20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਮਾਤਾ ਗੁਜਰੀ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ਼ਹੀਦੀ ਨਗਰ ਕੀਰਤਨ ਦਾ ਸਵਾਗਤ

ਅਜੀਤ ਡੈਸਕ 22-11-2025
ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਬਲਜਿੰਦਰ ਸਿੰਘ)-ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਆਸਾਮ ਤੋਂ ਸਜਾਏ ਸ਼ਹੀਦੀ ਨਗਰ ਕੀਰਤਨ ਦਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਣ ਉਪਰੰਤ ਮਾਤਾ ਗੁਜਰੀ ਕਾਲਜ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਕੀਤਾ ਅਤੇ ਪਾਲਕੀ ਸਾਹਿਬ 'ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ | ਇਸ ਮੌਕੇ ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਨਤਮਸਤਕ ਹੁੰਦਿਆਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜੀਵਨ ਤੇ ਉਨ੍ਹਾਂ ਦੀ ਬਾਣੀ ਸਾਡਾ ਪੱਥ ਪ੍ਰਦਰਸ਼ਨ ਕਰਦੀ ਹੈ, ਇਸ ਲਈ ਸਾਨੂੰ ਗੁਰੂ ਸਾਹਿਬ ਜੀ ਦੀ ਬਾਣੀ ਪੜ੍ਹਨੀ, ਵਿਚਾਰਨੀ ਤੇ ਜੀਵਨ 'ਚ ਅਪਣਾਉਣ ਦੀ ਲੋੜ ਹੈ | ਕਾਲਜ ਦੇ ਵਾਈਸ-ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਨਗਰ ਕੀਰਤਨ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਬਾਣੀ ਅਤੇ ਗੁਰਸਿੱਖੀ ਜੀਵਨ-ਜਾਂਚ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਦੇ ਹਨ | ਨਗਰ ਕੀਰਤਨ 'ਚ ਕਾਲਜ ਦੇ ਐਨ. ਐਸ. ਐਸ. ਯੂਨਿਟ, ਐਨ. ਸੀ. ਸੀ. ਯੂਨਿਟ, ਮਾਤਾ ਗੁਜਰੀ ਸਟੱਡੀ ਸਰਕਲ ਤੇ ਪੱਤਰਕਾਰੀ ਵਿਭਾਗ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਐਨ ਐਸ.ਐਸ. ਪ੍ਰੋਗਰਾਮ ਅਫ਼ਸਰ ਪ੍ਰੋ. ਬੀਰਇੰਦਰ ਸਿੰਘ ਸਰਾਓ, ਪ੍ਰੋ. ਹਰਭਿੰਦਰ ਸਿੰਘ, ਮਾਤਾ ਗੁਜਰੀ ਸਟੱਡੀ ਸਰਕਲ ਦੇ ਕਨਵੀਨਰ ਡਾ. ਗੁਰਬਾਜ ਸਿੰਘ, ਡਾ. ਹਰਗੁਣਪ੍ਰੀਤ ਸਿੰਘ, ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ 'ਚ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੌਮੀ ਸੈਮੀਨਾਰ ਸਮਾਪਤ <br/> ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕੌਮੀ ਏਕਤਾ ਹਫ਼ਤਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।