਜੀਤ ਸਿੰਘ ਰੰਧਾਵਾ, ਮੀਤ ਪ੍ਰਧਾਨ ਜਗਤਾਰ ਸਿੰਘ, ਲਖਵਿੰਦਰ ਸਿੰਘ ਖ਼ਜ਼ਾਨਚੀ, ਚੇਅਰਪਰਸਨ ਸੁਖਵਿੰਦਰ ਕੌਰ ਗਹਿਲੋਤ, ਨਗਰ ਕੌਂਸਲ ਅਮਲੋਹ ਦੇ ਕਾਰਜਕਾਰੀ ਪ੍ਰਧਾਨ ਵਿੱਕੀ ਮਿੱਤਲ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਗੁਰਦੀਪ ਸਿੰਘ, ਜਗਤਾਰ ਸਿੰਘ ਭਾਂਬਰੀ, ਬਲਦੇਵ ਸਿੰਘ, ਪ੍ਰਧਾਨ ਪਾਲੀ ਅਰੋੜਾ, ਜਗਤਾਰ ਸਿੰਘ, ਸਵਰਨਜੀਤ ਸਿੰਘ ਮਾਹੀ, ਤਰਨਦੀਪ ਸਿੰਘ ਬਦੇਸ਼ਾਂ, ਇੰਦਰ ਸਿੰਘ, ਨੰਬਰਦਾਰ ਰਛਪਾਲ ਸਿੰਘ, ਰਸ਼ਪਿੰਦਰ ਸਿੰਘ, ਗੁਰਲਾਲ ਸਿੰਘ, ਸਾਧੂ ਸਿੰਘ ਤੇ ਵੱਡੀ ਗਿਣਤੀ 'ਚ ਸੰਗਤਾਂ ਮੌਜੂਦ ਸਨ |