05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸੰਗਤੀ ਰੂਪ 'ਚ ਜਪੁਜੀ ਸਾਹਿਬ ਦੇ ਪਾਠ ਕੀਤੇ

ਅਜੀਤ ਡੈਸਕ 05-11-2025
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਬਲਜਿੰਦਰ ਸਿੰਘ)-ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ | ਬੱਚਿਆਂ ਨੇ ਕਵਿਤਾਵਾਂ ਵੀ ਪੜ੍ਹੀਆਂ | ਸਕੂਲ ਅਧਿਆਪਕਾ ਗੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫ਼ਿਲਾਸਫ਼ੀ ਤੇ ਸਿਧਾਂਤਾਂ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ | ਸਕੂਲ ਪਿ੍ੰਸੀਪਲ ਅਰਸ਼ਦੀਪ ਕੌਰ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ |
ਪਿਛਲੀ ਖ਼ਬਰ ਸੈਕਰਡ ਹਾਰਟ ਸਕੂਲ ਦੇ ਵਿਦਿਆਰਥੀਆਂ ਨੇ ਸੌਂਟੀ ਗੁਰਦੁਆਰਾ ਛੇਵੀਂ ਪਾਤਸ਼ਾਹੀ ਸਾਹਿਬ ਮੱਥਾ ਟੇਕਿਆ ਅਗਲੀ ਖ਼ਬਰ ਲੀਡਰਜ਼ ਐਂਡ ਲਿਸਨਰਜ਼ ਫਾਊਾਡੇਸ਼ਨ ਨੇ ਕੈਂਸਰ ਸਕ੍ਰੀਨਿੰਗ ਤੇ ਸਿਹਤ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।