05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਕੈਮਿਸਟ ਸਰਕਾਰ ਦੁਆਰਾ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ-ਡਰੱਗ ਇੰਸਪੈਕਟਰ

ਅਜੀਤ ਡੈਸਕ 05-11-2025
ਫ਼ਤਹਿਗੜ੍ਹ ਸਾਹਿਬ, 4 ਨਵੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀ ਇਕ ਮੀਟਿੰਗ ਸਰਹਿੰਦ ਵਿਖੇ ਡਰੱਗ ਇੰਸਪੈਕਟਰ ਨਵਦੀਪ ਕੌਰ ਨਾਲ ਹੋਈ, ਜਿਸ ਵਿਚ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਡਰੱਗ ਇੰਸਪੈਕਟਰ ਨਵਦੀਪ ਕੌਰ ਨੇ ਪੰਜਾਬ ਸਰਕਾਰ ਦੇ ਨਵੇਂ ਕਾਨੂੰਨਾਂ ਸੰਬੰਧੀ ਜਾਣਕਾਰੀ ਦਿੱਤੀ ਅਤੇ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਨਾ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਮੈਡੀਕਲ ਸਟੋਰ ਐੱਮ. ਟੀ. ਪੀ. ਕਿੱਟਾਂ ਰੱਖਦੇ ਹਨ, ਉਨ੍ਹਾਂ ਨੂੰ ਇਸ ਦਾ ਪੂਰਾ ਰਿਕਾਰਡ ਮੇਨਟੇਨ ਕਰਕੇ ਰੱਖਣਾ ਪਵੇਗਾ ਅਤੇ ਆਪਣੀ ਜਵਾਬਦੇਹੀ ਦੇ ਲਈ ਪਾਬੰਦ ਰਹਿਣਾ ਪਵੇਗਾ | ਜੇਕਰ ਉਹ ਅਜਿਹਾ ਨਹੀਂ ਚਾਹੁੰਦੇ ਤਾਂ ਉਹ ਐੱਮ. ਟੀ. ਪੀ. ਕਿੱਟਾਂ ਨਾ ਰੱਖਣ, ਇਹੀ ਬਿਹਤਰ ਹੋਵੇਗਾ | ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਖਾਂਸੀ ਦੀਆਂ ਜਿਹੜੀਆਂ ਦਵਾਈਆਂ ਵਿਚ ਸਮੱਸਿਆਵਾਂ ਆਈਆਂ ਹਨ, ਉਹ ਦਵਾਈਆਂ ਨਾ ਰੱਖੀਆਂ ਜਾਣ | ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਿਲਾਫ਼ ਹੈ, ਉਹ ਉਮੀਦ ਕਰਦੇ ਹਨ ਕਿ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਿਚ ਸਾਰੇ ਹੀ ਮੈਡੀਕਲ ਸਟੋਰ ਪਹਿਲਾਂ ਦੀ ਤਰ੍ਹਾਂ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਵਿਕਰੀ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਦੀ ਪਾਲਨਾ ਕੀਤੀ ਜਾਵੇ ਜੇਕਰ ਫਿਰ ਵੀ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਆਉਂਦੀਆਂ ਹੈ ਤਾਂ ਉਹ ਆਪ ਅੱਗੇ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਗੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਨੀਤ ਕੁਮਾਰ ਨੇ ਕਿਹਾ ਕਿ ਉਨ੍ਹਾਂ ਦਾ ਕਾਰਜ ਸਮਾਜ ਦੀ ਸੇਵਾ ਕਰਨਾ ਹੈ, ਇਸ ਲਈ ਉਹ ਭਰੋਸਾ ਦਿਵਾਉਂਦੇ ਹਨ ਕਿ ਜ਼ਿਲ੍ਹਾ ਕੈਮਿਸ਼ਟ ਐਸੋਸੀਏਸ਼ਨ ਦਾ ਕੋਈ ਵੀ ਮੈਂਬਰ ਸਰਕਾਰ ਦੀਆਂ ਹਦਾਇਤਾਂ ਤੋਂ ਬਾਹਰ ਨਹੀਂ ਜਾਵੇਗਾ | ਇਸ ਮੌਕੇ ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਭਾਟੀਆ, ਬਲਾਕ ਸਰਹਿੰਦ ਦੇ ਪ੍ਰਧਾਨ ਕਮਲ ਕਿਸ਼ੋਰ, ਬਲਾਕ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਭਲਵਿੰਦਰ ਸਿੰਘ ਗੋਗੀ, ਚੇਅਰਮੈਨ ਅਵਤਾਰ ਸਿੰਘ ਕੁੰਭ, ਬਲਾਕ ਬਸੀ ਪਠਾਣਾਂ ਦੇ ਪ੍ਰਧਾਨ ਇੰਦਰਜੀਤ ਸਿੰਘ ਭੋਲਾ, ਬਲਾਕ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਤ੍ਰਲੋਕੀ ਨਾਥ, ਬਲਾਕ ਸਰਹਿੰਦ ਦੇ ਸੈਕਟਰੀ ਦਵਿੰਦਰ ਪਾਲ ਸਿੰਘ, ਸੰਜੇ ਕੁਮਾਰ, ਨਵਨੀਤ ਹੈਪੀ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਪੁਲਿਸ ਪ੍ਰਸ਼ਾਸਨ ਨੇ ਨਸ਼ਾ ਤਸਕਰ ਵਲੋਂ ਬਣਾਈ ਨਾਜਾਇਜ਼ ਉਸਾਰੀ ਨੂੰ ਬੁਲਡੋਜ਼ਰ ਨਾਲ ਢਾਹਿਆ ਅਗਲੀ ਖ਼ਬਰ ਸੈਕਰਡ ਹਾਰਟ ਸਕੂਲ ਦੇ ਵਿਦਿਆਰਥੀਆਂ ਨੇ ਸੌਂਟੀ ਗੁਰਦੁਆਰਾ ਛੇਵੀਂ ਪਾਤਸ਼ਾਹੀ ਸਾਹਿਬ ਮੱਥਾ ਟੇਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।