ਮੰਡੀ ਗੋਬਿੰਦਗੜ੍ਹ, 4 ਨਵੰਬਰ (ਇਕਬਾਲਦੀਪ ਸੰਧੂ)-ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਸੌਂਟੀ ਦੇ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ | ਇਸ ਮੌਕੇ ਉਨ੍ਹਾਂ ਨੇ ਗੁਰੂਬਾਣੀ ਸਰਵਣ ਕੀਤੀ | ਪਿੰ੍ਰਸੀਪਲ ਦਿਵਿਆ ਮਹਿਤਾ ਨੇ ਇਸ ਪਵਿੱਤਰ ਦਿਹਾੜੇ ਮੌਕੇ 'ਤੇ ਸਮੁੱਚੀ ਲੋਕਾਈ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਪ੍ਰੇਰਨਾਦਾਇਕ ਵਿਚਾਰ ਸਾਂਝੇ ਕੀਤੇ | ਮੈਨੇਜਿੰਗ ਡਾਇਰੈਕਟਰ ਜੇ. ਪੀ. ਐੱਸ. ਜੌਲੀ, ਡਿਪਟੀ ਮੈਨੇਜਿੰਗ ਡਾਇਰੈਕਟਰ ਸਤਿੰਦਰਜੀਤ ਜੌਲੀ ਅਤੇ ਪ੍ਰੈਜ਼ੀਡੈਂਟ ਨਵੇਰਾ ਜੌਲੀ ਨੇ ਵੀ ਇਸ ਪਵਿੱਤਰ ਅਵਸਰ 'ਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ |