05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਅੰਤਰ ਜ਼ਿਲ੍ਹਾ ਟੇਬਲ ਟੈਨਿਸ ਖੇਡਾਂ 'ਚ ਸਰਕਾਰੀ ਕੰਨਿਆ ਸਕੂਲ ਨੇ ਕਾਂਸੇ ਦਾ ਤਗਮਾ ਜਿੱਤਿਆ

ਅਜੀਤ ਡੈਸਕ 05-11-2025
ਮੰਡੀ ਗੋਬਿੰਦਗੜ੍ਹ, 4 ਨਵੰਬਰ (ਇਕਬਾਲਦੀਪ ਸੰਧੂ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ 69ਵੀਂਆਂ ਪੰਜਾਬ ਸਕੂਲ ਖੇਡਾਂ ਦੇ ਅੰਤਰ ਜ਼ਿਲ੍ਹਾ ਟੇਬਲ ਟੈਨਿਸ ਮੁਕਾਬਲੇ ਵਿਚ ਬਹੁਤ ਹੀ ਬਿਹਤਰ ਪ੍ਰਦਰਸ਼ਨ ਕੀਤਾ | ਮੀਡੀਆ ਕੁਆਰਡੀਨੇਟਰ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਅੰਡਰ-19, ਲੜਕੀਆਂ ਰਨਰਅੱਪ ਰਹੀਆਂ ਅਤੇ ਕਾਂਸੇ ਦਾ ਤਗਮਾ ਜਿੱਤਿਆ | ਇਸ ਮੌਕੇ ਪਿ੍ੰਸੀਪਲ ਮੋਨਿਕਾ ਵਲੋਂ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ ਅਤੇ ਪੀ.ਟੀ.ਈ. ਰਵਿੰਦਰ ਸਿੰਘ ਨੂੰ ਵਧਾਈ ਵੀ ਦਿੱਤੀ, ਜਿਨ੍ਹਾਂ ਦੀ ਮਿਹਨਤ ਸਦਕਾ ਇਹ ਪ੍ਰਾਪਤੀਆਂ ਹੋ ਸਕੀਆਂ | ਇਸ ਮੌਕੇ 'ਤੇ ਲੈਕਚਰਾਰ ਅਸ਼ੋਕ ਕੁਮਾਰ, ਹਰਪਾਲ ਸਿੰਘ, ਨਰੇਸ਼ ਕੁਮਾਰ, ਤੇਜਪਾਲ ਸਿੰਘ, ਰੁਪਿੰਦਰ ਕੁਮਾਰ, ਅਜੀਤਪਾਲ ਸਿੰਘ, ਜਗਰੂਪ ਸਿੰਘ, ਕਰਮਜੀਤ ਕੌਰ, ਰੁਪਿੰਦਰ ਕੌਰ ਤੋਂ ਇਲਾਵਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਹੋਏ |
ਪਿਛਲੀ ਖ਼ਬਰ ਅੱਜ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ 'ਤੇ ਚੱਲਣ ਦੀ ਲੋੜ- ਕਾਕਾ ਰਣਦੀਪ ਸਿੰਘ ਅਗਲੀ ਖ਼ਬਰ ਸਰਕਾਰੀ ਸਕੂਲ ਡਡਹੇੜੀ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।