05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਮਨਿਸਟਰੀਅਲ ਕਾਮਿਆਂ ਵਲੋਂ ਤਰਨ ਤਾਰਨ 'ਚ ਸੂਬਾ ਪੱਧਰੀ ਰੋਸ ਰੈਲੀ 7 ਨੂੰ

ਅਜੀਤ ਡੈਸਕ 05-11-2025
ਖਮਾਣੋਂ, 4 ਨਵੰਬਰ (ਮਨਮੋਹਣ ਸਿੰਘ ਕਲੇਰ)-ਪੀ.ਐੱਸ.ਐੱਮ.ਐੱਸ.ਯੂ. (ਪੰਜਾਬ ਦੇ 52 ਵਿਭਾਗਾਂ) ਦੀ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ, ਸੂਬਾ ਜਨਰਲ ਸਕੱਤਰ ਤਰਸੇਮ ਭੱਠਲ ਅਤੇ ਰਘਬੀਰ ਸਿੰਘ ਬਡਵਾਲ ਚੇਅਰਮੈਨ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਲਏ ਗਏ ਫ਼ੈਸਲੇ ਅਨੁਸਾਰ 7 ਨਵੰਬਰ ਨੂੰ ਤਰਨਤਾਰਨ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ | ਇਸ ਰੋਸ ਰੈਲੀ ਸੰਬੰਧੀ ਯੂਨੀਅਨ ਦੀ ਇਕ ਮਹੱਤਵਪੂਰਨ ਮੀਟਿੰਗ ਸੂਬਾ ਚੇਅਰਮੈਨ ਮਲਕੀਤ ਸਿੰਘ ਅੰਮਿ੍ਤਸਰ ਅਤੇ ਸੂਬਾ ਮੁੱਖ ਸਲਾਹਕਾਰ ਅਨਿਰੁਧ ਮੋਦਗਿਲ, ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਤੇ ਸੂਬਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਬਠਿੰਡਾ ਦੀ ਰਹਿਨੁਮਾਈ ਹੇਠ ਕੀਤੀ ਗਈ | ਆਗੂਆਂ ਨੇ ਦੱਸਿਆ ਕਿ 7 ਨਵੰਬਰ ਨੂੰ ਸੂਬਾ ਪੱਧਰੀ ਰੋਸ ਰੈਲੀ ਵਿਚ ਵੱਡੀ ਗਿਣਤੀ 'ਚ ਮਨਿਸਟਰੀਅਲ ਕਾਮੇ ਭਾਗ ਲੈਣਗੇ | ਪ੍ਰਧਾਨ ਵਰੁਨ ਕੁਮਾਰ, ਪ੍ਰਧਾਨ ਸੰਦੀਪ ਭੱਟ, ਪ੍ਰਧਾਨ ਮਲਕੀਅਤ ਸਿੰਘ, ਪ੍ਰਧਾਨ ਜਸਪ੍ਰੀਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਨੂੰ ਬਿਲਕੁਲ ਅੱਖੋਂ ਪਰੋਖੇ ਕਰ ਦਿੱਤਾ ਹੈ | ਮੌਜੂਦਾ ਸਰਕਾਰ ਨੇ ਆਪਣੇ ਪੌਣੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਦੀ ਕੋਈ ਮੰਗ ਵੀ ਪੂਰੀ ਨਹੀਂ ਕੀਤੀ | ਇਸ ਕਾਰਨ ਮੁਲਾਜ਼ਮਾਂ ਵਰਗ ਵਿਚ ਭਾਰੀ ਨਾਰਾਜ਼ਗੀ ਉਤਪੰਨ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ | ਇਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਉਨ੍ਹਾਂ ਅੱਗੇ ਕਿਹਾ ਕਿ ਯੂਨੀਅਨ ਆਪਣੀਆਂ ਮੰਗਾਂ ਮਨਵਾਏ ਬਿਨਾਂ ਹੁਣ ਪਿੱਛੇ ਨਹੀਂ ਹਟੇਗੀ |
ਪਿਛਲੀ ਖ਼ਬਰ ਭਾਈ ਰਿਆ ਨੇ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਖ਼ੂਨਦਾਨ ਕੈਂਪ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।